ਲਾਹੌਰ— ਪਾਕਿਸਤਾਨ ਦੇ ਪੰਜਾਬ ਸੂਬੇ 'ਚ ਜੈਸ਼-ਏ-ਮੁਹੰਮਦ ਤੇ ਲਸ਼ਕਰ-ਏ-ਝਾਂਗਵੀਂ ਅੱਤਵਾਦੀ ਸੰਗਠਨਾਂ ਲਈ ਕਥਿਤ ਤੌਰ 'ਤੇ ਚੰਦਾ ਇਕੱਠਾ ਕਰਨ ਦੇ ਮਾਮਲੇ 'ਚ 6 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਾਕਿਸਤਾਨੀ ਸੁਰੱਖਿਆ ਬਲਾਂ ਨੇ ਗਲੋਬਲ ਭਾਈਚਾਰੇ ਦੇ ਦਬਾਅ ਤੋਂ ਬਾਅਦ ਅੱਤਵਾਦ ਦੇ ਵਿੱਤ-ਪੋਸ਼ਣ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਸਰਕਾਰ ਦੇ ਅੱਤਵਾਦ ਰੋਕੂ ਵਿਭਾਗ ਦੇ ਬੁਲਾਰੇ ਨੇ ਇਕ ਬਿਆਨ 'ਚ ਕਿਹਾ ਕਿ ਵਿਭਾਗ ਨੇ ਅੱਤਵਾਦ ਦੇ ਵਿੱਤ ਪੋਸ਼ਣ ਲਈ ਚੰਦਾ ਇਕੱਠਾ ਕਰਨ ਦੇ ਮਾਮਲੇ 'ਚ ਸੂਬੇ ਦੇ ਕਈ ਹਿੱਸਿਆਂ ਤੋਂ ਪਾਬੰਦੀਸ਼ੁਦਾ ਸੰਗਠਨਾਂ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸੀ.ਟੀ.ਡੀ. ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਲੋਕ ਆਪਣੇ ਪਾਬੰਦੀਸ਼ੁਦਾ ਸੰਗਠਨਾਂ ਜੇ.ਈ.ਐੱਮ. ਤੇ ਐੱਲ.ਈ.ਜੇ. ਲਈ ਚੰਦਾ ਇਕੱਠਾ ਕਰ ਰਹੇ ਸਨ। ਸ਼ੱਕੀਆਂ ਦੇ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।
ਜੀ-20 'ਚ ਹੋਵੇਗੀ ਮੋਦੀ ਤੇ ਟਰੰਪ ਦੀ ਮੁਲਾਕਾਤ
NEXT STORY