ਰੋਮ (ਇਟਲੀ) (ਟੇਕਚੰਦਜਗਤਪੁਰ/ ਕੈਥ)- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਗੁਰਪੁਰਬ ਮੌਕੇ ਇੰਡੀਅਨ ਕੌਸਲੇਟ ਜਨਰਲ ਮਿਲਾਨ ਦੇ ਕੌਸਲ ਜਨਰਲ ਸ਼੍ਰੀ ਲਵੱਨਿਆ ਕੁਮਾਰ ਅਤੇ ਕੌਸਲ ਸ਼੍ਰੀ ਅਤੁੱਲ ਚੌਹਾਨ ਵਿਚੈਂਸਾ ਨੇੜੇ ਸਥਿੱਤ ਸ਼੍ਰੀ ਗੁਰੂ ਰਵਿਦਾਸ ਟੈਂਪਲ ਮੌਤੇਕੀਓ ਵਿਖੇ ਨਤਮਸਤਕ ਹੋਏ।ਇਸ ਮੌਕੇ ਸਜੇ ਸਮਾਗਮ ਦੌਰਾਨ ਸ਼੍ਰੀ ਲਵੱਨਿਆ ਕੁਮਾਰ ਨੇ ਸਬੋਧਿਤ ਹੁੰਦਿਆ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਗੁਰਪੁਰਬ ਦੀ ਸਮੂਹ ਭਾਰਤੀ ਭਾਈਚਾਰੇ ਨੂੰ ਵਧਾਈ ਦਿੱਤੀ।
ਅਤੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਨੇ ਸਮੁੱਚੀ ਮਾਨਵਤਾ ਨੂੰ ਇਕ ਲੜੀ ਵਿੱਚ ਪਰੋਇਆ ਹੈ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਵਿੱਚੋਂ ਜਾਤਪਾਤ ਦੇ ਕੋਹੜ ਨੂੰ ਖਤਮ ਕਰਨ ਲਈ ਅਤੇ ਸਾਰੇ ਸਮਾਜ ਵਿੱਚ ਇਕਰੂਪਤਾ ਪੈਦਾ ਕਰਨ ਲਈ ਮਹਾਨ ਕਾਰਜ ਕੀਤੇ।ਇਸ ਮੌਕੇ ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ ਦੀ ਪ੍ਰਬੰਧਕ ਕਮੇਟੀ ਦੁਆਰਾ ਸ਼੍ਰੀ ਲਵੱਨਿਆ ਕੁਮਾਰ ਅਤੇ ਸ਼੍ਰੀ ਅਤੁੱਲ ਚੌਹਾਨ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ-ਇਰਾਨ ਦੀ ਜੰਗ 'ਚ 'ਜਿੱਤ' ਗਿਆ ਪਾਕਿਸਤਾਨ ! 'ਜੇਬ' 'ਚ ਕੀਤੇ 5,000,000,000 ਡਾਲਰ
NEXT STORY