ਵਿਚੈਂਸਾ (ਕੈਂਥ)- ਮਿਲਾਨ ਸਥਿੱਤ ਇੰਡੀਅਨ ਕੌਸਲੇਟ ਜਨਰਲ ਦੇ ਅਧਿਕਾਰੀਆਂ ਨੇ ਬੀਤੇ ਦਿਨ ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ ਵਿਖੇ ਸ਼ਿਰਕਤ ਕੀਤੀ। ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਗਟ ਦਿਵਸ ਮੌਕੇ ਹੋਏ ਇਸ ਵਿਸ਼ੇਸ਼ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਹੁਤ ਹੀ ਸੁਚੱਜੇ ਪ੍ਰਬੰਧ ਕੀਤੇ ਗਏ ਸਨ। ਪ੍ਰਬੰਧਕ ਕਮੇਟੀ ਦੁਆਰਾ ਕੌਸਲੇਟ ਅਧਿਕਾਰੀਆਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਭਰਵਾਂ ਸੁਆਗਤ ਕੀਤਾ ਗਿਆ ਅਤੇ ਅਧਿਕਾਰੀਆਂ ਦਾ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਇੰਗਲੈਂਡ 'ਚ ਰਹਿ ਰਹੇ ਭਾਰਤੀਆਂ ਨੂੰ ਲੱਗ ਸਕਦੈ ਝਟਕਾ, ਇਹ ਸਹੂਲਤ ਬੰਦ ਹੋਣ ਦੀ ਸੰਭਾਵਨਾ
ਇਸ ਮੌਕੇ ਕੌਸਲੇਟ ਅਤੁਲ ਚੌਹਾਨ ਦੁਆਰਾ ਸਬੋਧਿਤ ਹੁੰਦਿਆਂ ਸਮੁੱਚੀ ਸੰਗਤ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਗਟ ਦਿਵਸ ਦੀ ਵਧਾਈ ਦਿੱਤੀ ਗਈ। ਉਨਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੁਆਰਾ ਰਚੀ ਗਈ ਗੁਰਬਾਣੀ ਸਮੁੱਚੀ ਮਾਨਵਤਾ ਲਈ ਚਾਨਣ ਦਾ ਪ੍ਰਤੀਕ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਇੰਗਲੈਂਡ 'ਚ ਰਹਿ ਰਹੇ ਭਾਰਤੀਆਂ ਨੂੰ ਲੱਗ ਸਕਦੈ ਝਟਕਾ, ਇਹ ਸਹੂਲਤ ਬੰਦ ਹੋਣ ਦੀ ਸੰਭਾਵਨਾ
NEXT STORY