ਜਲੰਧਰ/ਲੰਡਨ- ਅਮਰੀਕਾ ਤੋਂ ਬਾਅਦ ਹੁਣ ਯੂ.ਕੇ ਤੋਂ ਵੀ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਦੇਸ਼ ਨਿਕਾਲੇ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਯੂ.ਕੇ ਦੀ ਲੇਬਰ ਸਰਕਾਰ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਹੈ। ਇਹ ਮੁਹਿੰਮ ਖਾਸ ਤੌਰ 'ਤੇ ਭਾਰਤੀ ਰੈਸਟੋਰੈਂਟ, ਨੇਲ ਬਾਰ, ਕਰਿਆਨਾ ਸਟੋਰ ਅਤੇ ਕਾਰ ਵਾਸ਼ ਵਰਗੇ ਛੋਟੇ ਕਾਰੋਬਾਰਾਂ 'ਤੇ ਕੇਂਦਰਿਤ ਹੈ। ਹਾਲ ਹੀ 'ਚ 828 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਇਸ 'ਚ 609 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਲੋਕਾਂ 'ਚ ਜ਼ਿਆਦਾਤਰ ਪੰਜਾਬੀ ਹਨ, ਜੋ ਸਟੱਡੀ ਜਾਂ ਟੂਰਿਸਟ ਵੀਜ਼ੇ 'ਤੇ ਯੂ.ਕੇ ਗਏ ਸਨ। ਵੀਜ਼ੇ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਉਹ ਗੈਰ-ਕਾਨੂੰਨੀ ਢੰਗ ਨਾਲ ਬ੍ਰਿਟੇਨ 'ਚ ਰਹਿ ਰਹੇ ਸਨ।
ਪੰਜਾਬੀਆਂ 'ਤੇ ਸਖ਼ਤ ਕਾਰਵਾਈ
ਉੱਤਰੀ ਇੰਗਲੈਂਡ ਦੇ ਹੰਬਰਸਾਈਡ ਵਿੱਚ ਇੱਕ ਭਾਰਤੀ ਰੈਸਟੋਰੈਂਟ ਵਿੱਚ ਛਾਪੇਮਾਰੀ ਦੌਰਾਨ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚੋਂ ਚਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਲੇਬਰ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਲਗਭਗ 19,000 ਵਿਦੇਸ਼ੀ ਅਪਰਾਧੀਆਂ ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਪੰਜਾਬੀ ਹਨ। ਇਸ ਸਖ਼ਤ ਕਾਰਵਾਈ ਦੇ ਨਤੀਜੇ ਵਜੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੁਜ਼ਗਾਰ ਦੇਣ ਵਾਲੇ ਮਾਲਕਾਂ 'ਤੇ ਵੀ ਭਾਰੀ ਜੁਰਮਾਨਾ ਲਗਾਇਆ ਜਾ ਰਿਹਾ ਹੈ। ਗੈਰ-ਕਾਨੂੰਨੀ ਕਰਮਚਾਰੀ ਨੂੰ ਨੌਕਰੀ 'ਤੇ ਰੱਖਣ 'ਤੇ ਮਾਲਕ ਨੂੰ 60,000 ਪੌਂਡ (60 ਲੱਖ ਰੁਪਏ) ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਤੋਂ ਦੁੱਖਦਾਇਕ ਖ਼ਬਰ, ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ
ਸਖ਼ਤ ਕਾਰਵਾਈ ਦੀ ਤਿਆਰੀ
ਬ੍ਰਿਟੇਨ ਦੀ ਇਕ ਪ੍ਰਸਿੱਧ ਸ਼ਖਸੀਅਤ ਦਾ ਕਹਿਣਾ ਹੈ ਕਿ ਦਸੰਬਰ 2024 ਨੂੰ ਖ਼ਤਮ ਹੋਏ ਸਾਲ ਵਿੱਚ 108,130 ਤੋਂ ਵੱਧ ਲੋਕਾਂ ਨੇ ਯੂ.ਕੇ ਵਿੱਚ ਪਨਾਹ ਲੈਣ ਦਾ ਦਾਅਵਾ ਕੀਤਾ, ਜੋ ਕਿ 1979 ਤੋਂ ਬਾਅਦ ਸਭ ਤੋਂ ਵੱਧ ਗਿਣਤੀ ਹੈ। 2024 ਵਿੱਚ 32 ਫੀਸਦੀ ਪਨਾਹ ਦੇ ਦਾਅਵੇ ਛੋਟੀਆਂ ਕਿਸ਼ਤੀਆਂ ਵਿੱਚ ਆਉਣ ਵਾਲੇ ਲੋਕਾਂ ਦੇ ਸਨ।
ਮੌਜੂਦਾ ਸਮੇਂ ਯੂ.ਕੇ 'ਚ 7 ਲੱਖ ਤੋਂ ਵੱਧ ਪੰਜਾਬੀ
ਯੂ.ਕੇ ਵਿੱਚ ਇਸ ਸਮੇਂ ਸੱਤ ਲੱਖ ਤੋਂ ਵੱਧ ਪੰਜਾਬੀ ਹਨ ਅਤੇ ਬਹੁਗਿਣਤੀ ਸਿੱਖ ਭਾਈਚਾਰੇ ਦੀ ਹੈ। ਯੂ.ਕੇ ਨੇ 2008 ਤੋਂ ਸਟੱਡੀ ਵੀਜ਼ਾ ਵਿੱਚ ਕਾਫ਼ੀ ਢਿੱਲ ਦਿੱਤੀ ਸੀ, ਜਿਸ ਦਾ ਫਾਇਦਾ ਉਠਾਉਂਦੇ ਹੋਏ ਵੱਡੀ ਗਿਣਤੀ ਵਿੱਚ ਨੌਜਵਾਨ ਸਟੱਡੀ ਵੀਜ਼ੇ 'ਤੇ ਯੂ.ਕੇ ਗਏ ਸਨ। ਤਾਜ਼ਾ ਅਧਿਕਾਰਤ ਅੰਕੜਿਆਂ ਅਨੁਸਾਰ ਯੂ.ਕੇ ਵਿੱਚ 10 ਲੱਖ ਵਿਦਿਆਰਥੀ ਆਪਣੀ ਦੂਜੀ ਭਾਸ਼ਾ ਵਜੋਂ ਅੰਗਰੇਜ਼ੀ ਰੱਖਦੇ ਹਨ, ਜਦੋਂ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਪਹਿਲੀ ਭਾਸ਼ਾ ਅੰਗਰੇਜ਼ੀ ਨਹੀਂ ਹੈ, ਉਨ੍ਹਾਂ ਵਿੱਚੋਂ ਪੰਜਾਬੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ। ਹਾਲ ਹੀ ਦੀਆਂ ਰਿਪੋਰਟਾਂ ਅਨੁਸਾਰ ਪੜ੍ਹਾਈ ਲਈ ਯੂ.ਕੇ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦਾ ਵੱਡਾ ਹਿੱਸਾ ਪੰਜਾਬ ਤੋਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Trump 'ਤੇ ਟਿੱਪਣੀ ਕਰਨਾ ਨਿਊਜ਼ੀਲੈਂਡ ਦੇ ਡਿਪਲੋਮੈਟ ਨੂੰ ਪਿਆ ਮਹਿੰਗਾ, ਗੁਆਈ ਨੌਕਰੀ
NEXT STORY