ਟੋਰਾਂਟੋ- ਓਂਟਾਰੀਓ ਸੂਬੇ ਵਿਚ 14 ਜਨਵਰੀ ਤੋਂ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਲਈ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ ਸੂਬੇ ਵਿਚ ਤਾਲਾਬੰਦੀ ਪਹਿਲਾਂ ਤੋਂ ਹੀ ਲਾਗੂ ਹੈ ਪਰ ਕੋਰੋਨਾ ਦੇ ਤੇਜ਼ੀ ਨਾਲ ਵੱਧਦੇ ਮਾਮਲਿਆਂ ਕਾਰਨ ਸੂਬਾ ਸਰਕਾਰ ਨੇ ਦੂਜੀ ਵਾਰ ਐਮਰਜੈਂਸੀ ਲਗਾ ਦਿੱਤੀ ਹੈ।
ਸੂਬੇ ਦੇ ਮੁੱਖ ਮੰਤਰੀ ਡਗ ਫੋਰਡ ਨੇ ਮੰਗਲਵਾਰ ਨੂੰ ਕਿਹਾ ਕਿ ਵੀਰਵਾਰ ਤੋਂ ਇਹ ਨਿਯਮ ਲਾਗੂ ਹੋ ਜਾਵੇਗਾ ਤੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣਾ ਪਵੇਗਾ। ਲੋਕ ਬਹੁਤ ਜ਼ਰੂਰੀ ਹੋਣ 'ਤੇ ਜਿਵੇਂ ਦਵਾਈਆਂ ਜਾਂ ਰਾਸ਼ਨ ਲੈਣ ਜਾਣ ਲਈ ਹੀ ਘਰੋਂ ਬਾਹਰ ਨਿਕਲ ਸਕਦੇ ਹਨ। ਐਮਰਜੈਂਸੀ ਅਗਲੇ 28 ਦਿਨਾਂ ਲਈ ਲਾਗੂ ਰਹੇਗੀ। ਲੋਕਾਂ ਨੂੰ ਜ਼ਰੂਰੀ ਕੰਮ ਤੋਂ ਇਲਾਵਾ ਹਰ ਸਮੇਂ ਘਰਾਂ ਵਿਚ ਰਹਿਣ ਦੇ ਹੀ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪੈਟਰੋਲ-ਡੀਜ਼ਲ ਦੇਵੇਗਾ ਹੋਰ ਝਟਕਾ, ਜਲਦ 65 ਡਾਲਰ ਤੱਕ ਜਾ ਸਕਦਾ ਹੈ ਬ੍ਰੈਂਟ
ਸੂਬਾ ਪੁਲਸ, ਸਥਾਨਕ ਪੁਲਸ ਤੇ ਕਾਨੂੰਨੀ ਅਧਿਕਾਰੀਆਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਜੇਕਰ ਕੋਈ ਵੀ ਵਿਅਕਤੀ ਬਿਨਾਂ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਿਕਲਿਆ ਫੜਿਆ ਜਾਵੇ ਤਾਂ ਉਸ ਨੂੰ ਜੁਰਮਾਨਾ ਲਾਇਆ ਜਾਵੇਗਾ। ਕਿਹਾ ਜਾ ਰਿਹਾ ਹੈ ਕਿ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਇਕ ਸਾਲ ਦੀ ਜੇਲ੍ਹ ਸਣੇ ਹੋਰ ਜੁਰਮਾਨਾ ਵੀ ਹੋ ਸਕਦਾ ਹੈ। ਇਸ ਦੇ ਨਾਲ ਹੀ ਤਾਲਾਬੰਦੀ ਦੌਰਾਨ ਜਿਹੜੇ ਵਪਾਰਕ ਅਦਾਰਿਆਂ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਗਏ ਸਨ, ਹੁਣ ਉਹ ਵੀ ਬੰਦ ਰਹਿਣਗੇ।
►ਇਸ ਖ਼ਬਰ ਸਬੰਧੀ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਇ
ਮਲੇਸ਼ੀਆ 'ਚ ਕੋਰੋਨਾ ਦੇ ਚੱਲਦੇ ਐਮਰਜੰਸੀ 'ਤੇ ਮੋਹਰ
NEXT STORY