ਓਨਟਾਰੀਓ (ਰਾਜ ਗੋਗਨਾ) : ਕੈਨੇਡਾ ਵਿਚ ਓਨਟਾਰੀਓ ਸੂਬਾਈ ਚੋਣਾਂ ਲਈ ਪੰਜਾਬੀ ਮੂਲ ਦੇ 20 ਉਮੀਦਵਾਰ ਮੈਦਾਨ 'ਚ ਹਨ, ਜਿਸ ਲਈ 2 ਜੂਨ ਨੂੰ ਸਾਰੇ 123 ਹਲਕਿਆਂ ਲਈ ਵੋਟਾਂ ਪੈਣੀਆਂ ਹਨ। ਤਿੰਨ ਵੱਡੇ ਸਿਆਸੀ ਸੰਗਠਨ-ਲਿਬਰਲ, ਨੈਸ਼ਨਲ ਡੈਮੋਕਰੇਟਿਕ ਪਾਰਟੀ (ਐਨਡੀਪੀ) ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ (ਪੀਸੀ) ਦੱਖਣੀ ਏਸ਼ੀਆਈ ਲੋਕਾਂ ਅਤੇ ਖ਼ਾਸ ਤੌਰ 'ਤੇ ਪੰਜਾਬੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਦੇ ਹਨ। ਅੰਤਿਮ ਸੂਚੀ ਵਿੱਚ ਲਿਬਰਲ ਪਾਰਟੀ ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ 6-6 ਪੰਜਾਬੀ ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ, ਜਦੋਂਕਿ ਨਿਊ ਡੈਮੋਕ੍ਰੇਟਿਕ ਪਾਰਟੀ ਨੇ 5, ਗ੍ਰੀਨ ਨੇ 2 ਅਤੇ 1 ਆਜ਼ਾਦ ਉਮੀਦਵਾਰ ਵੀ ਮੈਦਾਨ ਵਿਚ ਹੈ। ਜ਼ਿਆਦਾਤਰ ਪੰਜਾਬੀ ਪ੍ਰਵਾਸੀ ਟੋਰਾਂਟੋ ਦੇ ਬਰੈਂਪਟਨ ਅਤੇ ਮਿਸੀਸਾਗਾ ਉਪਨਗਰਾਂ ਦੇ 11 ਹਲਕਿਆਂ ਤੋਂ ਚੋਣ ਲੜ ਰਹੇ ਹਨ।
ਇਹ ਵੀ ਪੜ੍ਹੋ: ਹੈਰਾਨੀਜਨਕ: ਲਾੜਾ-ਲਾੜੀ ਨੇ ਖ਼ੁਦ ਨੂੰ ਅੱਗ ਲਗਾ ਕੇ ਕੀਤੀ ਵਿਆਹ ਵਿਚ ਐਂਟਰੀ, ਵੀਡੀਓ ਵਾਇਰਲ
ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਬਰੈਂਪਟਨ ਈਸਟ ਤੋਂ ਹਰਦੀਪ ਗਰੇਵਾਲ, ਬਰੈਂਪਟਨ ਵੈਸਟ ਤੋਂ ਅਮਨਜੋਤ ਸੰਧੂ ਅਤੇ ਮਿਸੀਸਾਗਾ ਮਾਲਟਨ ਤੋਂ ਦੀਪਕ ਆਨੰਦ ਨੂੰ ਉਮੀਦਵਾਰ ਬਣਾਇਆ ਹੈ। ਲਿਬਰਲਾਂ ਨੇ ਬਰੈਂਪਟਨ ਈਸਟ ਤੋਂ ਜੰਨਤ ਗਰੇਵਾਲ, ਬਰੈਂਪਟਨ ਨਾਰਥ ਤੋਂ ਹਰਿੰਦਰ ਮੱਲ੍ਹੀ, ਬਰੈਂਪਟਨ ਵੈਸਟ ਤੋਂ ਰਿੰਮੀ ਝੱਜ, ਮਿਸੀਸਾਗਾ ਮਾਲਟਨ ਤੋਂ ਅਮਨ ਗਿੱਲ, ਬਰੈਂਟਫੋਰਡ ਬ੍ਰਾਂਟ ਤੋਂ ਰੂਬੀ ਤੂਰ ਅਤੇ ਐਸੈਕਸ ਤੋਂ ਮਨਪ੍ਰੀਤ ਬਰਾੜ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸੇ ਤਰ੍ਹਾਂ ਐਨ.ਡੀ.ਪੀ. ਅਤੇ ਗ੍ਰੀਨ ਪਾਰਟੀ ਨੇ ਵੀ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ।
ਇਹ ਵੀ ਪੜ੍ਹੋ: ਚੰਦਰਮਾ ਦੀ ਮਿੱਟੀ ’ਚ ਪਹਿਲੀ ਵਾਰ ਉੱਗੇ ਪੌਦੇ, ਚੰਨ ’ਤੇ ਖੇਤੀ ਵੱਲ ਇਹ ਪਹਿਲਾ ਕਦਮ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸਿਆਲਕੋਟ 'ਚ PTI ਦੀ ਰੈਲੀ ਵਾਲੀ ਜਗ੍ਹਾ ਨੂੰ ਖਾਲ੍ਹੀ ਕਰਵਾਉਣ ਲਈ ਪੁਲਸ ਨੇ ਕੀਤੀ ਕਾਰਵਾਈ
NEXT STORY