ਕੁਆਲਾਲੰਪੁਰ (ਵਾਰਤਾ)- ਮਲੇਸ਼ੀਆ ਦੇ ਸਿਹਤ ਮੰਤਰੀ ਖੈਰੀ ਜਮਾਲੁੱਦੀਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਵਿਚ ਕੋਵਿਡ-19 ਦੇ ਓਮੀਕਰੋਨ ਵੇਰੀਐਂਟ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਖੈਰੀ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 19 ਨਵੰਬਰ ਨੂੰ ਦੱਖਣੀ ਅਫ਼ਰੀਕਾ ਤੋਂ ਇੱਥੇ ਆਇਆ ਇਕ ਗੈਰ-ਮਲੇਸ਼ੀਆ ਵਿਦਿਆਰਥੀ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨਾਲ ਸੰਕਰਮਿਤ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤੁਰੰਤ ਚਿੰਤਾ ਦੀ ਕੋਈ ਗੱਲ ਨਹੀਂ ਹੈ, ਕਿਉਂਕਿ ਵਿਦਿਆਰਥੀ ਨੂੰ ਪਹੁੰਚਣ 'ਤੇ ਹੀ ਕੁਆਰੰਟੀਨ ਕਰ ਦਿੱਤਾ ਗਿਆ ਸੀ।
ਉਸ ਦੇ ਸੰਪਰਕ ਵਿਚ ਆਏ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਸਾਹਮਣੇ ਆਏ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਵਿਦਿਆਰਥੀ ਕੁਆਰੰਟੀਨ ਵਿਚ ਹੈ ਅਤੇ ਜਾਂਚ ਦੇ ਆਧਾਰ 'ਤੇ ਜਾਰੀ ਕੀਤੇ ਗਏ ਸਾਵਧਾਨੀ ਉਪਾਵਾਂ ਦੀ ਪਾਲਣਾ ਕਰ ਰਿਹਾ ਹੈ। ਸੰਕਰਮਿਤ ਵਿਦਿਆਰਥੀ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ ਅਤੇ ਇਸ ਸਮੇਂ ਉਸ ਵਿਚ ਬੀਮਾਰੀ ਦੇ ਕੋਈ ਲੱਛਣ ਵੀ ਨਹੀਂ ਹਨ। ਮੰਤਰਾਲਾ ਨੇ 1 ਦਸੰਬਰ ਨੂੰ ਓਮੀਕਰੋਨ ਦੇ ਉੱਚ ਜੋਖ਼ਮ 8 ਅਫਰੀਕੀ ਦੇਸ਼ਾਂ ਦੇ ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ 'ਤੇ ਪਾਬੰਦੀ ਲਗਾ ਦਿੱਤੀ ਸੀ।
ਫਿਲੀਪੀਨਜ਼ 'ਚ ਵਾਪਰਿਆ ਸੜਕ ਹਾਦਸਾ, 5 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ
NEXT STORY