ਵਾਸ਼ਿੰਗਟਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਚੋਣਾਂ ਤੋਂ ਪਹਿਲਾਂ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਇਸ ਲਈ ਸਿਆਸਤ ਵਿਚ ਆਏ ਅਤੇ ਰਾਸ਼ਟਰਪਤੀ ਚੁਣੇ ਗਏ ਕਿਉਂਕਿ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਚੰਗਾ ਕੰਮ ਨਹੀਂ ਕੀਤਾ ਸੀ। ਦੱਸ ਦਈਏ ਇਨੀਂ ਦਿਨੀਂ ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਲਈ ਤਿਆਰੀਆਂ ਚੱਲ ਰਹੀਆਂ ਹਨ। ਇਸ ਸਿਲਸਿਲੇ ਵਿਚ ਟਰੰਪ ਇਨੀਂ ਦਿਨੀਂ ਲਗਾਤਾਰ ਚੋਣਾਂ ਨੂੰ ਲੈ ਕੇ ਅਲੱਗ-ਅਲੱਗ ਬਿਆਨ ਦੇ ਰਹੇ ਹਨ।
ਜੇਕਰ ਉਹ ਚੰਗਾ ਕੰਮ ਕਰਦੇ ਤਾਂ ਮੈਂ ਇਥੇ ਨਾ ਹੁੰਦਾ
ਟਰੰਪ ਨੇ ਬੁੱਧਵਾਰ ਨੂੰ ਵ੍ਹਾਈਟ ਹਾਊਸ ਵਿਚ ਪੱਤਰਕਾਰਾਂ ਨੂੰ ਕਿਹਾ ਕਿ ਮੈਨੂੰ ਮੇਰੀ ਪੁਰਾਣੀ ਜ਼ਿੰਦਗੀ ਕਾਫੀ ਪਸੰਦ ਸੀ। ਪਰ ਉਨ੍ਹਾਂ ਨੇ ਕਾਫੀ ਖਰਾਬ ਕੰਮ ਕੀਤੇ ਅਤੇ ਇਸ ਲਈ ਮੈਂ ਅੱਜ ਤੁਹਾਡੇ ਸਾਹਮਣੇ ਰਾਸ਼ਟਰਪਤੀ ਦੇ ਤੌਰ 'ਤੇ ਖੜ੍ਹਾ ਹਾਂ। ਰਾਸ਼ਟਰਪਤੀ ਓਬਾਮਾ ਨੇ ਚੰਗਾ ਕੰਮ ਨਹੀਂ ਕੀਤਾ। ਮੈਂ ਇਥੇ ਰਾਸ਼ਟਰਪਤੀ ਓਬਾਮਾ ਅਤੇ ਜੋਅ ਬਾਇਡੇਨ ਕਾਰਨ ਹੀ ਹਾਂ, ਕਿਉਂਕਿ ਜੇਕਰ ਉਨ੍ਹਾਂ ਨੇ ਚੰਗੇ ਕੰਮ ਕੀਤੇ ਹੁੰਦੇ ਹਨ ਤਾਂ ਮੈਂ ਇਥੇ ਨਾ ਹੁੰਦਾ। ਜੇਕਰ ਉਨ੍ਹਾਂ ਨੇ ਚੰਗਾ ਕੰਮ ਕੀਤਾ ਹੁੰਦਾ ਤਾਂ ਸ਼ਾਇਦ ਮੈਂ ਚੋਣਾਂ ਵੀ ਨਾ ਲੱੜਦਾ।
ਚੋਣਾਂ ਦੇ ਮੁਕਾਬਲੇ 'ਚ ਕੌਣ-ਕੌਣ
ਦੱਸ ਦਈਏ ਕਿ ਅਮਰੀਕਾ ਵਿਚ ਨਵੰਬਰ ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਡੈਮੋਕ੍ਰੇਟਿਕ ਪਾਰਟੀ ਨੇ ਜੋਅ ਬਾਇਡੇਨ ਦੇ ਆਪਣਾ ਉਮੀਦਵਾਰ ਹੋਣ ਦਾ ਅਧਿਕਾਰਕ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦਾ ਮੁਕਾਬਲਾ ਮੌਜੂਦਾ ਰਾਸ਼ਟਰਪਤੀ ਅਤੇ ਰਿਪਬਲਿਕਨ ਤੋਂ ਉਮੀਦਵਾਰ ਡੋਨਾਲਡ ਟਰੰਪ ਦੇ ਨਾਲ ਹੋਵੇਗਾ। ਉਧਰ, ਓਬਾਮਾ ਪ੍ਰਸ਼ਾਸਨ ਵਿਚ ਜੋਅ ਬਾਇਡੇਨ ਉਪ ਰਾਸ਼ਟਰਪਤੀ ਸਨ, ਜੋਅ ਇਸ ਸਾਲ ਨਵੰਬਰ ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿਚ ਡੈਮੋਕ੍ਰੇਟ ਵੱਲੋਂ ਟਰੰਪ ਨੂੰ ਚੁਣੌਤੀ ਦੇ ਰਹੇ ਹਨ।
ਕਮਲਾ ਹੈਰਿਸ ਦਾ ਐਲਾਨ
ਇਸ ਵਿਚਾਲੇ ਭਾਰਤੀ ਮੂਲ ਦੀ ਸੈਨੇਟਰ ਕਮਲਾ ਹੈਰਿਸ ਨੇ ਅਮਰੀਕੀ ਉਪ-ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰੀ ਸਵੀਕਾਰ ਕਰ ਲਈ ਹੈ ਅਤੇ ਇਸ ਦੇ ਨਾਲ ਉਹ ਕਿਸੇ ਪ੍ਰਮੁੱਖ ਸਿਆਸੀ ਪਾਰਟੀ ਤੋਂ ਇਸ ਅਹਿਮ ਰਾਸ਼ਟਰੀ ਅਹੁਦੇ ਦੀ ਟਿਕਟ ਪਾਉਣ ਵਾਲੀ ਪਹਿਲੀ ਭਾਰਤੀ-ਅਮਰੀਕੀ ਮਹਿਲਾ ਬਣ ਗਈ। ਹੈਰਿਸ ਨੂੰ ਬੁੱਧਵਾਰ ਨੂੰ ਪਾਰਟੀ ਦੇ ਡਿਜੀਟਲ ਤਰੀਕੇ ਨਾਲ ਆਯੋਜਿਤ ਰਾਸ਼ਟਰੀ ਸੰਮੇਲਨ ਵਿਚ ਉਪ-ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਨਾਮਜ਼ਦ ਕੀਤਾ ਗਿਆ ਸੀ। ਹੈਰਿਸ ਨੇ ਕਿਹਾ ਕਿ ਮੈਂ ਅਮਰੀਕਾ ਦੇ ਉਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤੁਹਾਡੀ ਨਾਮਜ਼ਦਗੀ ਨੂੰ ਸਵੀਕਾਰ ਕਰਦੀ ਹਾਂ।
ਅਮਰੀਕੀ ਰਾਸ਼ਟਰਪਤੀ ਟਰੰਪ ਦੇ ਸਾਬਕਾ ਸਲਾਹਕਾਰ ਧੋਖਾਧੜੀ ਦੇ ਦੋਸ਼ 'ਚ ਗ੍ਰਿਫਤਾਰ
NEXT STORY