ਲੰਡਨ (ਭਾਸ਼ਾ) ਸਕਾਟਲੈਂਡ ਯਾਰਡ (ਲੰਡਨ ਮੈਟਰੋਪੋਲੀਟਨ ਪੁਲਸ) ਨੇ ਇਸ ਸਾਲ ਮਾਰਚ ਵਿਚ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ 'ਤੇ ਹਮਲੇ ਅਤੇ 'ਹਿੰਸਕ ਗੜਬੜ' ਪੈਦਾ ਕਰਨ ਦੇ ਦੋਸ਼ ਵਿਚ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੈਟਰੋਪੋਲੀਟਨ ਪੁਲਸ ਨੇ ਕਿਹਾ ਕਿ ਸੋਮਵਾਰ ਨੂੰ ਇੰਡੀਆ ਹਾਊਸ ਦੇ ਸਾਹਮਣੇ ਪ੍ਰਦਰਸ਼ਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ 19 ਮਾਰਚ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧ ਪਾਇਆ ਗਿਆ ਸੀ ਅਤੇ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ।
ਸੋਮਵਾਰ ਨੂੰ ਪ੍ਰਦਰਸ਼ਨ ਦੌਰਾਨ ਇੱਕ ਬ੍ਰਿਟਿਸ਼ ਸਿੱਖ ਨੂੰ ਪੁਲਸ ਅਧਿਕਾਰੀ ਚੁੱਕ ਕੇ ਲੈ ਗਏ। ਪ੍ਰਦਰਸ਼ਨਕਾਰੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲੋੜੀਂਦੇ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੇ ਸਬੰਧਾਂ ਦੇ ਦਾਅਵੇ 'ਤੇ ਬ੍ਰਿਟਿਸ਼ ਸਰਕਾਰ ਦੇ ਦਖਲ ਦੀ ਮੰਗ ਕਰ ਰਹੇ ਸਨ, ਜਦਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ 'ਬੇਬੁਨਿਆਦ ਅਤੇ ਪ੍ਰੇਰਿਤ' ਕਰਾਰ ਦਿੰਦੇ ਹੋਏ ਰੱਦ ਕਰ ਦਿੱਤਾ ਹੈ। ਮੈਟਰੋਪੋਲੀਟਨ ਪੁਲਸ ਨੇ ਇੱਕ ਬਿਆਨ ਵਿੱਚ ਕਿਹਾ, "ਸੋਮਵਾਰ, 2 ਅਕਤੂਬਰ ਨੂੰ ਇੱਕ ਵਿਅਕਤੀ ਨੂੰ 19 ਮਾਰਚ ਨੂੰ ਉਸੇ ਸਥਾਨ 'ਤੇ ਹਿੰਸਕ ਪ੍ਰਦਰਸ਼ਨ ਦੇ ਦੋਸ਼ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਗ੍ਰਿਫ਼ਤਾਰ ਕੀਤਾ ਗਿਆ ਸੀ।" ਇਸ ਦੇ ਮੁਤਾਬਕ, ''ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਅਤੇ ਅਗਲੇਰੀ ਜਾਂਚ ਤੱਕ ਜ਼ਮਾਨਤ ਦੇ ਦਿੱਤੀ ਗਈ ਹੈ।''
ਪੜ੍ਹੋ ਇਹ ਅਹਿਮ ਖ਼ਬਰ-2 ਲੱਖ ਰੁਪਏ ਜਿੱਤਣ ਲਈ ਸ਼ਖ਼ਸ ਪੀ ਗਿਆ 1 ਲੀਟਰ ਸ਼ਰਾਬ, ਹੋਈ ਮੌਤ
ਉਕਤ ਵਿਅਕਤੀ ਦੀ ਪਛਾਣ ਦੋਸ਼ ਤੈਅ ਹੋਣ ਤੋਂ ਬਾਅਦ ਹੀ ਸਾਹਮਣੇ ਆ ਸਕੇਗੀ ਪਰ ਮੰਨਿਆ ਜਾ ਰਿਹਾ ਹੈ ਕਿ ਉਹ ਦਰਜਨ ਦੇ ਕਰੀਬ ਲੋਕਾਂ 'ਚ ਸ਼ਾਮਲ ਹੈ, ਜਿਨ੍ਹਾਂ ਦੀ ਪਛਾਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਦੁਆਰਾ 19 ਮਾਰਚ ਨੂੰ ਖਾਲਿਸਤਾਨ ਦੇ ਸਮਰਥਨ ਵਿੱਚ ਭਾਰਤੀ ਹਾਈ ਕਮਿਸ਼ਨ 'ਤੇ ਹਮਲੇ ਲਈ ਜ਼ਿੰਮੇਵਾਰ ਲੋਕਾਂ ਵਜੋਂ ਹੋ ਚੁੱਕੀ ਹੈ। ਉਸ ਸਮੇਂ ਦੌਰਾਨ ਖਾਲਿਸਤਾਨ ਪੱਖੀ ਵੱਖਵਾਦੀਆਂ ਨੇ ਹਾਈ ਕਮਿਸ਼ਨ 'ਤੇ ਲਗਾਏ ਗਏ ਭਾਰਤ ਦੇ ਰਾਸ਼ਟਰੀ ਝੰਡੇ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ ਸੀ। ਪ੍ਰਦਰਸ਼ਨਕਾਰੀਆਂ ਨੇ ਦੂਤਘਰ 'ਤੇ ਵਸਤੂਆਂ ਸੁੱਟੀਆਂ, ਜਿਸ ਨਾਲ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਤੇ ਘੱਟੋ-ਘੱਟ ਇਕ ਅਧਿਕਾਰੀ ਜ਼ਖਮੀ ਹੋ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸ਼ਰਮਨਾਕ! ਅਧਿਆਪਕਾ ਨੇ ਵਿਦਿਆਰਥੀ ਨਾਲ ਬਣਾਏ ਸਰੀਰਕ ਸਬੰਧ, ਦਿੱਤਾ ਬੱਚੇ ਨੂੰ ਜਨਮ, ਹੋਈ ਗ੍ਰਿਫ਼ਤਾਰ
NEXT STORY