ਓਸ਼ਾਵਾ— ਆਏ ਦਿਨ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਛੁਰੇਬਾਜ਼ੀ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਇਸ ਤਰ੍ਹਾਂ ਹੀ ਓਨਟਾਰੀਓ ਦੇ ਸ਼ਹਿਰ ਓਸ਼ਾਵਾ ਵਿਚ ਬੀਤੇ ਦਿਨੀਂ ਹੋਈ ਛੁਰੇਬਾਜ਼ੀ ਦੀ ਘਟਨਾ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਇਹ ਘਟਨਾ ਹਾਰਮਨੀ ਰੋਡ ਅਤੇ ਟਾਊਨਟਨ ਰੋਡ 'ਤੇ ਵੀਰਵਾਰ ਦੁਪਹਿਰ ਨੂੰ ਹੋਈ। ਪੁਲਸ ਨੇ ਦੱਸਿਆ ਕਿ ਇਹ ਹਾਦਸਾ 3 ਵਜੇ ਦੇ ਕਰੀਬ ਹੋਇਆ ਸੀ, ਜਿਸ ਤੋਂ ਬਾਅਦ ਪੀੜਤ ਨੌਜਵਾਨ ਨੂੰ ਹਪਸਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਹਮਲਾ ਕਰਨਾ ਵਾਲਾ ਦੂਜਾ ਨੌਜਵਾਨ ਮੌਕੇ ਤੋਂ ਦੌੜ ਗਿਆ ਸੀ, ਜਿਸ ਨੂੰ ਬਾਅਦ ਵਿਚ ਉਸ ਦੇ ਘਰ ਦੇ ਨੇੜੇ ਹੀ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਬੀਜਿੰਗ 'ਚ ਹਵਾ ਪ੍ਰਦੂਸ਼ਣ ਕਾਰਨ ਸਥਿਤੀ ਖਰਾਬ
NEXT STORY