ਬੀਜਿੰਗ - ਚੀਨ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਡੈਲਟਾ ਸਵਰੂਪ “ਉਪਵੰਸ਼ ਏ.ਵਾਈ. 4” ਦੇ ਵੱਧਦੇ ਮਾਮਲਿਆਂ ਦੇ ਵਿੱਚ ਵਾਇਰਸ ਦੇ ਓਮੀਕਰੋਨ ਸਵਰੂਪ ਦਾ ਵੀ ਪਹਿਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਅਧਿਕਾਰੀਆਂ ਨੇ ਪੂਰਬੀ ਸੂਬੇ ਵਿੱਚ ਲੱਖਾਂ ਲੋਕਾਂ 'ਤੇ ਯਾਤਰਾ ਪਾਬੰਦੀ ਲਗਾ ਦਿੱਤੀ। ਸਰਕਾਰੀ ਚੈਨਲ ‘ਸੀਜੀਟੀਏਨ-ਟੀਵੀ' ਨੇ ਸੋਮਵਾਰ ਨੂੰ ਦੱਸਿਆ ਕਿ ਉੱਤਰੀ ਚੀਨ ਦੇ ਤਿਆਨਜਿਨ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੇ ਓਮੀਕਰੋਨ ਸਵਰੂਪ ਦਾ ਪਹਿਲਾ ਮਾਮਲਾ ਸਾਹਮਣੇ ਆਇਆ। ਖ਼ਬਰ ਵਿੱਚ ਕਿਹਾ ਗਿਆ ਕਿ ਵਿਦੇਸ਼ ਤੋਂ ਆਏ ਇੱਕ ਵਿਅਕਤੀ ਵਿੱਚ ਲਾਗ ਦੇ ਨਵੇਂ ਰੂਪ ਦੀ ਪੁਸ਼ਟੀ ਹੋਈ ਹੈ। ਵਿਅਕਤੀ ਦੀ ਨਾਗਰਿਕਤਾ ਜਾਂ ਉਹ ਕਿਸ ਦੇਸ਼ ਤੋਂ ਯਾਤਰਾ ਕਰ ਪਰਤਿਆ ਹੈ, ਇਸ ਬਾਰੇ ਜਾਣਕਾਰੀ ਫਿਲਹਾਲ ਨਹੀਂ ਦਿੱਤੀ ਗਈ ਹੈ। ਸਥਾਨਕ ਅਧਿਕਾਰੀਆਂ ਨੇ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਣ ਲਈ ਜਨਤਕ ਸਮਾਗਮਾਂ ਅਤੇ ਸੂਬਿਆਂ ਤੋਂ ਬਾਹਰ ਯਾਤਰਾ ਕਰਨ 'ਤੇ ਰੋਕ ਲਗਾ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਰੂਸ ਨੇ ਟੀਕਾਕਰਨ ਨਹੀਂ ਕਰਾਉਣ ਵਾਲਿਆਂ 'ਤੇ ਪਾਬੰਦੀ ਲਗਾਉਣ ਸਬੰਧੀ ਬਿੱਲ ਲਿਆ ਵਾਪਸ
NEXT STORY