ਗੁਰਦਾਸਪੁਰ (ਵਿਨੋਦ) - ਪਾਕਿਸਤਾਨ ਵਿਚ ਬੀਤੇ ਕੁਝ ਦਿਨਾਂ ਤੋਂ ਬਲੋਚ ਲਿਬਰੇਸ਼ਨ ਆਰਮੀ ਨਾਂ ਦੇ ਸੰਗਠਨ ਵੱਲੋਂ ਪਾਕਿਸਤਾਨੀ ਫੌਜ ਦੀਆਂ ਚੌਕੀਆਂ ਅਤੇ ਪੁਲਸ ਸਟੇਸ਼ਨਾਂ ’ਤੇ ਕੀਤੇ ਜਾ ਰਹੇ ਹਮਲਿਆਂ ਕਾਰਨ ਆਲਮ ਇਹ ਹੈ ਕਿ ਪਾਕਿਸਤਾਨੀ ਫੌਜ ਨੇ ਸੜਕਾਂ ’ਤੇ ਗਸ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਸਥਿਤੀ ਇੰਨੀ ਖ਼ਰਾਬ ਹੋ ਗਈ ਹੈ ਕਿ ਪਾਕਿਸਤਾਨ ਦੇ ਚੁਣੇ ਹੋਏ ਲੋਕ ਪ੍ਰਤੀਨਿਧ ਹੁਣ ਜਨਤਕ ਪ੍ਰੋਗਰਾਮਾਂ ਵਿਚ ਜਾਣ ਤੋਂ ਪ੍ਰਹੇਜ਼ ਕਰ ਰਹੇ ਹਨ ਅਤੇ ਆਪਣੇ-ਆਪਣੇ ਘਰਾਂ ਤੋਂ ਹੀ ਕੰਮਕਾਜ ਚਲਾ ਰਹੇ ਹਨ। ਇੰਨਾ ਹੀ ਨਹੀਂ, ਬਲੋਚਿਸਤਾਨ ਨਾਲ ਲੱਗਣ ਵਾਲੀਆਂ ਦੂਜੇ ਸੂਬਿਆਂ ਦੀਆਂ ਸਰਹੱਦਾਂ ਨੂੰ ਬਲੋਚ ਲਿਬਰੇਸ਼ਨ ਆਰਮੀ ਨੇ ਪੂਰੀ ਤਰ੍ਹਾਂ ਬਲਾਕ ਕਰ ਦਿੱਤਾ ਹੈ।
ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਇਸ ਸਮੇਂ ਪਾਕਿਸਤਾਨੀਆਂ ਵਿਚ ਬਲੋਚ ਲਿਬਰੇਸ਼ਨ ਆਰਮੀ ਦਾ ਖੌਫ਼ ਹੈ। ਡਰ ਇੰਨਾ ਜ਼ਿਆਦਾ ਹੈ ਕਿ ਪਾਕਿਸਤਾਨੀ ਨੇਤਾ ਆਪਣੇ ਜੱਦੀ ਸਥਾਨਾਂ ’ਤੇ ਜਾਣ ਤੋਂ ਵੀ ਡਰਨ ਲੱਗੇ ਹਨ। ਜ਼ਮੀਨੀ ਹਕੀਕਤ ਅਤੇ ਰਣਨੀਤਕ ਨਜ਼ਰੀਏ ਤੋਂ ਦੇਖੀਏ ਤਾਂ ਰਿਪਬਲਿਕ ਆਫ਼ ਬਲੋਚਿਸਤਾਨ ਵਿਚ ਹਾਲਾਤ ਪੂਰੀ ਤਰ੍ਹਾਂ ਪਾਕਿਸਤਾਨ ਦੇ ਕੰਟਰੋਲ ਤੋਂ ਬਾਹਰ ਹੈ।
ਮਾਲਦੀਵ ’ਚ ਇਟਲੀ ਦੇ 5 ਗੋਤਾਖੋਰਾਂ ਦੀ ਮੌਤ
NEXT STORY