ਇੰਟਰਨੈਸ਼ਨਲ ਡੈਸਕ- ਭਾਰਤ ਨੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਤੇ ਵੱਡੀ ਕਾਰਵਾਈ ਕੀਤੀ ਹੈ। 'ਆਪਰੇਸ਼ਨ ਸਿੰਦੂਰ' ਤਹਿਤ ਭਾਰਤ ਨੇ ਪਾਕਿਸਤਾਨ 'ਚ 9 ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕੀਤਾ। 'ਆਪਰੇਸ਼ਨ ਸਿੰਦੂਰ' ਤਹਿਤ ਭਾਰਤ ਦੀ ਫ਼ੌਜੀ ਕਾਰਵਾਈ ਵਿੱਚ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਦੇ ਹੈੱਡਕੁਆਰਟਰ ਸਮੇਤ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਨਵੀਂ ਦਿੱਲੀ ਨਰਮ ਰੁਖ਼ ਅਪਣਾਉਂਦਾ ਹੈ ਤਾਂ ਉਹ ਭਾਰਤ ਨਾਲ ਤਣਾਅ ਨੂੰ "ਖਤਮ" ਕਰਨ ਲਈ ਤਿਆਰ ਹੈ।
ਪੜ੍ਹੋ ਇਹ ਅਹਿਮ ਖ਼ਬਰ-'ਆਪਰੇਸ਼ਨ ਸਿੰਦੂਰ' ਤੋਂ ਬਾਅਦ ਇਜ਼ਰਾਈਲ ਨੇ ਭਾਰਤ ਨੂੰ ਦਿੱਤਾ ਸਮਰਥਨ
ਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਇਹ ਬਿਆਨ ਭਾਰਤ ਵੱਲੋਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ) ਵਿੱਚ ਅੱਤਵਾਦੀ ਕੈਂਪਾਂ ਵਿਰੁੱਧ ਫੌਜੀ ਕਾਰਵਾਈ ਕਰਨ ਤੋਂ ਕੁਝ ਘੰਟੇ ਬਾਅਦ ਆਇਆ ਹੈ। ਬਲੂਮਬਰਗ ਟੈਲੀਵਿਜ਼ਨ ਨੇ ਆਸਿਫ਼ ਦੇ ਹਵਾਲੇ ਨਾਲ ਕਿਹਾ ਕਿ ਪਾਕਿਸਤਾਨ ਸਿਰਫ਼ ਤਾਂ ਹੀ ਜਵਾਬ ਦੇਵੇਗਾ ਜੇਕਰ ਉਸ 'ਤੇ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ, "ਅਸੀਂ ਪਿਛਲੇ ਪੰਦਰਵਾੜੇ ਤੋਂ ਲਗਾਤਾਰ ਕਹਿ ਰਹੇ ਹਾਂ ਕਿ ਅਸੀਂ ਕਦੇ ਵੀ ਭਾਰਤ ਵਿਰੁੱਧ ਕੋਈ ਦੁਸ਼ਮਣੀ ਵਾਲੀ ਕਾਰਵਾਈ ਸ਼ੁਰੂ ਨਹੀਂ ਕਰਾਂਗੇ। ਪਰ ਜੇਕਰ ਸਾਡੇ 'ਤੇ ਹਮਲਾ ਕੀਤਾ ਗਿਆ ਤਾਂ ਅਸੀਂ ਜਵਾਬੀ ਕਾਰਵਾਈ ਕਰਾਂਗੇ। ਜੇਕਰ ਭਾਰਤ ਨਰਮ ਰੁਖ਼ ਅਪਣਾਉਂਦਾ ਹੈ, ਤਾਂ ਅਸੀਂ ਇਸ ਤਣਾਅ ਨੂੰ ਜ਼ਰੂਰ ਖਤਮ ਕਰ ਦੇਵਾਂਗੇ।"
ਗੱਲਬਾਤ ਦੀ ਸੰਭਾਵਨਾ ਬਾਰੇ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਕਿਸੇ ਵੀ ਸੰਭਾਵੀ ਗੱਲਬਾਤ ਬਾਰੇ ਜਾਣਕਾਰੀ ਨਹੀਂ ਹੈ। ਪਹਿਲਗਾਮ ਅੱਤਵਾਦੀ ਹਮਲੇ ਤੋਂ ਦੋ ਹਫ਼ਤਿਆਂ ਬਾਅਦ ਇੱਕ ਸਖ਼ਤ ਜਵਾਬੀ ਕਾਰਵਾਈ ਵਿੱਚ ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ) ਵਿੱਚ ਨੌਂ ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ, ਜਿਨ੍ਹਾਂ ਵਿੱਚ ਅੱਤਵਾਦੀ ਸਮੂਹ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਗੜ੍ਹ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
Fact Check : ਪਾਕਿਸਤਾਨ ਦਾ ਝੂਠਾ ਦਾਅਵਾ- ਭਾਰਤ ਦੇ 3 ਰਾਫੇਲ ਅਤੇ 2 MIG ਕੀਤੇ ਤਬਾਹ
NEXT STORY