ਕਾਠਮੰਡੂ— ਨੇਪਾਲ 'ਚ ਵੀ ਕੋਰੋਨਾ ਵਾਇਰਸ ਦਾ ਪ੍ਰਕੋਪ ਹੌਲੀ-ਹੌਲੀ ਜ਼ੋਰ ਫੜ ਰਿਹਾ ਹੈ। ਸ਼ਨੀਵਾਰ ਨੇਪਾਲ 'ਚ ਕੋਰੋਨਾ ਵਾਇਰਸ ਦੇ 273 ਨਵੇਂ ਮਾਮਲੇ ਆਉਣ ਤੋਂ ਬਾਅਦ ਸੰਕ੍ਰਮਿਤਾਂ ਦੀ ਗਿਣਤੀ ਵੱਧ ਕੇ 5,335 ਹੋ ਗਈ।
ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਇਨ੍ਹਾਂ 273 ਸੰਕ੍ਰਮਿਤਾਂ 'ਚ 36 ਮਹਿਲਾਵਾਂ ਹਨ। ਵਿਭਾਗ ਨੇ ਕਿਹਾ ਕਿ ਪਾਰਸਾ 'ਚ 25 ਸਾਲ ਵਿਅਕਤੀ ਬਾਰਾ 'ਚ 5 ਸਾਲਾ ਬੱਚੇ ਦੀ ਸੰਕਰਮਣ ਕਾਰਨ ਮੌਤ ਹੋ ਗਈ।
ਇਸ ਦੇ ਨਾਲ ਹੀ ਨੇਪਾਲ 'ਚ ਮ੍ਰਿਤਕਾਂ ਦੀ ਗਿਣਤੀ 18 ਹੋ ਗਈ ਹੈ। ਬੀਤੇ 24 ਘੰਟਿਆਂ 'ਚ 36 ਰੋਗੀ ਠੀਕ ਹੋਏ ਹਨ, ਜਿਸ ਤੋਂ ਬਾਅਦ ਠੀਕ ਹੋਏ ਲੋਕਾਂ ਦੀ ਕੁੱਲ ਗਿਣਤੀ 913 ਹੋ ਗਈ ਹੈ। ਦੇਸ਼ ਦੇ ਵੱਖ-ਵੱਖ ਹਸਪਤਾਲਾਂ 'ਚ ਸ਼ਨੀਵਾਰ ਤੱਕ 4,404 ਕੋਵਿਡ-19 ਸੰਕ੍ਰਮਿਤਾਂ ਦਾ ਇਲਾਜ ਚੱਲ ਰਿਹਾ ਹੈ। ਸਿਹਤ ਵਿਭਾਗ ਨੇ ਕਿਹਾ ਕਿ ਹੁਣ ਤੱਕ 1,27,288 ਲੋਕਾਂ ਦੀ ਕੋਰੋਨਾ ਵਾਇਰਸ ਜਾਂਚ ਕੀਤੀ ਜਾ ਚੁੱਕੀ ਹੈ।
ਚੀਨ 'ਚ ਤੇਲ ਟੈਂਕਰ 'ਚ ਧਮਾਕਾ, 4 ਦੀ ਮੌਤ ਤੇ 50 ਤੋਂ ਜ਼ਿਆਦਾ ਜ਼ਖਮੀ
NEXT STORY