ਇੰਟਰਨੈਸ਼ਨਲ ਡੈਸਕ—ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਸ਼ਨੀਵਾਰ ਨੂੰ ਇਕ ਸ਼ਾਪਿੰਗ ਮਾਲ 'ਚ ਹੋਏ ਬੰਬ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 7 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਬੰਬ ਨਿਰੋਧਕ ਦਸਤੇ ਨੂੰ ਸਬੂਤ ਮਿਲੇ ਹਨ ਕਿ ਅਵਾਰਨ ਜ਼ਿਲ੍ਹੇ 'ਚ ਹੋਏ ਇਸ ਅੱਤਵਾਦੀ ਹਮਲੇ 'ਚ ਰਿਮੋਟ ਨਾਲ ਚੱਲਣ ਵਾਲੇ ਆਈ.ਈ.ਡੀ ਦੀ ਵਰਤੋਂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜ਼ਖਮੀਆਂ 'ਚ ਔਰਤਾਂ ਅਤੇ ਬੱਚੇ ਸ਼ਾਮਲ ਹਨ। ਕੁਝ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਸੱਤ ਹੋਰਾਂ ਨੂੰ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਲਿਜਾਇਆ ਗਿਆ ਹੈ। ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁੱਦੁਸ ਬਿਜੈਂਜੋ ਨੇ ਇੱਕ ਬਿਆਨ 'ਚ ਹਮਲੇ ਦੀ ਨਿੰਦਾ ਕੀਤੀ ਅਤੇ ਸੋਗ ਪ੍ਰਗਟ ਕੀਤਾ।
ਈਰਾਨ ਨੇ ਅੰਦਰੂਨੀ ਮਾਮਲਿਆਂ 'ਚ ਦਖ਼ਲ ਦੇਣ ਲਈ ਆਸਟ੍ਰੇਲੀਆ ਦੀ ਕੀਤੀ ਨਿੰਦਾ
NEXT STORY