ਨਵੀਂ ਦਿੱਲੀ— ਕੈਨੇਡਾ ਦੀ ਓਨਟਾਰੀਓ ਸਰਕਾਰ ਵੱਲੋਂ 1984 ਸਿੱਖ ਨਸਲਕੁਸ਼ੀ ਨੂੰ ਮਾਨਤਾ ਦੇਣ ਸੰਬੰਧੀ ਮਤੇ ਨੂੰ ਭਾਰਤ ਵੱਲੋਂ ਰੱਦ ਕਰਨ ਦਾ ਮੁੱਦਾ ਸੰਸਦ ਦੇ ਦੋਹਾਂ ਸਦਨਾਂ 'ਚ ਗੂੰਜਿਆ। ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਅਤੇ ਰਾਜ ਸਭਾ 'ਚ ਇਹ ਮੁੱਦਾ ਚੁੱਕਦਿਆਂ ਸਰਕਾਰ ਦੇ ਸਟੈਂਡ 'ਤੇ ਸਖਤ ਇਤਰਾਜ਼ ਪ੍ਰਗਟਾਉਂਦਿਆਂ ਕੇਂਦਰ ਨੂੰ ਮਤਾ ਪਰਵਾਨ ਕਰਨ ਦੀ ਮੰਗ ਕੀਤੀ। ਲੋਕ ਸਭਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਰਾਜ ਸਭਾ 'ਚ ਸੰਸਦ ਮੈਂਬਰ ਨਰੇਸ਼ ਗੁਜਰਾਲ ਨੇ ਕਿਹਾ ਕਿ ਕੈਨੇਡਾ ਦੀ ਓਨਟਾਰੀਓ ਸਰਕਾਰ ਨੇ ਵੀ ਇਸ ਨਸਲਕੁਸ਼ੀ ਨੂੰ ਮਾਨਤਾ ਦੇਣ ਸਬੰਧੀ ਅਧਿਕਾਰਤ ਤੌਰ 'ਤੇ ਮਤਾ ਪਾਸ ਕਰ ਦਿੱਤਾ ਹੈ ਪਰ ਭਾਰਤ ਸਰਕਾਰ ਵੱਲੋਂ ਇਸ ਮਤੇ ਨੂੰ ਰੱਦ ਕਰਦਿਆਂ ਇਸ ਨੂੰ 'ਗੁਮਰਾਹਕੁੰਨ ਫੈਸਲਾ' ਦੱਸਣਾ ਨਾ ਸਿਰਫ ਹੈਰਾਨ ਕਰਨ ਵਾਲਾ ਸਗੋਂ ਅਫਸੋਸਜਨਕ ਵੀ ਹੈ। ਅਕਾਲੀ ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰਾਲੇ ਤੋਂ ਮਤਾ ਰੱਦ ਕਰਨ ਵਾਲੇ ਬਿਆਨ ਨੂੰ ਵਾਪਸ ਲੈਣ ਲਈ ਕਿਹਾ। ਇਸ ਮੁੱਦੇ 'ਤੇ ਅਕਾਲੀ ਦਲ ਕੇਂਦਰ ਵਿਚ ਆਪਣੀ ਹੀ ਭਾਈਵਾਲ ਸਰਕਾਰ ਦੇ ਖਿਲਾਫ ਡਟ ਗਿਆ ਹੈ। ਉਨ੍ਹਾਂ ਇਸ ਮਾਮਲੇ 'ਚ ਵਿਦੇਸ਼ ਮੰਤਰਾਲੇ ਨੂੰ ਸਦਨ ਵਿਚ ਬਿਆਨ ਦੇਣ ਦੀ ਮੰਗ ਕੀਤੀ।
ਇਥੇ ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਕੈਨੇਡਾ 'ਚ ਓਨਟਾਰੀਓ ਸਰਕਾਰ ਨੇ 1984 ਸਿੱਖ ਨਸਲਕੁਸ਼ੀ ਨੂੰ ਮਾਨਤਾ ਦੇਣ ਸੰਬੰਧੀ ਮਤਾ ਪਾਸ ਕੀਤਾ ਸੀ ਪਰ ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੋਪਾਲ ਬਾਗਲੇ ਨੇ ਭਾਰਤ ਨੂੰ ਵੱਖ ਕਰਦਿਆਂ ਕਿਹਾ ਕਿ ਇਸ ਮੁੱਦੇ 'ਤੇ ਭਾਰਤ ਸਰਕਾਰ ਦੇ ਜੋ ਵਿਚਾਰ ਹਨ, ਉਹ ਕੈਨੇਡਾ ਦੀ ਸਰਕਾਰ ਨੂੰ ਦੱਸ ਦਿੱਤੇ ਗਏ ਹਨ।
ਆਸਟਰੇਲੀਆ 'ਚ ਜ਼ਿੰਦਗੀ ਅਤੇ ਮੌਤ ਵਿਚਾਲੇ ਜੰਗ ਲੜ ਰਿਹੈ ਭਾਰਤੀ, ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਹੋਇਆ ਸੀ ਜ਼ਖ਼ਮੀ
NEXT STORY