ਭੁਵਨੇਸ਼ਵਰ - ਓਡੀਸ਼ਾ ’ਚ ਸੂਬੇ ਵੱਲੋਂ ਸੰਚਾਲਿਤ ਉਤਕਲ ਯੂਨੀਵਰਸਿਟੀ ’ਚ ਇਕ ਸਹਾਇਕ ਪ੍ਰੋਫੈਸਰ ਨੂੰ ਇਕ ਵਿਦਿਆਰਥੀ ਦਾ ਜਿਣਸੀ ਸ਼ੋਸ਼ਣ ਕਰਨ ਦੇ ਦੋਸ਼ ’ਚ ਬੁੱਧਵਾਰ ਨੂੰ ਮੁਅੱਤਲ ਕਰ ਦਿੱਤਾ ਗਿਆ। ਯੂਨੀਵਰਸਿਟੀ ਦੇ ਇਕ ਸੀਨੀਅਰ ਅਧਿਕਾਰੀ ਨੇ ਫੋਨ 'ਤੇ ਪੀ.ਟੀ.ਆਈ. ਨੂੰ ਦੱਸਿਆ ਕਿ ਉਸ ਨੂੰ ਅੰਦਰੂਨੀ ਸ਼ਿਕਾਇਤ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਓਡੀਸ਼ਾ ਦੇ ਰਾਜਪਾਲ ਰਘੁਬਰ ਦਾਸ ਦੇ ਸਕੱਤਰੇਤ ਵੱਲੋਂ ਉਤਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੋਂ ਘਟਨਾ 'ਤੇ ਕਾਰਵਾਈ ਦੀ ਰਿਪੋਰਟ ਮੰਗਣ ਤੋਂ ਇਕ ਦਿਨ ਬਾਅਦ ਆਈ ਹੈ। ਦਾਸ ਸਾਰੀਆਂ ਸਰਕਾਰੀ ਯੂਨੀਵਰਸਿਟੀਆਂ ਦੇ ਚਾਂਸਲਰ ਵੀ ਹਨ। ਯੂਨੀਵਰਸਿਟੀ ਅਧਿਕਾਰੀਆਂ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਵਿਦਿਆਰਥਣ ਨੇ ਦੋਸ਼ ਲਾਇਆ ਕਿ ਅਗਸਤ ’ਚ ਐਨਾਲਿਟੀਕਲ ਐਂਡ ਅਪਲਾਈਡ ਇਕਨਾਮਿਕਸ ਵਿਭਾਗ ਦੇ ਇਕ ਸਹਾਇਕ ਪ੍ਰੋਫੈਸਰ ਨੇ ਆਪਣੇ ਚੈਂਬਰ ਵਿੱਚ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਅਧਿਕਾਰੀ ਨੇ ਕਿਹਾ ਕਿ ਯੂਨੀਵਰਸਿਟੀ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਨੇ ਬਾਅਦ ’ਚ ਘਟਨਾ ਦੀ ਜਾਂਚ ਕੀਤੀ ਅਤੇ ਆਪਣੀ ਰਿਪੋਰਟ ਸੌਂਪ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮੈਕਸੀਕੋ ਤੋਂ ਅਮਰੀਕਾ 'ਚ ਡੌਂਕੀ ਲਾਉਣ ਵਾਲਿਆਂ ਨੂੰ ਲੱਗ ਸਕਦਾ ਵੱਡਾ ਝਟਕਾ, ਅਮਰੀਕਾ ਦਿਖਾ ਰਿਹਾ ਸਖ਼ਤ ਰੁੱਖ
NEXT STORY