ਲਾਹੌਰ (ਪੀ.ਟੀ.ਆਈ.)- ਭਾਰਤ-ਪਾਕਿਸਤਾਨ ਵਿਚਾਲੇ ਜਾਰੀ ਟਕਰਾਅ ਦੌਰਾਨ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਖਵਾਜਾ ਆਸਿਫ ਨੇ ਕਿਹਾ ਹੈ ਕਿ ਇਸ ਸਮੇਂ ਉਨ੍ਹਾਂ ਵੱਲੋਂ ਪਰਮਾਣੂ ਹਥਿਆਰਾਂ ਦੀ ਵਰਤੋਂ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਸਾਹਮਣੇ ਪਰਮਾਣੂ ਹਥਿਆਰਾਂ ਦਾ ਵਿਕਲਪ ਨਹੀਂ ਹੈ। ਆਸਿਫ ਨੇ ਜੀਓ ਨਿਊਜ਼ ਨੂੰ ਦੱਸਿਆ,"ਇਸ ਸਮੇਂ ਪਰਮਾਣੂ ਵਿਕਲਪ 'ਤੇ ਵਿਚਾਰ ਨਹੀਂ ਕੀਤਾ ਜਾ ਰਿਹਾ ਹੈ। ਹਾਲਾਂਕਿ ਜੇਕਰ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਅਤੇ ਸੰਘਰਸ਼ ਵਧਦਾ ਹੈ ਤਾਂ ਫਿਰ ਕਿਹਾ ਨਹੀਂ ਜਾ ਸਕਦਾ ਹੈ ਕਿ ਇਸ ਦਾ ਅੰਜਾਮ ਕੀ ਹੋਵੇਗਾ।
ਉਨ੍ਹਾਂ ਕਿਹਾ, "ਮੈਂ ਦੁਨੀਆ ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਇਹ ਸਿਰਫ਼ ਇਸ ਖੇਤਰ ਤੱਕ ਸੀਮਤ ਨਹੀਂ ਰਹੇਗਾ, ਇਹ ਬਹੁਤ ਵਿਆਪਕ ਹੋ ਸਕਦਾ ਹੈ... ਇਹ ਤਬਾਹੀ ਹੈ। ਖਵਾਜਾ ਆਸਿਫ ਨੇ ਇਸ਼ਾਰੇ ਵਿਚ ਦੁਨੀਆ ਨੂੰ ਡਰ ਦਿਖਾਉਂਦੇ ਹੋਏ ਕਿਹਾ ਭਾਰਤ ਅਤੇ ਪਾਕਿਸਤਾਨ ਦੀ ਜੰਗ ਨਾਲ ਉਹ ਵੀ ਪ੍ਰਭਾਵਿਤ ਹੋ ਸਕਦੇ ਹਨ, ਜੋ ਸਿਰਫ ਦੂਰ ਬੈਠ ਕੇ ਟਕਰਾਅ ਦੀ ਸਥਿਤੀ ਨੂੰ ਦੇਖ ਰਹੇ ਹਨ। ਜ਼ਿਕਰਯੋਗ ਹੈ ਕਿ ਖਵਾਜਾ ਆਸਿਫ ਨੇ ਕੁਝ ਦਿਨ ਪਹਿਲਾਂ ਹੀ ਪਰਮਾਣੂ ਹਥਿਆਰਾਂ ਦੀ ਵਰਤੋਂ ਦੀ ਧਮਕੀ ਦੇ ਚੁੱਕੇ ਹਨ।
ਪੜ੍ਹੋ ਇਹ ਅਹਿਮ ਖ਼ਬਰ-'ਜੇਕਰ ਭਾਰਤ ਹਮਲੇ ਕਰਨੇ ਬੰਦ ਕਰ ਦੇਵੇ ਤਾਂ....', ਪਾਕਿ ਵਿਦੇਸ਼ ਮੰਤਰੀ ਦਾ ਵੱਡਾ ਬਿਆਨ
ਖਵਾਜਾ ਆਸਿਫ ਨੇ ਕਿਹਾ ਹੈ ਕਿ ਪਾਕਿਸਤਾਨ ਦੁਆਰਾ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਬਾਰੇ ਫੈਸਲੇ ਲੈਣ ਲਈ ਜ਼ਿੰਮੇਵਾਰ ਅਥਾਰਟੀ NCA ਦੀ ਕੋਈ ਮੀਟਿੰਗ ਇਸ ਸਮੇਂ ਨਹੀਂ ਬੁਲਾਈ ਗਈ ਹੈ। ਇਸ ਨਾਲ ਸਪੱਸ਼ਟ ਹੈ ਕਿ ਇਸ ਵੇਲੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਚਰਚਾ ਅਧੀਨ ਨਹੀਂ ਹੈ। ਐਨ.ਸੀ.ਏ ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ ਸੰਬੰਧੀ ਕਾਰਜਸ਼ੀਲ ਫੈਸਲੇ ਲੈਣ ਲਈ ਜ਼ਿੰਮੇਵਾਰ ਹੈ। ਇਸ ਤੋਂ ਪਹਿਲਾਂ ਪਾਕਿਸਤਾਨੀ ਮੀਡੀਆ ਵਿੱਚ ਐਨ.ਸੀ.ਏ ਦੀ ਮੀਟਿੰਗ ਬੁਲਾਉਣ ਦੀਆਂ ਖ਼ਬਰਾਂ ਆਈਆਂ ਸਨ। ਹੁਣ ਖਵਾਜਾ ਆਸਿਫ਼ ਨੇ ਮੁਲਾਕਾਤ ਤੋਂ ਇਨਕਾਰ ਕਰ ਦਿੱਤਾ ਹੈ। ਖਵਾਜਾ ਆਸਿਫ਼ ਨੇ ਪੂਰੇ ਤਣਾਅ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਲਗਾਤਾਰ ਹਮਲਿਆਂ ਨਾਲ ਭਾਰਤ ਨੇ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਹੈ ਕਿ ਪਾਕਿਸਤਾਨ ਵਿਕਲਪ ਗੁਆ ਰਿਹਾ ਹੈ। ਇਸ ਕਾਰਨ ਪਾਕਿਸਤਾਨ ਨੂੰ ਕੁਝ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਣਾ ਪੈ ਸਕਦਾ ਹੈ। ਪਾਕਿਸਤਾਨ ਦਾ ਇਹ ਕਥਿਤ ਸਖ਼ਤ ਕਦਮ ਜੰਗ ਵੱਲ ਇੱਕ ਕਦਮ ਹੋ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਇਟਲੀ ਦਾ ਭਾਰਤੀ ਸਿੱਖ ਭਾਈਚਾਰਾ ਮਹਾਨ ਭਾਰਤ ਨਾਲ ਚਟਾਨ ਵਾਂਗ ਖੜ੍ਹਾ
NEXT STORY