ਇਟਲੀ (ਬੂਰੇ ਜੱਟਾਂ) : ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਪੈਰਿਸ ਫਰਾਂਸ ਵਿਖੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਵਰਗਵਾਸੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਦੂਸਰੀ ਬਰਸੀ ਦੇ ਸਬੰਧ ਵਿੱਚ ਸੁਖਮਨੀ ਸਾਹਿਬ ਦੇ ਸੰਪੂਰਨ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਸਜਾਏ ਗਏ। ਸ਼੍ਰੋਮਣੀ ਅਕਾਲੀ ਦਲ ਯੂਰਪ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਵੀ ਵਿਛੜੀ ਰੂਹ ਨੂੰ ਸ਼ਰਧਾ ਦੇ ਫੁਲ ਭੇਂਟ ਕੀਤੇ।

ਇਸ ਦੌਰਾਨ ਆਪੋ-ਆਪਣੇ ਸੰਬੋਧਨ ਵਿੱਚ ਵੱਖ-ਵੱਖ ਅਹੁਦੇਦਾਰਾਂ ਨੇ ਦੱਸਿਆ ਕਿ ਪੰਜਾਬ ਦਾ ਜੇਕਰ ਵਿਕਾਸ ਹੋਇਆ ਸੀ ਤਾਂ ਉਹ ਸਿਰਫ ਤੇ ਸਿਰਫ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਹੀ ਹੋਇਆ ਸੀ, ਵਰਨਾ ਮੌਕੇ ਦੀ ਆਪ ਸਰਕਾਰ ਜਾਂ ਇਸ ਤੋਂ ਪਹਿਲਾਂ ਪੰਜ ਸਾਲ ਪੰਜਾਬ 'ਤੇ ਕਾਬਜ਼ ਰਹਿ ਚੁੱਕੀ ਕਾਂਗਰਸ ਨੇ ਆਪਸੀ ਖਿੱਚੋਤਾਣ ਦੇ ਸਿਵਾਏ ਪੰਜਾਬ ਦਾ ਕੁੱਝ ਨਹੀਂ ਸੀ ਸੰਵਾਰਿਆ। ਇਸ ਕਰਕੇ ਪੰਜਾਬ ਦੇ ਲੋਕਾਂ ਦਾ ਝੁਕਾਅ ਹੁਣ ਫਿਰ ਦੁਬਾਰਾ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵੱਲ ਹੋ ਗਿਆ ਹੈ।

ਇਹ ਵੀ ਪੜ੍ਹੋ : ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਪੁਨਤੀਨੀਆਂ ਤੇ ਲੋਧੀ ਵਿਖੇ 4 ਮਈ ਨੂੰ
ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਮੁਖੀ ਇਕਬਾਲ ਸਿੰਘ ਭੱਟੀ ਅਤੇ ਯੂਥ ਵਿੰਗ ਦੇ ਪ੍ਰਧਾਨ ਜਸਪ੍ਰੀਤ ਸਿੰਘ ਅਟਵਾਲ ਨੇ ਜਿੱਥੇ ਬਾਦਲ ਸਾਹਿਬ ਨੂੰ ਉਨ੍ਹਾਂ ਦੀ ਦੂਸਰੀ ਬਰਸੀ ਦੇ ਮੌਕੇ ਸ਼ਰਧਾ ਦੇ ਫੁਲ ਭੇਂਟ ਕੀਤੇ, ਉੱਥੇ ਹੀ ਆਈਆਂ ਹੋਈਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਇਸ ਸ਼ਰਧਾਂਜਲੀ ਸਮਾਰੋਹ ਵਿੱਚ ਹਾਜ਼ਰੀ ਲਗਵਾਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਹ ਹੈ ਦੁਨੀਆ ਦਾ ਸਭ ਤੋਂ ਮਹਿੰਗਾ Condom, ਇਸਦੀ ਕੀਮਤ ਜਾਣ ਉੱਡ ਜਾਣਗੇ ਹੋਸ਼
NEXT STORY