ਟੋਰਾਂਟੋ- ਕੈਨੇਡਾ ਦੇ ਸੂਬੇ ਓਂਟਾਰੀਓ ਵਿਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 1,172 ਨਵੇਂ ਮਾਮਲੇ ਦਰਜ ਹੋਏ ਹਨ ਤੇ ਇਸ ਦੌਰਾਨ 67 ਲੋਕਾਂ ਦੀ ਮੌਤ ਹੋਈ ਹੈ। ਮੰਗਲਵਾਰ ਨੂੰ ਸੂਬੇ ਵਿਚ ਕੋਰੋਨਾ ਦੇ 745 ਮਾਮਲੇ ਦਰਜ ਹੋਏ ਸਨ। ਇਸ ਤੋਂ ਪਹਿਲਾਂ ਸੋਮਵਾਰ ਨੂੰ 1,969 ਅਤੇ ਐਤਵਾਰ ਨੂੰ 1,848 ਨਵੇਂ ਮਾਮਲੇ ਦਰਜ ਹੋਏ ਸਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਬੁੱਧਵਾਰ ਨੂੰ ਟੋਰਾਂਟੋ ਵਿਚ ਕੋਰੋਨਾ ਦੇ 444, ਪੀਲ ਵਿਚ 199 ਅਤੇ ਯਾਰਕ ਰੀਜਨ ਵਿਚ 110 ਮਾਮਲੇ ਦਰਜ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅਜੇ ਵੀ ਲਾਂਗ ਟਰਮ ਕੇਅਰ ਵਿਚ ਹੀ ਕੋਰੋਨਾ ਕਾਰਨ ਵਧੇਰੇ ਮੌਤਾਂ ਹੋ ਰਹੀਆਂ ਹਨ। ਬੁੱਧਵਾਰ ਨੂੰ ਦਰਜ ਹੋਈਆਂ 67 ਵਿਚੋਂ 29 ਮੌਤਾਂ ਇੱਥੋਂ ਦੇ ਵਸਨੀਕਾਂ ਦੀਆਂ ਹਨ। ਸੂਬੇ ਵਿਚ ਇਸ ਸਮੇਂ 16,811 ਲੋਕ ਕੋਰੋਨਾ ਨਾਲ ਜੂਝ ਰਹੇ ਹਨ ਜਦਕਿ 6,305 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਕ ਹਫ਼ਤਾ ਪਹਿਲਾਂ ਸੂਬੇ ਵਿਚ ਕੋਰੋਨਾ ਦੇ ਕਿਰਿਆਸ਼ੀਲ ਮਾਮਲੇ 21,932 ਸਨ ਤੇ ਮਰਨ ਵਾਲਿਆਂ ਦੀ ਗਿਣਤੀ 5,958 ਦਰਜ ਹੋਈ ਸੀ। ਸੂਬੇ ਦੀ ਲੈਬ ਵਿਚ ਬੀਤੇ ਦਿਨ 52,418 ਲੋਕਾਂ ਦਾ ਟੈਸਟ ਕੀਤਾ ਗਿਆ, ਜਿਨ੍ਹਾਂ ਵਿਚੋਂ 3.3 ਫ਼ੀਸਦੀ ਲੋਕ ਕੋਰੋਨਾ ਦੇ ਸ਼ਿਕਾਰ ਪਾਏ ਗਏ।
ਦੱਸ ਦਈਏ ਕਿ ਸੂਬੇ ਵਿਚ ਕੋਰੋਨਾ ਟੀਕਾਕਰਨ ਮੁਹਿੰਮ ਦੌਰਾਨ ਬੀਤੇ ਦਿਨ ਹੋਰ 3,716 ਲੋਕਾਂ ਨੂੰ ਟੀਕੇ ਲਾਏ ਗਏ। ਸੂਬੇ ਵਿਚ 74,994 ਲੋਕਾਂ ਨੇ ਕੋਰੋਨਾ ਦੇ ਦੋਵੇਂ ਟੀਕਿਆਂ ਦੀਆਂ ਖੁਰਾਕਾਂ ਲਗਵਾ ਲਈਆਂ ਹਨ।
ਇਟਲੀ ਯੂਰਪ ਦਾ ਪਹਿਲਾ ਦੇਸ਼ ਜਿੱਥੇ ਹਵਾਈ ਅੱਡੇ 'ਤੇ ਇੱਕੋ ਦਿਨ 3000 ਲੋਕਾਂ ਨੂੰ ਲੱਗ ਸਕੇਗੀ ਵੈਕਸੀਨ
NEXT STORY