ਮਿਲਾਨ/ ਇਟਲੀ (ਸਾਬੀ ਚੀਨੀਆਂ )- ਮਹਾਨ ਤਪਸਵੀ ਸੇਵਾ ਦੇ ਪੁੰਜ ਬ੍ਰਹਮ ਗਿਆਨੀ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਇਟਲੀ ਦੀਆਂ ਸਿੱਖ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦੀ ਯਾਦ ਵਿੱਚ ਇਸ ਸਾਲ ਵੀ ਤਿੰਨ ਦਿਨਾਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਗੁਰਦੁਆਰਾ ਭਗਤ ਰਵਿਦਾਸ ਸਿੰਘ ਜੀ ਸਭਾ ਲਵੀਨੀਓ ਵਿਖੇ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਸਜਾਏ ਗਏ, ਜਿਨਾਂ ਵਿੱਚ ਇੰਗਲੈਂਡ ਤੋਂ ਪੁੱਜੇ ਹੋਏ ਗੋਲਡ ਮੈਡਲਿਸਟ ਢਾਡੀ ਜੱਥੇ ਏ ,ਐਸ, ਏ ਨੇ ਆਈਆਂ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕਰਦੇ ਹੋਏ ਦਰਸ਼ਨ ਸਿੰਘ ਜੀ ਕੁੱਲੀ ਵਾਲਿਆਂ ਦੀ ਯਾਦ ਅਤੇ ਉਨ੍ਹਾਂ ਦੀ ਸੇਵਾ ਭਾਵਨਾ ਨੂੰ ਸਮਰਪਿਤ ਇਤਿਹਾਸ ਸ਼ਰਵਣ ਕਰਵਾਇਆ।
ਪੜ੍ਹੋ ਇਹ ਅਹਿਮ ਖ਼ਬਰ- ਫਰਿਜ਼ਨੋ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ 29 ਵੀਂ ਬਰਸੀ ਮੌਕੇ ਵਿਸ਼ੇਸ਼ ਸਮਾਗਮ
ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾ ਵਿੱਚ ਹਿੱਸਾ ਪਾਉਣ ਵਾਲੇ ਨੌਜਵਾਨ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਨਾਲ ਸਨਮਾਨਿਤ ਕੀਤਾ ਗਿਆ। ਹਰ ਸਾਲ ਪਿੰਡ ਪੰਡੋਰੀ ਦੀਆਂ ਸੰਗਤਾਂ ਦੇ ਸਹਿਯੋਗ ਅਤੇ ਲਵੀਨੀਓ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਦਰਸ਼ਨ ਸਿੰਘ ਜੀ ਦਾ ਦਿਹਾੜਾ ਬੜੇ ਹੀ ਚਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਜ਼ਰਾਈਲ ਨੇ ਹਿਜ਼ਬੁੱਲਾ 'ਤੇ ਮੁੜ ਸ਼ੁਰੂ ਕੀਤੇ ਹਮਲੇ, ਲੇਬਨਾਨੀ ਨਾਗਰਿਕਾਂ ਨੂੰ ਇਮਾਰਤਾਂ ਖਾਲੀ ਕਰਨ ਦੇ ਹੁਕਮ
NEXT STORY