ਓਂਟਾਰੀਓ- ਕੈਨੇਡਾ ਦੇ ਸੂਬੇ ਓਂਟਾਰੀਓ ਵਿਚ ਮਾਰਚ ਤੋਂ ਬਾਅਦ ਪਹਿਲੀ ਵਾਰ ਇਕੋ ਦਿਨ ਵਿਚ ਕੋਰੋਨਾ ਵਾਇਰਸ ਦੇ ਇਕ ਹਜ਼ਾਰ ਤੋਂ ਵੱਧ ਮਾਮਲੇ ਦਰਜ ਹੋਏ ਹਨ ਕਿ ਜਿਸ ਕਾਰਨ ਮਾਹਰਾਂ ਦੀ ਚਿੰਤਾ ਹੋਰ ਵੱਧ ਗਈ ਹੈ।
ਓਂਟਾਰੀਓ ਵਿਚ ਐਤਵਾਰ ਨੂੰ 1,042 ਨਵੇਂ ਮਾਮਲੇ ਦਰਜ ਕੀਤੇ ਗਏ ਤੇ ਇਸ ਦੌਰਾਨ 7 ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 978 , ਸ਼ੁੱਕਰਵਾਰ ਨੂੰ 826 ਅਤੇ ਵੀਰਵਾਰ ਨੂੰ 841 ਨਵੇਂ ਮਾਮਲੇ ਦਰਜ ਹੋਏ ਸਨ।
ਇਸ ਤੋਂ ਇਕ ਹਫਤਾ ਪਹਿਲਾਂ ਰੋਜ਼ਾਨਾ ਦੇ ਮਾਮਲਿਆਂ ਦੀ ਗਿਣਤੀ ਔਸਤਨ 747 ਹੁੰਦੀ ਸੀ। ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਗ੍ਰੇਟਰ ਟੋਰਾਂਟੋ ਏਰੀਆ ਤੋਂ ਦਰਜ ਹੋਏ ਹਨ। ਰਿਪੋਰਟ ਮੁਤਾਬਕ ਟੋਰਾਂਟੋ ਤੋਂ 309, ਪੀਲ ਤੋਂ 289, ਯਾਰਕ ਤੋਂ 117 , ਓਟਾਵਾ 'ਚੋਂ 80 ਅਤੇ ਦੁਰਹਮ ਤੋਂ 52 ਨਵੇਂ ਮਾਮਲੇ ਦਰਜ ਹੋਏ ਹਨ। ਸਿਹਤ ਮੰਤਰੀ ਕ੍ਰਿਸਟੀਨ ਇਲੀਅਟ ਮੁਤਾਬਕ ਇਸ ਦੌਰਾਨ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ 736 ਲੋਕ ਸਿਹਤਯਾਬ ਹੋਏ ਹਨ।
ਜ਼ਿਕਰਯੋਗ ਹੈ ਕਿ ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਸੂਬੇ ਨੇ ਲੋਕਾਂ ਨੂੰ ਘਰਾਂ ਅੰਦਰ ਹੀ ਖਾਣ-ਪੀਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ 28 ਦਿਨਾਂ ਲਈ ਸਿਨੇਮਾ-ਥਿਏਟਰ ਬੰਦ ਹਨ। ਸੂਬੇ ਵਿਚ ਬੀਤੇ 24 ਘੰਟਿਆਂ ਵਿਚ 38,800 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ, ਜਿਸ ਵਿਚੋਂ 2.6 ਫੀਸਦੀ ਲੋਕ ਕੋਰੋਨਾ ਦੀ ਲਪੇਟ ਵਿਚ ਪਾਏ ਗਏ।
ਕੈਨੇਡਾ 'ਚ ਪ੍ਰਵਾਸੀ ਭਾਰਤੀਆਂ ਅਤੇ ਬਲੂਚਾਂ ਨੇ ਪਾਕਿਸਤਾਨ ਖ਼ਿਲਾਫ਼ ਖੋਲ੍ਹਿਆ ਮੋਰਚਾ
NEXT STORY