ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਜੈਕ ਸੁਲੀਵਾਨ 5 ਅਤੇ 6 ਜਨਵਰੀ ਨੂੰ ਭਾਰਤ ਦਾ ਦੌਰਾ ਕਰਨਗੇ, ਜਿੱਥੇ ਉਹ ਆਪਣੇ ਹਮਰੁਤਬਾ ਅਜੀਤ ਡੋਭਾਲ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਅਹੁਦਾ ਛੱਡਣ ਤੋਂ ਪਹਿਲਾਂ, ਸੁਲੀਵਾਨ ਆਪਣੀ ਭਾਰਤ ਫੇਰੀ ਦੌਰਾਨ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (ਆਈ.ਆਈ.ਟੀ.) ਦਿੱਲੀ ਵਿਖੇ ਭਾਰਤ ਕੇਂਦਰਿਤ ਵਿਦੇਸ਼ ਨੀਤੀ 'ਤੇ ਭਾਸ਼ਣ ਵੀ ਦੇਣਗੇ।
ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਅਤੇ ਸੰਸਦ ਮੈਂਬਰ ਮਾਈਕਲ ਵਾਲਟਜ਼ ਉਨ੍ਹਾਂ ਦੇ ਕਾਰਜਕਾਲ ਦੌਰਾਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਦਾ ਅਹੁਦਾ ਸੰਭਾਲਣਗੇ। ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਦੁਪਹਿਰ ਪੱਤਰਕਾਰਾਂ ਨੂੰ ਦੱਸਿਆ ਕਿ ਸੁਲੀਵਾਨ ਦੇ ਦੌਰੇ ਦਾ ਮੁੱਖ ਮਕਸਦ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕਰਨਾ ਹੈ। ਅਧਿਕਾਰੀ ਨੇ ਕਿਹਾ, "ਇਸ ਦੌਰਾਨ, ਕਈ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ, ਪਰ ਰੱਖਿਆ ਤੋਂ ਲੈ ਕੇ ਪੁਲਾੜ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਤੱਕ ਦੇ ਖੇਤਰਾਂ ਵਿੱਚ ਸਾਡੇ ਵਿਚਕਾਰ ਰਣਨੀਤਕ ਤਕਨਾਲੋਜੀ ਸਹਿਯੋਗ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।"
ਕੀ ਰੁੱਕ ਜਾਵੇਗੀ ਰੂਸ-ਯੂਕ੍ਰੇਨ ਜੰਗ, ਜ਼ੇਲੇਂਸਕੀ ਨੂੰ ਟਰੰਪ ਤੋਂ ਉਮੀਦਾਂ
NEXT STORY