ਟੋਰਾਂਟੋ/ਕੈਨੇਡਾ (ਭਾਸ਼ਾ)- ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਮੇਅਰ ਜਿਮ ਵਾਟਸਨ ਨੇ ਐਤਵਾਰ ਨੂੰ ਓਟਾਵਾ ਵਿਚ ਕੋਵਿਡ-19 ਪਾਬੰਦੀਆਂ ਕਾਰਨ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕੈਨੇਡਾ ਵਿਚ ਇਕ ਸਾਬਕਾ ਅਮਰੀਕੀ ਰਾਜਦੂਤ ਨੇ ਕਿਹਾ ਕਿ ਅਮਰੀਕੀ ਸਮੂਹਾਂ ਨੂੰ ਕੈਨੇਡਾ ਦੇ ਘਰੇਲੂ ਮਾਮਲਿਆਂ ਵਿਚ ਦਖ਼ਲ ਦੇਣਾ ਬੰਦ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਅਮਰੀਕਾ ’ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 9 ਲੱਖ ਤੋਂ ਪਾਰ, ਰਾਸ਼ਟਰਪਤੀ ਨੇ ਜਤਾਇਆ ਅਫ਼ਸੋਸ
ਮੇਅਰ ਜਿਮ ਵਾਟਸਨ ਨੇ ਕਿਹਾ ਕਿ ਇਹ ਘੋਸ਼ਣਾ ਸਰਕਾਰ ਦੇ ਵੱਖ-ਵੱਖ ਪੱਧਰਾਂ ਤੋਂਂ ਸਹਿਯੋਗ ਦੀ ਜ਼ਰੂਰਤ ਨੂੰ ਦਰਸਾਉਂਦੀ ਹੈ। ਇਸ ਨਾਲ ਸ਼ਹਿਰ ਨੂੰ ਸੇਵਾਵਾਂ ਦੀ ਖਰੀਦ ਅਤੇ ਸਪਲਾਈ ਲਈ ਵਾਧੂ ਸਹਾਇਤਾ ਮਿਲੇਗੀ, ਜਿਸ ਨਾਲ ਫਰੰਟਲਾਈਨ ਕਰਮਚਾਰੀਆਂ ਲਈ ਲੋੜੀਂਦੇ ਉਪਕਰਣ ਖਰੀਦਣ ਵਿਚ ਮਦਦ ਮਿਲ ਸਕਦੀ ਹੈ। ਓਟਾਵਾ ਵਿਚ ਵੀਕੈਂਡ ’ਤੇ ਤੋਂ ਹਜ਼ਾਰਾਂ ਪ੍ਰਦਰਸ਼ਨਕਾਰੀ ਸੜਕਾਂ ’ਤੇ ਉਤਰ ਆਏ। ਸ਼ਹਿਰ ਵਿਚ ਪਿਛਲੇ ਹਫ਼ਤੇ ਤੋਂ ਹੀ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ: ਤਰਨਜੀਤ ਸੰਧੂ ਵੱਲੋਂ ਅਮਰੀਕੀ ਜਲ ਸੈਨਾ ਅਕੈਡਮੀ ’ਚ ਭਾਰਤੀ ਮੂਲ ਦੇ ਅਧਿਕਾਰੀਆਂ ਨਾਲ ਮੁਲਾਕਾਤ
ਪਾਬੰਦੀਆਂ ਦਾ ਵਿਰੋਧ ਕਰ ਰਹੇ ‘ਆਜ਼ਾਦੀ ਟਰੱਕ ਕਾਫਲੇ’ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਮੇਤ ਯੂ.ਐਸ. ਰਿਪਬਲਿਕਨ ਪਾਰਟੀ ਦੇ ਕਈ ਨੇਤਾਵਾਂ ਦਾ ਸਮਰਥਨ ਪ੍ਰਾਪਤ ਹੋਇਆ ਹੈ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਕਾਰਜਕਾਲ ਵਿਚ ਕੈਨੇਡਾ ਦੇ ਰਾਜਦੂਤ ਰਹੇ ਬਰੂਸ ਹੇਮੈਨ ਨੇ ਟਵੀਟ ਕੀਤਾ, ‘ਅਮਰੀਕਾ ਵਿਚ ਕਿਸੇ ਵੀ ਸਮੂਹ ਨੂੰ ਕਿਸੇ ਵੀ ਸਥਿਤੀ ਵਿਚ ਕੈਨੇਡਾ ਵਿਚ ਵਿਘਨ ਪੈਦਾ ਕਰਨ ਦੀਆਂ ਗਤੀਵਿਧੀਆਂ ਲਈ ਫੰਡ ਨਹੀਂ ਦੇਣਾ ਚਾਹੀਦਾ।’ ਹੇਮੈਨ ਨੇ ਕਿਹਾ ਕਿ ਰਿਪਬਲਿਕਨ ਰੂਸ ਦੀ ਬਜਾਏ ਕੈਨੇਡਾ ਦੇ ਘਟਨਾਕ੍ਰਮ ਨੂੰ ਲੈ ਕੇ ਜ਼ਿਆਦਾ ਚਿੰਤਤ ਨਜ਼ਰ ਆਉਂਦੇ ਹਨ।
ਇਹ ਵੀ ਪੜ੍ਹੋ: UAE 'ਚ ਡਰਾਈਵਿੰਗ ਕਰਦੇ ਸਮੇਂ ਇਹ ਗ਼ਲਤੀ ਪਵੇਗੀ ਭਾਰੀ, ਲੱਗੇਗਾ 10 ਹਜ਼ਾਰ ਤੋਂ ਵੱਧ ਦਾ ਜੁਰਮਾਨਾ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਯੂਕ੍ਰੇਨ ਸਰਹੱਦ 'ਤੇ ਤਣਾਅ ਦਰਮਿਆਨ ਅਮਰੀਕਾ ਨੇ ਪੋਲੈਂਡ 'ਚ ਸੈਂਕੜੇ ਫੌਜੀਆਂ ਨੂੰ ਭੇਜਿਆ
NEXT STORY