ਓਂਟਾਰੀਓ (ਏਜੰਸੀ)- ਲੰਡਨ ਪੁਲਸ ਵਲੋਂ ਇਕ ਦਰਜਨ ਲੋਕਾਂ ਨੂੰ ਇੰਮੀਗ੍ਰੇਸ਼ਨ ਵਾਰੰਟ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ, ਗ੍ਰਿਫਤਾਰੀ ਮਗਰੋਂ ਇਨ੍ਹਾਂ ਨੂੰ ਕੈਨੇਡਾ ਬਾਰਡਰ ਸਰਵਿਸ ਏਜੰਸੀ ਹਵਾਲੇ ਕਰ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਰਿਹਾਇਸ਼ੀ ਇਲਾਕੇ ਵਿਚੋਂ ਫੋਨ ਆਇਆ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਇਕ ਮੁਢਲੀ ਤਫਤੀਸ਼ ਮਗਰੋਂ ਬਿਆਨ ਵਿਚ ਇਹ ਕਿਹਾ ਗਿਆ ਕਿ ਇਕ ਰਿਹਾਇਸ਼ ਵਿਚ ਬਹੁਤ ਸਾਰੇ ਲੋਕ ਬਿਨਾਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਹਨ।
ਬਿਆਨ ਵਿਚ ਕਿਹਾ ਗਿਆ ਕਿ ਬਿਨਾਂ ਕਿਸੇ ਸ਼ਰਤ 'ਤੇ ਇਨ੍ਹਾਂ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ ਜਾਵੇ ਅਤੇ ਕੇਸ ਕੈਨੇਡਾ ਬਾਰਡਰ ਸਰਵਿਸ ਏਜੰਸੀ ਹਵਾਲੇ ਕਰ ਦਿੱਤਾ ਜਾਵੇ। ਲੰਡਨ ਪੁਲਸ ਦੇ ਬੁਲਾਰੇ ਐਨਥਨੀ ਮੈਕਲਵੀ ਨੇ ਦੱਸਿਆ ਕਿ 12 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ, ਪਰ ਇਨ੍ਹਾਂ ਬਾਰੇ ਹੋਰ ਜਾਣਕਾਰੀ ਜਨਤਕ ਨਹੀਂ ਕੀਤੀ ਗਈ। ਜਦੋਂ ਇਸ ਸਬੰਧੀ ਕੈਨੇਡਾ ਬਾਰਡਰ ਸਰਵਿਸ ਏਜੰਸੀ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਇਕ ਪ੍ਰੈਸ ਕਾਨਫਰੰਸ ਦੌਰਾਨ ਜਨਤਕ ਕਰਨ ਦੀ ਗੱਲ ਕਹੀ। ਫਿਲਹਾਲ ਹਿਰਾਸਤ ਵਿਚ ਲਏ ਗਏ 12 ਲੋਕਾਂ ਬਾਰੇ ਜਾਂ ਉਨ੍ਹਾਂ ਦੀ ਪਛਾਣ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ।
ਮੰਗਲ 'ਤੇ ਬਿਨਾਂ ਪੁਰਸ਼ ਦੇ ਔਰਤਾਂ ਦੇਣਗੀਆਂ ਬੱਚਿਆਂ ਨੂੰ ਜਨਮ
NEXT STORY