ਮਨੀਲਾ (ਯੂ. ਐੱਨ. ਆਈ.): ਫਿਲੀਪੀਨਜ਼ ਦੇ ਜ਼ੈਂਬੋਆਂਗਾ ਡੇਲ ਸੁਰ ਸੂਬੇ ਵਿਚ ਮੰਗਲਵਾਰ ਨੂੰ ਇਕ ਮੋਟਰਸਾਈਕਲ ਬੰਬ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਸਮੁੰਦਰੀ ਤਟੀ ਸ਼ਹਿਰ ਤੁਕੁਰਨ ਵਿਚ ਤੜਕਸਾਰ ਹੋਏ ਬੰਬ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ਕਾਰਨ ਬੀਚ ਨਾਲ ਸਥਿਤ ਇੱਕ ਸਟੋਰ ਨੂੰ ਨੁਕਸਾਨ ਪਹੁੰਚਿਆ।
ਪੜ੍ਹੋ ਇਹ ਅਹਿਮ ਖ਼ਬਰ-ਗਾਜ਼ਾ ਨੇ ਮ੍ਰਿਤਕਾਂ ਦੀ ਸੂਚੀ ਕੀਤੀ ਜਾਰੀ, ਪਹਿਲੇ 14 ਸਫਿਆਂ 'ਚ ਸਿਰਫ ਮਾਸੂਮਾਂ ਦੇ ਨਾਂ
ਮੌਕੇ 'ਤੇ ਲਾਸ਼ ਅਤੇ ਮੋਟਰਸਾਈਕਲ ਮਿਲਣ ਤੋਂ ਬਾਅਦ ਸਟੋਰ ਮਾਲਕ ਨੇ ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ। ਚਸ਼ਮਦੀਦਾਂ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਇੱਕ ਵਾਹਨ ਨੂੰ ਮੌਕੇ ਤੋਂ ਭੱਜਦੇ ਦੇਖਿਆ ਗਿਆ। ਪੁਲਸ ਗਵਾਹਾਂ ਦੇ ਬਿਆਨਾਂ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਬੰਬ ਧਮਾਕਾ ਅੱਤਵਾਦੀ ਹਮਲਾ ਸੀ ਜਾਂ ਹਾਦਸਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮਿਆਂਮਾਰ ਨੇ ਮਨਾਇਆ ਵਿਸ਼ਵ ਓਜ਼ੋਨ ਦਿਵਸ
NEXT STORY