ਲਾਹੌਰ— ਪਾਕਿਸਤਾਨ ’ਚ ਇਕ ਸਿੱਖ ਲੜਕੀ ਨੂੰ ਅਗਵਾ ਕਰਨ ਤੇ ਉਸ ਦੇ ਜ਼ਬਰੀ ਧਰਮ ਪਰਿਵਰਤਨ ਤੋਂ ਬਾਅਦ ਦਬਾਅ ’ਚ ਆਈ ਪੰਜਾਬ ਸਰਕਾਰ ਨੇ ਸਿੱਖਾਂ ਦੇ ਨਾਲ ਗੱਲਬਾਤ ਕਰਨ ਲਈ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਲੜਕੀ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਲੜਕੀ ਨੂੰ ਬੰਦੂਕ ਦੀ ਨੋਕ ’ਤੇ ਇਸਲਾਮ ਕਬੂਲ ਕਰਵਾਇਆ ਗਿਆ ਤੇ ਉਸ ਨੂੰ ਇਕ ਮੁਸਲਮਾਨ ਲੜਕੇ ਨਾਲ ਵਿਆਹ ਕਰਨ ਲਈ ਮਜਬੂਰ ਕੀਤਾ ਗਿਆ। ਉਸ ਦੇ ਪਰਿਵਾਰ ਦਾ ਕਹਿਣਾ ਹੈ ਕਿ ਲੜਕੀ ਦੀ ਉਮਰ 18 ਸਾਲ ਹੈ।
ਨਨਕਾਣਾ ਸ਼ਹਿਰ ਦੀ ਪੁਲਸ ਦੇ ਜਾਂਚ ਅਧਿਕਾਰੀ ਮੁਹੰਮਦ ਜਮੀਲ ਨੇ ਪੱਤਰਕਾਰ ਏਜੰਸੀ ਨੂੰ ਦੱਸਿਆ ਕਿ ਇਸ ਮਾਮਲੇ ’ਚ 6 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸ਼ੱਕੀਆਂ ’ਚੋਂ ਇਕ ਅਰਸਲਾਨ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਉਹ ਸਿੱਖ ਲੜਕੀ ਨਾਲ ਵਿਆਹ ਕਰਨ ਵਾਲੇ ਸ਼ੱਕੀ ਮੁਹੰਮਦ ਹਸਨ ਦਾ ਦੋਸਤ ਹੈ। ਅਦਾਲਤ ਦੇ ਹੁਕਮ ’ਤੇ ਲੜਕੀ ਨੂੰ ਸ਼ੁੱਕਰਵਾਰ ਨੂੰ ਲਾਹੌਰ ਦੇ ਇਕ ਆਸ਼ਰਮ ’ਚ ਭੇਜ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਸਿੱਖ ਤੇ ਮੁਸਲਿਮ ਭਾਈਚਾਰਿਆਂ ’ਚ ਤਣਾਅ ਵਧ ਗਿਆ ਹੈ। ਕੁਝ ਮੀਡੀਆ ਰਿਪੋਰਟਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਨਨਕਾਣਾ ਸਾਹਿਬ ’ਚ ਸਿੱਖ ਭਾਈਚਾਰੇ ਨੇ ਗੁਰਦੁਆਰਾ ਜਨਮਸਥਾਨ ਸਣੇ ਸਾਰੇ ਗੁਰਦੁਆਰਿਆਂ ’ਚ ਮੁਸਲਮਾਨਾਂ ਦੇ ਪ੍ਰਵੇਸ਼ ਨੂੰ ਉਦੋਂ ਤੱਕ ਲਈ ਰੋਕ ਦਿੱਤਾ ਹੈ, ਜਦੋਂ ਤੱਕ ਲੜਕੀ ਆਪਣੇ ਪਰਿਵਾਰ ਨੂੰ ਨਹੀਂ ਮਿਲ ਜਾਂਦੀ ਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ।
ਪੰਜਾਬ ਪੁਲਸ ਨੇ ਸੂਬੇ ਦੇ ਕਾਨੂੰਨ ਮੰਤਰੀ ਰਾਜਾ ਬਸ਼ਾਰਤ ਦੀ ਅਗਵਾਈ ’ਚ ਇਕ ਉੱਚ ਪੱਧਰੀ ਕਮੇਟੀ ਬਣਾਈ ਹੈ, ਜਿਸ ਨੂੰ ਹਾਲਾਤ ਸ਼ਾਂਤ ਕਰਨ ਲਈ ਨਨਕਾਣਾ ਸਾਹਿਬ ਭੇਜਿਆ ਗਿਆ ਹੈ। ਇਹ ਕਮੇਟੀ 30 ਮੈਂਬਰੀ ਕਮੇਟੀ ਨਾਲ ਗੱਲਬਾਤ ਕਰੇਗੀ, ਜਿਸ ਦਾ ਗਠਨ ਇਸ ਘਟਨਾ ਨੂੰ ਲੈ ਕੇ ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਕੀਤਾ ਹੈ। ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮੀਰ ਸਿੰਘ ਨੇ ਪੀਟੀਆਈ ਨੂੰ ਕਿਹਾ ਕਿ ਨਨਕਾਣਾ ਸਾਹਿਬ ’ਚ ਹਾਲਾਤ ਕਾਬੂ ’ਚ ਹਨ। ਉਮੀਦ ਹੈ ਕਿ ਇਹ ਮਾਮਲਾ ਸਹੀ ਤਰੀਕੇ ਨਾਲ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨਨਕਾਣਾ ਸਾਹਿਬ ’ਚ ਮੁਸਲਮਾਨਾਂ ਦੇ ਪ੍ਰਵੇਸ਼ ’ਤੇ ਪਾਬੰਦੀ ਨਹੀਂ ਲਾਈ ਗਈ ਹੈ।
ਪਾਕਿਸਤਾਨ ਇੰਟਰਨੈਸ਼ਨਲ ਏਅਰਲਾਇੰਸ ਪ੍ਰਬੰਧਨ ਵਲੋਂ ਲਗਭਗ 1,000 ਕਰਮਚਾਰੀਆਂ ਦੀ ਛਾਂਟੀ
NEXT STORY