ਸਿਓਲ- ਦੱਖਣੀ ਕੋਰੀਆ ਨੇ ਕਿਹਾ ਹੈ ਕਿ ਉੱਤਰੀ ਕੋਰੀਆ ਨੇ ਕਈ ਕਰੂਜ਼ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਹੈ। ਅਮਰੀਕਾ ਅਤੇ ਦੱਖਣੀ ਕੋਰੀਆ ਦੀ ਫੌਜ ਵੱਲੋਂ ਪਿਛਲੇ ਹਫ਼ਤੇ ਵਿਆਪਕ ਪੱਧਰ 'ਤੇ ਫੌਜੀ ਅਭਿਆਸ ਸ਼ੁਰੂ ਕਰਨ ਤੋਂ ਬਾਅਦ ਇਹ ਚੌਥੀ ਵਾਰ ਹੈ ਜਦੋਂ ਉੱਤਰੀ ਕੋਰੀਆ ਨੇ ਹਥਿਆਰ ਦਾ ਪ੍ਰੀਖਣ ਕੀਤਾ ਹੈ।
ਇਹ ਵੀ ਪੜ੍ਹੋ-ਦੁਨੀਆ ਦੇ ਅਰਬਪਤੀਆਂ ਦੀ ਲਿਸਟ 'ਚ 21ਵੇਂ ਨੰਬਰ 'ਤੇ ਹਨ ਗੌਤਮ ਅਡਾਨੀ, ਹੁਣ ਇੰਨੀ ਹੋਈ ਨੈੱਟਵਰਥ
ਉੱਤਰੀ ਕੋਰੀਆ ਨੇ ਇਸ ਫੌਜੀ ਅਭਿਆਸ ਨੂੰ ਯੁੱਧ ਦੀ ਰਿਹਰਸਲ ਦੱਸਿਆ ਹੈ। ਅਮਰੀਕਾ ਅਤੇ ਦੱਖਣੀ ਕੋਰੀਆ ਦਾ ਫੌਜੀ ਅਭਿਆਸ ਵੀਰਵਾਰ ਨੂੰ ਖਤਮ ਹੋ ਰਿਹਾ ਹੈ। ਦੱਖਣੀ ਕੋਰੀਆ ਦੇ ਜੁਆਇੰਟ ਚੀਫ਼ ਆਫ਼ ਸਟਾਫ ਨੇ ਦੱਸਿਆ ਕਿ ਉੱਤਰੀ ਕੋਰੀਆ ਨੇ ਉੱਤਰ-ਪੂਰਬੀ ਤੱਟਵਰਤੀ ਸ਼ਹਿਰ ਹਮਹੂੰਗ ਤੋਂ "ਕਈ" ਕਰੂਜ਼ ਮਿਜ਼ਾਈਲਾਂ ਦਾਗੀਆਂ। ਜੁਆਇੰਟ ਚੀਫ਼ ਆਫ਼ ਸਟਾਫ ਨੇ ਦੱਸਿਆ ਕਿ ਦੱਖਣੀ ਕੋਰੀਆ ਅਤੇ ਅਮਰੀਕਾ ਦੇ ਖੁਫੀਆ ਅਧਿਕਾਰੀ ਲਾਂਚ ਦੇ ਬਾਰੇ 'ਚ ਹੋਰ ਜਾਣਕਾਰੀ ਇਕੱਠੀ ਕਰ ਰਹੇ ਹਨ।
ਇਹ ਵੀ ਪੜ੍ਹੋ-ਘਰੇਲੂ ਉਡਾਣਾਂ ਦੇ ਯਾਤਰੀਆਂ ਦੀ ਗਿਣਤੀ ਫਰਵਰੀ 'ਚ 56.82 ਵਧ ਕੇ 1.20 ਕਰੋੜ ਹੋਈ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਨਾਰਵੇ ਨੇ ਸਰਕਾਰੀ ਉਪਕਰਨਾਂ 'ਤੇ TikTok, Telegram ਦੀ ਵਰਤੋਂ 'ਤੇ ਲਾਈ ਪਾਬੰਦੀ
NEXT STORY