ਓਨਟਾਰੀਓ- ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਦਿੱਲੀ ਦੀਆਂ ਹੱਦਾਂ ਉੱਤੇ ਪ੍ਰਦਰਸ਼ਨ ਕਈ ਮਹੀਨਿਆਂ ਤੋਂ ਜਾਰੀ ਹੈ। ਮੋਦੀ ਸਰਕਾਰ ਜਿਥੇ ਕਾਨੂੰਨ ਰੱਦ ਨਾ ਕਰਨ ਉੱਤੇ ਅੜੀ ਹੋਈ ਹੈ, ਉਥੇ ਹੀ ਕਿਸਾਨ ਤਿੰਨੋ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਇਸ ਸੰਘਰਸ਼ ਦੌਰਾਨ ਹੁਣ ਤਕ ਸੈਂਕੜੇ ਕਿਸਾਨ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਸੰਘਰਸ਼ ਦੌਰਾਨ ਮਰਨ ਵਾਲੇ ਇਨ੍ਹਾਂ ਕਿਸਾਨਾਂ ਦਾ ਮੁੱਦਾ ਹੁਣ ਕੈਨੇਡਾ ਦੀ ਉਨਟਾਰੀਓ ਵਿਧਾਨ ਸਭਾ ਵਿੱਚ ਉੱਠਿਆ ਹੈ।
ਇਹ ਵੀ ਪੜ੍ਹੋ -ਬਾਈਡੇਨ ਪ੍ਰਸ਼ਾਸਨ ਨੇ ਟਰੰਪ ਦੇ ਸਮੇਂ ਲਾਗੂ ਨਾਗਰਿਕਤਾ ਪ੍ਰੀਖਿਆ ਦੀ ਨੀਤੀ 'ਚ ਕੀਤਾ ਬਦਲਾਅ
ਕਿਸਾਨਾਂ ਦੀਆਂ ਮੌਤਾਂ ਦਾ ਮਾਮਲਾ ਵਿਧਾਨ ਸਭਾ ਵਿੱਚ ਚੁੱਕਦੇ ਹੋਏ ਬਰੈਂਪਟਨ ਈਸਟ ਤੋਂ ਉਨਟਾਰੀਓ ਵਿਧਾਨ ਸਭਾ ਦੇ ਮੈਂਬਰ ਗੁਰਰਤਨ ਸਿੰਘ ਨੇ ਚੁੱਕਿਆ। ਇਸ ਸਬੰਧੀ ਨਿਊ ਡੈਮੋਕਰੈਟੀਕ ਪਾਰਟੀ ਦੇ ਆਗੂ ਅਤੇ ਕੈਨੇਡਾ 'ਚ ਵਿਰੋਧੀ ਧਿਰ ਦੇ ਆਗੂ ਜਗਮੀਤ ਸਿੰਘ ਦੇ ਭਰਾ ਗੁਰਰਤਨ ਸਿੰਘ ਨੇ ਖੁਦ ਟਵੀਟ ਕਰ ਜਾਣਕਾਰੀ ਦਿੱਤੀ। ਗੁਰਰਤਨ ਸਿੰਘ ਵਲੋਂ ਕੀਤੇ ਗਏ ਟਵੀਟ ਨਾਲ ਉਨ੍ਹਾਂ ਵਲੋਂ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਇਕ ਵੀਡੀਓ ਵੀ ਸਾਂਝੀ ਕੀਤੀ ਗਈ।
ਇਹ ਵੀ ਪੜ੍ਹੋ -ਬ੍ਰਿਟਿਸ਼ ਮਹਾਰਾਣੀ ਦੇ ਰਿਸ਼ਤੇਦਾਰ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ 10 ਮਹੀਨੇ ਦੀ ਕੈਦ
ਵਿਧਾਨ ਸਭਾ ਵਿਚ ਕਿਸਾਨਾਂ ਦੀ ਗੱਲ ਕਰਦਿਆਂ ਗੁਰਰਤਨ ਸਿੰਘ ਨੇ ਕਿਹਾ ਕਿ ਮੈਂ ਉਨਟਾਰੀਓ ਵਿਧਾਨ ਸਭਾ ਦੇ ਵਿਚ ਉਨ੍ਹਾਂ ਕਿਸਾਨਾਂ ਅਤੇ ਪ੍ਰਦਰਸ਼ਨਕਾਰੀਆਂ ਦੇ ਸਨਮਾਨ ਲਈ ਇਕ ਮਿੰਟ ਦਾ ਮੌਨ ਰੱਖਣ ਲਈ ਅਪੀਲ ਕਰਦਾ ਹਾਂ, ਜਿਨ੍ਹਾਂ ਨੇ ਸ਼ਾਂਤਮਈ ਢੰਗ ਨਾਲ ਆਪਣੀ ਰੋਜ਼ੀ-ਰੋਟੀ ਤੇ ਹੱਕਾਂ ਲਈ ਪ੍ਰਦਰਸ਼ਨ ਦੌਰਾਨ ਆਪਣੀਆਂ ਜਾਨਾਂ ਗਵਾ ਦਿੱਤੀਆਂ। ਗੁਰਰਤਨ ਦੀ ਇਸ ਪੇਸ਼ਕਸ਼ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਵਲੋਂ ਸਾਰੇ ਮੈਂਬਰਾਂ ਦੀ ਸਹਿਮਤੀ ਲਈ ਗਈ। ਜਿਨ੍ਹਾਂ ਨੇ ਗੁਰਰਤਨ ਨਾਲ ਸਹਿਮਤ ਹੁੰਦੇ ਹੋਏ ਵਿਧਾਨ ਸਭਾ ਵਿੱਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਮੌਨ ਧਾਰਨ ਕਰ ਸ਼ਰਧਾਂਜਲੀ ਦਿੱਤੀ।
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਦੇਸ਼ 'ਚ 21 ਜੂਨ ਨੂੰ ਖਤਮ ਹੋ ਰਹੇ ਤਾਲਾਬੰਦੀ ਨੂੰ ਲੈ ਕੇ ਆਸਵੰਦ ਹਨ PM ਜਾਨਸਨ
NEXT STORY