ਸਿਓਲ (ਪੋਸਟ ਬਿਊਰੋ)- ਦੱਖਣੀ ਕੋਰੀਆ ਦੀ ਫੌਜ ਨੇ ਦੱਸਿਆ ਕਿ ਉੱਤਰੀ ਕੋਰੀਆ ਨੇ ਸ਼ੁੱਕਰਵਾਰ ਨੂੰ ਆਪਣੇ ਪੱਛਮੀ ਤੱਟ ਨੇੜੇ ਪਾਣੀ ਵਿੱਚ ਕਈ ਕਰੂਜ਼ ਮਿਜ਼ਾਈਲਾਂ ਦਾਗੀਆਂ। ਉੱਤਰੀ ਕੋਰੀਆ ਨੇ ਇਹ ਕਦਮ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਨਾਲ ਵਧਦੇ ਤਣਾਅ ਦਰਮਿਆਨ ਚੁੱਕਿਆ ਅਤੇ ਲਗਾਤਾਰ ਹਥਿਆਰਾਂ ਦਾ ਪ੍ਰੀਖਣ ਕਰ ਰਿਹਾ ਹੈ। ਇਸ ਪ੍ਰੀਖਣ ਤੋਂ ਪਹਿਲਾਂ ਸਰਕਾਰੀ ਮੀਡੀਆ ਨੇ ਇਕ ਖ਼ਬਰ 'ਚ ਕਿਹਾ ਸੀ ਕਿ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਪੱਛਮੀ ਸ਼ਿਪਯਾਰਡ ਦਾ ਦੌਰਾ ਕੀਤਾ ਅਤੇ ਨਵੇਂ ਜੰਗੀ ਜਹਾਜ਼ਾਂ ਦੇ ਨਿਰਮਾਣ ਦਾ ਜਾਇਜ਼ਾ ਲਿਆ ਅਤੇ ਆਪਣੀ ਨੇਵੀ ਨੂੰ ਮਜ਼ਬੂਤ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ।
ਕਿਮ ਜੋਂਗ ਉਨ ਦਾ ਕਹਿਣਾ ਹੈ ਕਿ ਦੇਸ਼ ਨੂੰ ਯੁੱਧ ਲਈ ਤਿਆਰ ਕਰਨ ਲਈ ਇਸ ਤਰ੍ਹਾਂ ਦਾ ਪ੍ਰੋਜੈਕਟ ਜ਼ਰੂਰੀ ਹੈ। ਦੱਖਣੀ ਕੋਰੀਆ ਦੇ ਜੁਆਇੰਟ ਚੀਫ ਆਫ ਸਟਾਫ ਨੇ ਕਿਹਾ ਕਿ ਯੂ.ਐਸ ਅਤੇ ਦੱਖਣੀ ਕੋਰੀਆ ਦੀਆਂ ਫੌਜਾਂ ਲਾਂਚਾਂ ਦਾ ਵਿਸ਼ਲੇਸ਼ਣ ਕਰ ਰਹੀਆਂ ਹਨ, ਜਿਸ ਨੇ ਇਸ ਸਾਲ ਉੱਤਰੀ ਕੋਰੀਆ ਦੇ ਕਰੂਜ਼ ਮਿਜ਼ਾਈਲ ਪ੍ਰੀਖਣਾਂ ਦੇ ਚੌਥੇ ਦੌਰ ਦੀ ਨਿਸ਼ਾਨਦੇਹੀ ਕੀਤੀ। ਫਿਲਹਾਲ ਇਹ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਕਿੰਨੀਆਂ ਮਿਜ਼ਾਈਲਾਂ ਦਾਗੀਆਂ ਗਈਆਂ ਅਤੇ ਕਿੱਥੇ ਪਹੁੰਚੀਆਂ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਮੂਲ ਦੀ ਵਿਦਿਆਰਥਣ ਨੇ ਰਚਿਆ ਇਤਿਹਾਸ, UN 'ਚ ਕੀਤੀ ਅਮਰੀਕਾ ਦੀ ਨੁਮਾਇੰਦਗੀ
ਕਿਮ ਨੇ ਜਨਵਰੀ ਵਿੱਚ ਨਮਫੋ ਵਿੱਚ ਸ਼ਿਪਯਾਰਡ ਦਾ ਦੌਰਾ ਕੀਤਾ ਸੀ। ਇਸ ਤੋਂ ਪਹਿਲਾਂ ਦੇਸ਼ ਨੇ ਕਈ ਹਥਿਆਰਾਂ ਦਾ ਪ੍ਰੀਖਣ ਕੀਤਾ। ਉੱਤਰੀ ਕੋਰੀਆ ਦੀ ਸਰਕਾਰੀ ਸਮਾਚਾਰ ਏਜੰਸੀ, ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਨੇ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਕਿ ਕਿਮ ਨੇ ਕਦੋਂ ਨਮਫੋ ਦਾ ਦੌਰਾ ਕੀਤਾ, ਪਰ ਇਕ ਰਿਪੋਰਟ ਵਿਚ ਕਿਹਾ ਕਿ ਨਮਫੋ ਵਿਚ ਸ਼ਿਪਯਾਰਡ ਦੇ ਨਿਰੀਖਣ ਦੌਰਾਨ ਉਨ੍ਹਾਂ ਨੂੰ ਜਲ ਸੈਨਾ ਪ੍ਰਾਜੈਕਟਾਂ ਦੀ ਪ੍ਰਗਤੀ ਅਤੇ ਤਕਨੀਕੀ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪ੍ਰੇਮਿਕਾ ਦੇ ਕਹਿਣ 'ਤੇ ਪਿਤਾ ਨੇ 15ਵੀਂ ਮੰਜ਼ਿਲ ਤੋਂ ਸੁੱਟੇ ਸੀ 2 ਬੱਚੇ, ਹੁਣ ਜੋੜੇ ਨੂੰ ਦਿੱਤੀ ਗਈ ਸਜ਼ਾ-ਏ-ਮੌਤ
NEXT STORY