ਇੰਟਰਨੈਸ਼ਨਲ ਡੈਸਕ- ਨਾਰਵੇ ਦੇ ਵਿਦੇਸ਼ ਮੰਤਰੀ ਏਸਪਨ ਬਾਰਥ ਈਡੇ ਆਪਣੇ 2 ਦਿਨਾਂ ਦੌਰੇ ਦੌਰਾਨ ਪਾਕਿਸਤਾਨ ਪਹੁੰਚੇ ਹੋਏ ਹਨ। ਉਨ੍ਹਾਂ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਨਾਰਵੇ ਦੇ ਵਿਦੇਸ਼ ਮੰਤਰੀ ਨੇ ਇਰਾਨ ਦੇ ਆਤਮ-ਰੱਖਿਆ ਦੇ ਅਧਿਕਾਰ ਦਾ ਸਮਰਥਨ ਕੀਤਾ ਅਤੇ ਅਮਰੀਕਾ-ਇਰਾਨ ਜੰਗ ਵਿੱਚ ਪਾਕਿਸਤਾਨ ਵੱਲੋਂ ਨਿਭਾਈ ਜਾ ਰਹੀ ਵਿਚੋਲਗੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ।
ਨਾਰਵੇ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਕਾਰ ਸ਼ੁਰੂ ਹੋਈ ਜੰਗ ਨੂੰ ਰੋਕਣ ਲਈ ਇਸਲਾਮਾਬਾਦ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਪੂਰੀ ਦੁਨੀਆ ਲਈ ਇੱਕ ਮਹੱਤਵਪੂਰਨ ਸੇਵਾ ਹਨ। ਉਨ੍ਹਾਂ ਕਿਹਾ ਕਿ ਨਾਰਵੇ ਉਨ੍ਹਾਂ ਪੱਛਮੀ ਦੇਸ਼ਾਂ ਵਿੱਚੋਂ ਸੀ ਜਿਸ ਨੇ ਸਭ ਤੋਂ ਪਹਿਲਾਂ ਇਸ ਜੰਗ ਨੂੰ ਅੰਤਰਰਾਸ਼ਟਰੀ ਨਿਯਮਾਂ ਦੀ ਉਲੰਘਣਾ ਦੱਸਿਆ ਸੀ।
ਈਡੇ ਨੇ ਕਿਹਾ ਕਿ ਭਾਵੇਂ ਹੋਰ ਮੁੱਦਿਆਂ 'ਤੇ ਨਾਰਵੇ ਦੇ ਇਰਾਨ ਨਾਲ ਮਤਭੇਦ ਹੋ ਸਕਦੇ ਹਨ, ਪਰ ਇੱਕ ਦੇਸ਼ ਵਜੋਂ ਆਪਣੀ ਸੁਰੱਖਿਆ ਕਰਨ ਦਾ ਅਧਿਕਾਰ ਇਰਾਨ ਕੋਲ ਵੀ ਹੈ। ਨਾਰਵੇ ਨੇ ਪਾਕਿਸਤਾਨ, ਤੁਰਕੀ ਅਤੇ ਸਾਊਦੀ ਅਰਬ ਵਿਚਕਾਰ ਮੱਕਾ ਵਿਖੇ ਹੋਏ ਨਵੇਂ ਰੱਖਿਆ ਸਮਝੌਤੇ ਦੀ ਵੀ ਸ਼ਲਾਘਾ ਕੀਤੀ।
ਯੂਕ੍ਰੇਨ ਨੇ ਰੂਸ 'ਤੇ ਕੀਤਾ ਡਰੋਨ ਹਮਲਾ ! 1,300 KM ਦੂਰ ਰਿਫਾਇਨਰੀ ਨੂੰ ਬਣਾਇਆ ਨਿਸ਼ਾਨਾ
NEXT STORY