ਗੁਰਦਾਸਪੁਰ (ਵਿਨੋਦ)– ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਦੋਸ਼ ਲਾਇਆ ਹੈ ਕਿ ਪਾਕਿਸਤਾਨੀ ਫੌਜ ਅਤੇ ਆਈ. ਐੱਸ. ਆਈ. ਦੇ ਕੁਝ ਸੀਨੀਅਰ ਅਧਿਕਾਰੀ ਅਾਪਣੇ ਨਿੱਜੀ ਫਾਇਦਿਆਂ ਲਈ ਜਾਣਬੁੱਝ ਕੇ ਚੱਲ ਰਹੀ ਸ਼ਾਂਤੀ ਪ੍ਰਕਿਰਿਆ ’ਚ ਵਿਘਨ ਪਾ ਰਹੇ ਹਨ। ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਕਾਰ ਸ਼ਾਂਤੀ ਵਾਰਤਾ ਅਸਫਲ ਹੋਣ ਤੋਂ ਇਕ ਦਿਨ ਬਾਅਦ ਤਾਲਿਬਾਨ ਸਰਕਾਰ ਨੇ ਕਿਹਾ ਕਿ ਪਾਕਿਸਤਾਨੀ ਫੌਜ ਅਤੇ ਖੁਫੀਆ ਸੇਵਾਵਾਂ ਦੇ ਅੰਦਰਲੇ ਤੱਤ ਸਰਹੱਦ ’ਤੇ ਤਣਾਅ ਘੱਟ ਕਰਨ ਦੇ ਉਦੇਸ਼ ਨਾਲ ਚੱਲ ਰਹੀ ਗੱਲਬਾਤ ’ਚ ਜਾਣਬੁੱਝ ਕੇ ’ਚ ਵਿਘਨ ਪਾ ਰਹੇ ਹਨ।
ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਕਿਹਾ ਕਿ ਇਹ ਤੱਤ ਪਾਕਿਸਤਾਨ ਦੀਆਂ ਅੰਦਰੂਨੀ ਸਮੱਸਿਆਵਾਂ, ਅਸੁਰੱਖਿਆ ਅਤੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਦੇ ਹਮਲਿਆਂ ਲਈ ਤਾਲਿਬਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਤਾਲਿਬਾਨ ਦੇ ਬੁਲਾਰੇ ਨੇ ਜ਼ੋਰ ਦੇ ਕੇ ਕਿਹਾ ਕਿ ਅਫਗਾਨਿਸਤਾਨ ਕਿਸੇ ਨੂੰ ਵੀ ਆਪਣੀ ਧਰਤੀ ਦੀ ਵਰਤੋਂ ਕਿਸੇ ਹੋਰ ਦੇਸ਼ ਵਿਰੁੱਧ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ, ਨਾ ਹੀ ਉਹ ਕਿਸੇ ਵੀ ਅਜਿਹੀ ਕਾਰਵਾਈ ਦੀ ਇਜਾਜ਼ਤ ਦੇਵੇਗਾ ਜੋ ਉਸ ਦੀ ਪ੍ਰਭੂਸੱਤਾ ਜਾਂ ਸੁਰੱਖਿਆ ਨੂੰ ਕਮਜ਼ੋਰ ਕਰੇ।
TTP ਨੇ ਖੈਬਰ ਪਖਤੂਨਖਵਾ ਦੀ ‘ਬੰਨੂ ਚੌਕੀ’ ਤੋਂ ਪਾਕਿ ਫੌਜੀਆਂ ਨੂੰ ਖਦੇੜਿਆ
NEXT STORY