ਵੈਨਕੂਵਰ (ਮਲਕੀਤ ਸਿੰਘ )- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਪਹਾੜੀ ਸ਼ਹਿਰ ਚਿਲੀਵੈਕ ਵਿੱਚ ਅੱਜ ਸਵੇਰੇ ਵਾਪਰੀ ਗੋਲੀਬਾਰੀ ਦੀ ਇੱਕ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਅਤੇ ਇੱਕ ਹੋਰ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ।
ਇਸ ਸਬੰਧੀ ਪੁਲਸ ਵੱਲੋਂ ਜਾਰੀ ਕੀਤੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਤਕਰੀਬਨ 8 :40 ਵਜੇ ਪੁਲਸ ਨੂੰ ਚਿਲਾਵੈਕ ਸਥਿਤ ਮੇਲਾਰਡ ਐਵਨਿਊ 'ਤੇ ਮੌਜੂਦ ਇੱਕ ਘਰ ਵਿੱਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ। ਇਸ ਮਗਰੋਂ ਮੌਕੇ 'ਤੇ ਪਹੁੰਚੀ ਪੁਲਸ ਨੂੰ ਘਰ ਦੇ ਅੰਦਰ ਦੋ ਵਿਅਕਤੀ ਜਖਮੀ ਹਾਲਤ 'ਚ ਮਿਲੇ ਜਿਨ੍ਹਾਂ ਵਿੱਚੋਂ ਇੱਕ ਦੀ ਕੁਝ ਮਿੰਟਾਂ 'ਚ ਹੀ ਮੌਤ ਹੋ ਗਈ ਜਦੋਂ ਕਿ ਬਚਾਅ ਕਾਰਜ ਟੀਮ ਵੱਲੋਂ ਦੂਸਰੇ ਗੰਭੀਰ ਜਖਮੀ ਹੋਏ ਵਿਅਕਤੀ ਨੂੰ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਕਤਲੋਗਾਰਤ ਦੀ ਇਸ ਘਟਨਾ ਦੀ ਜਾਂਚ ਇੰਟਰਗੇਟਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ ਵੱਲੋਂ ਆਰੰਭ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੀਨ 'ਚ UK ਤੇ ਕੈਨੇਡਾ ਦੇ ਨਾਗਰਿਕਾਂ ਨੂੰ ਮਿਲੀ ਵੀਜ਼ਾ-ਮੁਕਤ ਐਂਟਰੀ, ਸੈਰ-ਸਪਾਟਾ ਤੇ ਵਪਾਰ ਨੂੰ ਮਿਲੇਗਾ ਹੁਲਾਰਾ
NEXT STORY