ਡੋਰਾਵਿਲੇ (ਏਜੰਸੀ)- ਅਟਲਾਂਟਾ ਦੇ ਬਾਹਰੀ ਇਲਾਕੇ ਵਿਚ ਸਥਿਤ ਹੋਂਡੂਰਾਸ ਕੌਂਸਲੇਟ ਵਿਚ ਸੋਮਵਾਰ ਨੂੰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮੈਕਸੀਕੋ ਦੇ ਵਿਦੇਸ਼ ਮਾਮਲਿਆਂ ਦੇ ਸਕੱਤਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਬਿਆਨ 'ਚ ਕਿਹਾ ਕਿ ਇਸ ਗੋਲੀਬਾਰੀ 'ਚ ਮਾਰਿਆ ਗਿਆ ਵਿਅਕਤੀ ਮੈਕਸੀਕੋ ਦਾ ਨਾਗਰਿਕ ਸੀ, ਜੋ ਕੌਂਸਲੇਟ 'ਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ।
ਇਹ ਵੀ ਪੜ੍ਹੋ: ਟਰੂਡੋ ਦੇ ਅਸਤੀਫ਼ੇ ਮਗਰੋਂ ਜਗਮੀਤ ਸਿੰਘ ਨੇ ਕੈਨੇਡੀਅਨਾਂ ਨੂੰ ਕੀਤੀ ਅਪੀਲ, NDP ਦਾ ਕਰੋ ਸਮਰਥਨ
ਸ਼ਹਿਰ ਦੀ ਮਹਿਲਾ ਬੁਲਾਰਾ ਐਮਿਲੀ ਹੇਨਾਨ ਨੇ ਦੱਸਿਆ ਕਿ ਡੋਰਾਵਿਲੇ ਪੁਲਸ ਨੂੰ ਦੁਪਹਿਰ 2:30 ਵਜੇ ਗੋਲੀਬਾਰੀ ਦੀ ਰਿਪੋਰਟ ਮਿਲੀ। ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਦੇਖਿਆ ਕਿ ਦੋ ਲੋਕਾਂ ਨੂੰ ਗੋਲੀ ਲੱਗੀ ਹੋਈ ਸੀ। ਉਨ੍ਹਾਂ ਦੱਸਿਆ ਕਿ ਇਕ ਵਿਅਕਤੀ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਦੂਜੇ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹੇਨਾਨ ਨੇ ਕਿਹਾ ਕਿ ਇੱਕ ਸ਼ੱਕੀ ਨੂੰ ਮੌਕੇ 'ਤੇ ਹਿਰਾਸਤ ਵਿੱਚ ਲਿਆ ਗਿਆ ਅਤੇ ਉਸਨੂੰ ਪੁੱਛਗਿੱਛ ਲਈ ਡੋਰਾਵਿਲੇ ਪੁਲਸ ਸਟੇਸ਼ਨ ਲਿਜਾਇਆ ਗਿਆ ਹੈ। ਗੋਲੀਬਾਰੀ ਦੇ ਉਦੇਸ਼ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਹੇਨਾਨ ਨੇ ਕਿਹਾ ਕਿ ਗੋਲੀਬਾਰੀ ਕੌਂਸਲੇਟ ਦੇ ਮੁੱਖ ਪ੍ਰਵੇਸ਼ ਦੁਆਰ ਦੇ ਬਿਲਕੁਲ ਬਾਹਰ ਹੋਈ। ਮੈਕਸੀਕਨ ਸਰਕਾਰ ਨੇ ਸਥਾਨਕ ਅਧਿਕਾਰੀਆਂ ਅਤੇ ਮੈਕਸੀਕਨ ਨਾਗਰਿਕ ਦੇ ਪਰਿਵਾਰ ਨੂੰ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ।
ਇਹ ਵੀ ਪੜ੍ਹੋ: ਭੂਚਾਲ ਨਾਲ ਤਬਾਹੀ ਦੀਆਂ ਵੀਡੀਓਜ਼ ਆਈਆਂ ਸਾਹਮਣੇ, ਹੁਣ ਤੱਕ 53 ਲੋਕਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਸਟ੍ਰੇਲੀਆ 'ਚ ਘਰ ਨੂੰ ਲੱਗੀ ਅੱਗ, ਵਿਅਕਤੀ ਦੀ ਮੌਤ
NEXT STORY