ਓਂਟਾਰੀਓ- ਕੈਨੇਡਾ ਦੇ ਸੂਬੇ ਓਂਟਾਰੀਓ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ, ਜਿਸ ਕਾਰਨ ਸਰਕਾਰ ਨੇ ਪ੍ਰਭਾਵਿਤ ਖੇਤਰਾਂ ਵਿਚ ਸਖ਼ਤਾਈ ਵਧਾ ਦਿੱਤੀ ਹੈ।
ਓਂਟਾਰੀਓ ਵਿਚ ਬੀਤੇ 24 ਘੰਟਿਆਂ ਦੌਰਾਨ 809 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਤੇ 7 ਹੋਰ ਲੋਕਾਂ ਦੀ ਮੌਤ ਹੋਣ ਨਾਲ ਸੂਬੇ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3 ਹਜ਼ਾਰ ਨੂੰ ਪਾਰ ਕਰ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ 5 ਮਰੀਜ਼ਾਂ ਦੀ ਮੌਤ ਲੰਬੇ ਸਮੇਂ ਵਾਲੇ ਕੇਅਰ ਹੋਮਜ਼ ਵਿਚ ਹੋਈ ਤੇ ਹੁਣ ਤੱਕ ਸੂਬੇ ਵਿਚ 3004 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਵਿਚੋਂ 80 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਗਿਣਤੀ 30 ਫੀਸਦੀ ਤੋਂ ਵੱਧ ਸੀ। ਹਾਲਾਂਕਿ ਸ਼ੁੱਕਰਵਾਰ ਨਾਲੋਂ ਸੂਬੇ ਵਿਚ ਪੀੜਤਾਂ ਦੀ ਗਿਣਤੀ ਘੱਟ ਦਰਜ ਹੋਈ, ਕਿਉਂਕਿ ਸ਼ੁੱਕਰਵਾਰ ਨੂੰ ਸੂਬੇ ਵਿਚ 939 ਲੋਕ ਕੋਰੋਨਾ ਦੀ ਲਪੇਟ ਵਿਚ ਆਏ ਸਨ। ਇਸ ਤੋਂ ਪਹਿਲਾਂ ਵੀਰਵਾਰ ਨੂੰ 797 ਅਤੇ ਬੁੱਧਵਾਰ ਨੂੰ 593 ਲੋਕ ਕੋਰੋਨਾ ਦੇ ਸ਼ਿਕਾਰ ਹੋਏ।
ਓਂਟਾਰੀਓ ਦਾ ਗ੍ਰੇਟਰ ਟੋਰਾਂਟੋ ਏਰੀਆ ਤੇ ਓਟਾਵਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਬੀਤੇ ਦਿਨ ਇੱਥੇ ਟੋਰਾਂਟੋ ਵਿਚ 358, ਪੀਲ ਵਿਚ 123, ਓਟਾਵਾ ਵਿਚ 94 ਤੇ ਯਾਰਕ ਰਿਜਨ ਵਿਚ 76 ਮਾਮਲੇ ਸਾਹਮਣੇ ਆਏ ਹਨ।
ਕੋਰੋਨਾ ਦੇ ਮਾਮਲਿਆਂ ਨੇ ਅਮਰੀਕਾ ਦੇ 6 ਸੂਬਿਆਂ 'ਚ ਨਵੇਂ ਰਿਕਾਰਡ ਕਾਇਮ ਕੀਤੇ
NEXT STORY