ਲਾਹੌਰ (ਏਜੰਸੀ)- ਪਾਕਿਸਤਾਨ 'ਚ ਕੋਰੋਨਾ ਮਰੀਜ਼ਾਂ ਦਾ ਇਲਾਜ ਕਰ ਰਹੇ ਡਾਕਟਰ ਬਹੁਤ ਖਰਾਬ ਹਾਲਾਤ ਵਿਚ ਕੰਮ ਕਰ ਰਹੇ ਹਨ। ਡਾਕਟਰਾਂ ਨੂੰ ਪੀ.ਪੀ.ਈ. ਕਿੱਟ (ਪਰਸਨਲ ਪ੍ਰੋਟੈਕਟਿਵ ਕਿੱਟ) ਤੱਕ ਮੁਹੱਈਆ ਨਹੀਂ ਹੋ ਰਹੀਆਂ ਹਨ, ਜਿਸ ਨੂੰ ਲੈ ਕੇ ਆਏ ਦਿਨ ਉਹ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਨਿਊਜ਼ ਏਜੰਸੀ ਮੁਤਾਬਕ ਹੁਣ ਤੱਕ 160 ਪਾਕਿਸਤਾਨੀ ਡਾਕਟਰ ਕੋਰੋਨਾ ਨਾਲ ਇਨਫੈਕਟਿਡ ਹੋ ਚੁੱਕੇ ਹਨ। ਇਹੀ ਨਹੀਂ ਤਿੰਨ ਡਾਕਟਰਾਂ ਦੀ ਇਨਫੈਕਸ਼ਨ ਨਾਲ ਮੌਤ ਵੀ ਹੋ ਚੁੱਕੀ ਹੈ। ਪਾਕਿਸਤਾਨ ਮੈਡੀਕਲ ਐਸੋਸੀਏਸ਼ਨ ਮੁਤਾਬਕ ਹੁਣ ਤੱਕ ਕੁਲ 250 ਮੈਡੀਕਲ ਸਟਾਫ ਕੋਰੋਨਾ ਦੀ ਲਪੇਟ ਵਿਚ ਆ ਚੁੱਕਾ ਹੈ, ਜਿਨ੍ਹਾਂ ਵਿੋਚਂ 160 ਡਾਕਟਰ ਵੀ ਸ਼ਾਮਲ ਹਨ।
ਪਾਕਿਸਤਾਨ ਵਿਚ ਡਾਕਟਰਾਂ ਦੀ ਬਦਹਾਲੀ ਦਾ ਆਲਮ ਇਹ ਹੈ ਕਿ ਉਨ੍ਹਾਂ ਨੂੰ ਪੀ.ਪੀ.ਈ. ਕਿੱਟ ਲਈ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਰਿਪੋਰਟ ਮੁਤਾਬਕ ਪੰਜਾਬ ਹੈਲਥ ਡਿਪਾਰਟਮੈਂਟ ਦੇ ਬਾਹਰ ਡਾਕਟਰਾਂ ਅਤੇ ਨਰਸਾਂ ਦਾ ਧਰਨਾ ਪ੍ਰਦਰਸ਼ਨ ਲਗਾ ਕੇ ਨੌਵੇਂ ਦਿਨ ਵੀ ਜਾਰੀ ਹੈ। ਇਨ੍ਹਾਂ ਸਾਰਿਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਵਾਇਰਸ ਤੋਂ ਬਚਾਅ ਲਈ ਪੀ.ਪੀ.ਈ. ਕਿੱਟ ਮੁਹੱਈਆ ਕਰਵਾਈ ਜਾਵੇ। ਓਧਰ, ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਲਾਕ ਡਾਊਨ ਨੂੰ 15 ਦਿਨ ਵਧਾ ਕੇ 9 ਮਈ ਤੱਕ ਲਈ ਕਰ ਦਿੱਤਾ ਹੈ। ਸਰਕਾਰ ਨੇ ਇਹ ਕਦਮ ਡਾਕਟਰਾਂ ਦੀ ਉਸ ਚਿਤਾਵਨੀ ਤੋਂ ਬਾਅਦ ਚੁੱਕਿਆ ਕਿ ਪਾਬੰਦੀਆਂ ਵਿਚ ਢਿੱਲ ਦੇਣ ਨਾਲ ਕੋਰੋਨਾ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ।
ਐਕਸਪ੍ਰੈਸ ਟ੍ਰਿਬਿਊਨ ਅਖਬਾਰ ਵਿਚ ਸ਼ਨੀਵਾਰ ਨੂੰ ਪ੍ਰਕਾਸ਼ਿਤ ਖਬਰ ਮੁਤਾਬਕ, ਲਾਕ ਡਾਊਨ ਦੀ ਮਿਆਦ ਵਧਾਉਣ ਦਾ ਫੈਸਲਾ ਕੋਰੋਨਾ 'ਤੇ ਗਠਿਤ ਰਾਸ਼ਟਰੀ ਤਾਲਮੇਲ ਕਮੇਟੀ ਦੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਧਾਨਗੀ ਵਿਚ ਸ਼ੁੱਕਰਵਾਰ ਨੂੰ ਹੋਈ ਮੀਟਿੰਗ ਵਿਚ ਲਿਆ ਗਿਆ। ਯੋਜਨਾ ਅਤੇ ਵਿਕਾਸ ਮਾਮਲਿਆਂ ਦੇ ਮੰਤਰੀ ਅਸਦ ਉਮਰ ਨੇ ਦੱਸਿਆ ਕਿ ਚਾਰੋ ਸੂਬਾ ਸਰਕਾਰਾਂ ਅਤੇ ਗਿਲਗਿਟ ਬਾਲਟਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਦੇ ਨਾਲ ਚਰਚਾ ਤੋਂ ਬਾਅਦ ਲਾਕ ਡਾਊ ਵਧਾਉਣ ਦਾ ਫੈਸਲਾ ਲਿਆ ਗਿਆ। ਸਰਕਾਰ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਰਮਜ਼ਾਨ ਦੌਰਾਨ ਮਸਜਿਦ ਜਾਣ ਦੇ ਸਬੰਧ ਵਿਚ ਸਰਕਾਰ ਦੇ ਦਿਸ਼ਾ-ਨਿਰਦੇਸ਼ ਦਾ ਪਾਲਨ ਕਰਨ।
ਪਾਕਿਸਤਾਨ ਵਿਚ ਕੋਰੋਨਾ ਨਾਲ ਹੁਣ ਤੱਕ ਤਕਰੀਬਨ 12 ਹਜ਼ਾਰ ਲੋਕ ਇਨਫੈਕਟਿਡ ਹੋ ਚੁੱਕੇ ਹਨ। 253 ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਮੁਲਕ ਵਿਚ ਬੀਤੇ 24 ਘੰਟੇ ਵਿਚ 785 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦੀ ਗਿਣਤੀ ਵਧ ਕੇ 11 ਹਜ਼ਾਰ 940 ਹੋ ਗਈ ਹੈ। ਇਨ੍ਹਾਂ ਵਿਚ 5046 ਮਾਮਲੇ ਪੰਜਾਬ ਸੂਬੇ ਵਿਚ ਹਨ, ਜਦੋਂ ਕਿ ਸਿੰਧ ਵਿਚ 3,945 ਲੋਕ ਕੋਰੋਨਾ ਦੀ ਲਪੇਟ ਵਿਚ ਹਨ।
ਅਮਰੀਕਾ ਤੋਂ ਬਾਅਦ ਕੈਨੇਡਾ ਦੇ ਓਲਡ ਏਜ ਹੋਮਸ 'ਚ ਮਰਨ ਲਈ ਛੱਡ ਦਿੱਤਾ ਗਿਆ ਬਜ਼ੁਰਗਾਂ ਨੂੰ
NEXT STORY