ਸਿਓਲ : ਜਾਪਾਨ ਦੀ ਫੌਜ ਨੇ ਬੁੱਧਵਾਰ ਨੂੰ ਕਿਹਾ ਕਿ ਉੱਤਰੀ ਕੋਰੀਆ ਨੇ ਦੋ ਬੈਲਿਸਟਿਕ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਹੈ। ਅਮਰੀਕਾ ਅਤੇ ਗੁਆਂਢੀ ਦੇਸ਼ ਨਾਲ ਵਧਦੇ ਤਣਾਅ ਦਰਮਿਆਨ ਉੱਤਰੀ ਕੋਰੀਆ ਨੇ ਇਹ ਪ੍ਰੀਖਣ ਕੀਤਾ ਹੈ। ਜਾਪਾਨ ਦੇ ਰੱਖਿਆ ਮੰਤਰਾਲੇ ਨੇ ਹਾਲਾਂਕਿ ਇਹ ਜਾਣਕਾਰੀ ਨਹੀਂ ਦਿੱਤੀ ਕਿ ਉੱਤਰੀ ਕੋਰੀਆ ਨੇ ਕਿਸ ਤਰ੍ਹਾਂ ਦੀਆਂ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਹੈ ਅਤੇ ਉਹ ਕਿੰਨੀ ਦੂਰੀ ਤੈਅ ਕਰ ਸਕਦੇ ਹਨ।
ਜਾਪਾਨੀ ਕੋਸਟ ਗਾਰਡ ਨੇ ਕਿਹਾ ਕਿ ਮੰਨਿਆ ਜਾ ਰਿਹਾ ਹੈ ਕਿ ਮਿਜ਼ਾਈਲਾਂ ਕੋਰੀਆਈ ਪ੍ਰਾਇਦੀਪ ਅਤੇ ਜਾਪਾਨ ਦੇ ਵਿਚਕਾਰ ਪਾਣੀ ਵਿੱਚ ਡਿੱਗੀਆਂ ਹਨ। ਜਾਪਾਨ ਦੇ 'ਐੱਨਐੱਚਕੇ' ਟੈਲੀਵਿਜ਼ਨ ਨੇ ਆਪਣੀ ਇਕ ਰਿਪੋਰਟ 'ਚ ਕਿਹਾ ਕਿ ਮੰਨਿਆ ਜਾ ਰਿਹਾ ਹੈ ਕਿ ਇਹ ਮਿਜ਼ਾਈਲਾਂ ਜਾਪਾਨ ਦੇ ਐਕਸਕਲੂਸਿਵ ਇਕਨਾਮਿਕ ਜ਼ੋਨ ਤੋਂ ਬਾਹਰ ਡਿੱਗੀਆਂ ਹਨ। ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਉੱਤਰੀ ਕੋਰੀਆ ਨਵੰਬਰ ਵਿਚ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਪ੍ਰਮਾਣੂ ਪ੍ਰੀਖਣ ਜਾਂ ਲੰਬੀ ਦੂਰੀ ਦੀ ਮਿਜ਼ਾਈਲ ਦਾ ਪ੍ਰੀਖਣ ਕਰ ਸਕਦਾ ਹੈ, ਜਿਸ ਦਾ ਉਦੇਸ਼ ਨਵੇਂ ਅਮਰੀਕੀ ਪ੍ਰਸ਼ਾਸਨ ਨਾਲ ਕਿਸੇ ਵੀ ਗੱਲਬਾਤ ਵਿਚ ਆਪਣੀ ਸਥਿਤੀ ਨੂੰ ਮਜ਼ਬੂਤ ਕਰਨਾ ਹੈ।
ਸ੍ਰੀ ਗ੍ਰੰਥ ਸਾਹਿਬ ਜੀਓ ਦੇ 420ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ
NEXT STORY