ਸਿਓਲ (ਏਪੀ) : ਉੱਤਰੀ ਕੋਰੀਆ ਨੇ ਮੰਗਲਵਾਰ ਨੂੰ ਇਸ ਸਾਲ ਦੂਜੀ ਵਾਰ ਪੂਰਬੀ ਸਾਗਰ ਵੱਲ ਕਈ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ। ਦੱਖਣੀ ਕੋਰੀਆ ਦੀ ਫੌਜ ਨੇ ਇਹ ਜਾਣਕਾਰੀ ਦਿੱਤੀ ਹੈ।
ਦੱਖਣੀ ਕੋਰੀਆ ਦੇ ਇਕ ਚੋਟੀ ਦੇ ਫੌਜੀ ਅਧਿਕਾਰੀ ਨੇ ਦੱਸਿਆ ਕਿ ਮਿਜ਼ਾਈਲਾਂ ਉੱਤਰੀ ਅੰਦਰੂਨੀ ਖੇਤਰ ਤੋਂ ਦਾਗੀਆਂ ਗਈਆਂ ਸਨ ਅਤੇ ਜਾਪਦਾ ਹੈ ਕਿ ਇਹ ਘੱਟ ਦੂਰੀ ਦੀਆਂ ਬੈਲਿਸਟਿਕ ਮਿਜ਼ਾਈਲਾਂ ਹਨ। ਹਾਲਾਂਕਿ, ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਮਿਜ਼ਾਈਲਾਂ ਕਿੰਨੀ ਦੂਰ ਸਮੁੰਦਰ ਵਿਚ ਡਿੱਗੀਆਂ। ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕੋਰੀਆਈ ਫੌਜ ਨੇ ਅਮਰੀਕਾ ਅਤੇ ਜਾਪਾਨ ਦੀਆਂ ਫੌਜਾਂ ਨਾਲ ਇਸ ਸਬੰਧ ਵਿਚ ਜਾਣਕਾਰੀ ਸਾਂਝੀ ਕਰਕੇ ਨਿਗਰਾਨੀ ਪ੍ਰਣਾਲੀ ਨੂੰ ਸਰਗਰਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਮਿਆਂਮਾਰ ਵਿਚ ਜ਼ਮੀਨ ਖਿਸਕਣ ਕਾਰਨ 12 ਲੋਕਾਂ ਦੀ ਮੌਤ, ਕਈ ਲਾਪਤਾ
ਪਿਛਲੇ ਹਫ਼ਤੇ ਬੈਲਿਸਟਿਕ ਮਿਜ਼ਾਈਲ ਲਾਂਚ ਤੋਂ ਬਾਅਦ 2025 ਵਿਚ ਉੱਤਰੀ ਕੋਰੀਆ ਦੀ ਇਹ ਦੂਜੀ ਮਿਜ਼ਾਈਲ ਲਾਂਚਿੰਗ ਹੈ। ਉੱਤਰੀ ਕੋਰੀਆ ਨੇ ਕਿਹਾ ਸੀ ਕਿ ਉਸ ਨੇ 6 ਜਨਵਰੀ ਨੂੰ ਨਵੀਂ 'ਹਾਈਪਰਸੋਨਿਕ ਮਿਜ਼ਾਈਲ' ਦਾ ਪ੍ਰੀਖਣ ਕੀਤਾ ਸੀ। ਉੱਤਰੀ ਕੋਰੀਆ ਨੇ ਕਿਹਾ ਕਿ ਉਸਦਾ 6 ਜਨਵਰੀ ਦਾ ਪ੍ਰੀਖਣ ਪ੍ਰਸ਼ਾਂਤ ਖੇਤਰ ਵਿਚ ਦੂਰ-ਦੁਰਾਡੇ ਦੇ ਟੀਚਿਆਂ ਨੂੰ ਮਾਰਨ ਲਈ ਤਿਆਰ ਕੀਤਾ ਗਿਆ ਸੀ। ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਵਿਰੋਧੀਆਂ ਦਾ ਮੁਕਾਬਲਾ ਕਰਨ ਲਈ ਪ੍ਰਮਾਣੂ ਸਮਰੱਥਾ ਵਾਲੇ ਹਥਿਆਰਾਂ ਦੇ ਭੰਡਾਰ ਨੂੰ ਹੋਰ ਵਧਾਉਣ ਦਾ ਵਾਅਦਾ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Trudeau ਦੀ ਪਾਰਟੀ ਨੇ ਨਵੇਂ ਨੇਤਾ ਦੀ ਚੋਣ ਲਈ ਚੋਣ ਨਿਯਮਾਂ ਦੀ ਰੂਪਰੇਖਾ ਕੀਤੀ ਤਿਆਰ
NEXT STORY