ਜੁਬਾ: ਦੱਖਣੀ ਸੂਡਾਨ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ। ਇਸ ਜਹਾਜ਼ ਹਾਦਸੇ ਵਿੱਚ 20 ਲੋਕਾਂ ਦੀ ਮੌਤ ਹੋ ਗਈ, ਜਿਨਾਂ ਵਿਚ ਇਕ ਭਾਰਤੀ ਨਾਗਰਿਕ ਵੀ ਸ਼ਾਮਲ ਹੈ। ਜਹਾਜ਼ ਵਿੱਚ 21 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਚਮਤਕਾਰੀ ਢੰਗ ਨਾਲ ਸਿਰਫ਼ ਇੱਕ ਯਾਤਰੀ ਬਚ ਸਕਿਆ। ਇਹ ਜਹਾਜ਼ ਚੀਨੀ ਤੇਲ ਕੰਪਨੀ ਗ੍ਰੇਟਰ ਪਾਇਨੀਅਰ ਓਪਰੇਟਿੰਗ ਕੰਪਨੀ ਨਾਲ ਜੁੜਿਆ ਹੋਇਆ ਸੀ। ਇਹ ਜਹਾਜ਼ ਸਵੇਰੇ 10:30 ਵਜੇ ਦੱਖਣੀ ਸੂਡਾਨ ਦੇ ਯੂਨਿਟੀ ਰਾਜ ਵਿੱਚ ਇੱਕ ਤੇਲ ਖੇਤਰ ਦੇ ਨੇੜੇ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਇਹ ਜਹਾਜ਼ ਦੱਖਣੀ ਸੂਡਾਨ ਦੀ ਰਾਜਧਾਨੀ ਜੁਬਾ ਜਾ ਰਿਹਾ ਸੀ। ਸੂਚਨਾ ਮੰਤਰੀ ਗਟਵੇਚ ਬਿਪਲ ਨੇ ਕਿਹਾ ਕਿ ਜਹਾਜ਼ ਵਿੱਚ 21 ਲੋਕ ਸਵਾਰ ਸਨ। ਇਸ ਵਿੱਚ ਦੋ ਪਾਇਲਟ ਵੀ ਸ਼ਾਮਲ ਸਨ।
ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਜਹਾਜ਼ ਵਿੱਚ ਸਵਾਰ ਜ਼ਿਆਦਾਤਰ ਲੋਕ ਤੇਲ ਕੰਪਨੀ ਦੇ ਕਰਮਚਾਰੀ ਸਨ। ਸੰਯੁਕਤ ਰਾਸ਼ਟਰ ਨਾਲ ਸਬੰਧਤ ਰੇਡੀਓ ਮਿਰਾਇਆ ਨੇ ਜਹਾਜ਼ ਦੇ ਮੈਨੀਫੈਸਟ ਦੇ ਹਵਾਲੇ ਨਾਲ ਕਿਹਾ ਕਿ ਮ੍ਰਿਤਕਾਂ ਵਿੱਚੋਂ ਜ਼ਿਆਦਾਤਰ ਦੱਖਣੀ ਸੂਡਾਨ ਦੇ ਨਾਗਰਿਕ ਸਨ। ਮਰਨ ਵਾਲਿਆਂ ਵਿੱਚ ਇੱਕ ਭਾਰਤੀ ਅਤੇ ਦੋ ਚੀਨੀ ਨਾਗਰਿਕ ਵੀ ਸ਼ਾਮਲ ਸਨ। ਅਧਿਕਾਰੀਆਂ ਨੇ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਦੀ ਪੁਸ਼ਟੀ ਨਹੀਂ ਕੀਤੀ ਹੈ। ਦੱਖਣੀ ਸੂਡਾਨ ਵਿੱਚ SSBC ਨਿਊਜ਼ ਦੇ ਚੋਲ ਅਟਕ ਨੇ X 'ਤੇ ਆਪਣੀ ਪੋਸਟ ਵਿੱਚ ਦੱਸਿਆ ਕਿ ਜਹਾਜ਼ ਹਾਦਸੇ ਵਿੱਚ ਬਚੇ ਵਿਅਕਤੀ ਦਾ ਨਾਮ ਇਮੈਨੁਅਲ ਮੇਕਰ ਹੈ। ਉਹ ਗ੍ਰੇਟਰ ਪਾਇਨੀਅਰ ਕੰਪਨੀ ਦਾ ਇੰਜੀਨੀਅਰ ਹੈ। ਉਸਨੂੰ ਜ਼ਖਮੀ ਹਾਲਤ ਵਿੱਚ ਜੂਬਾ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਸਥਿਰ ਹੈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਨ ਏਅਰਲਾਈਨ ਜਹਾਜ਼ ਹਾਦਸਾ : ਹੁਣ ਤੱਕ 18 ਲਾਸ਼ਾਂ ਬਰਾਮਦ, ਟਰੰਪ ਨੇ ਘਟਨਾ 'ਤੇ ਜਤਾਇਆ ਦੁੱਖ
ਤੇਲ ਮੰਤਰੀ ਨੇ ਜਤਾਇਆ ਦੁੱਖ
ਵਾਸ਼ਿੰਗਟਨ ਪੋਸਟ ਦੀ ਰਿਪੋਰਟ ਅਨੁਸਾਰ ਦੱਖਣੀ ਸੂਡਾਨ ਦੇ ਤੇਲ ਮੰਤਰੀ ਪੁਓਟਕਾਂਗ ਚੋਲ ਨੇ ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ, 'ਅਸੀਂ ਇਸ ਘਟਨਾ ਤੋਂ ਬਹੁਤ ਦੁਖੀ ਹਾਂ।' ਇਹ ਅਜੇ ਸਪੱਸ਼ਟ ਨਹੀਂ ਹੈ ਕਿ ਜਹਾਜ਼ ਕਿਵੇਂ ਹਾਦਸਾਗ੍ਰਸਤ ਹੋਇਆ। ਦੱਖਣੀ ਸੂਡਾਨ ਦੇ ਰਾਸ਼ਟਰਪਤੀ ਸਲਵਾ ਕੀਰ ਨੇ ਟਰਾਂਸਪੋਰਟ ਮੰਤਰਾਲੇ ਨੂੰ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਹਾਦਸਾ ਨਾ ਸਿਰਫ਼ ਪੂਰੇ ਦੇਸ਼ ਲਈ ਸਗੋਂ ਤੇਲ ਉਦਯੋਗ ਲਈ ਵੀ ਇੱਕ ਵੱਡਾ ਝਟਕਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੂਬਿਆਂ ਤੋਂ ਵਾਪਸ ਮੰਗਵਾਏ ਗਏ Lay's Chips, ਖਾਣ ਨਾਲ ਹੋ ਸਕਦੀ ਹੈ ਗੰਭੀਰ ਬੀਮਾਰੀ
NEXT STORY