ਕਾਬੁਲ (ਬਿਊਰੋ)– ਪਾਕਿਸਤਾਨੀ ਰਾਜਦੂਤ ਹੁਸੈਨ ਹੱਕਾਨੀ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਇਸਲਾਮਾਬਾਦ ਦੀਆਂ ਅੱਤਵਾਦੀ ਸਰਗਰਮੀਆਂ ਨੂੰ ਨਜ਼ਰਅੰਦਾਜ਼ ਨਾ ਕਰਨ ਦੀ ਗੱਲ ਆਖੀ ਹੈ ਤੇ ਦੇਸ਼ ਤੋਂ ਤਾਲਿਬਾਨ ਤੇ ਹੋਰ ਅੱਤਵਾਦੀ ਸਮੂਹਾਂ ਦਾ ਸਮਰਥਨ ਨਾ ਕਰਨ ਦੀ ਮੰਗ ਕੀਤੀ ਹੈ।
ਐਤਵਾਰ ਨੂੰ ਸੀ. ਐੱਨ. ਐੱਨ. ਨਾਲ ਇਕ ਇੰਟਰਵਿਊ ’ਚ ਪਾਕਿਸਤਾਨ ਦੇ ਸਾਬਕਾ ਰਾਜਦੂਤ ਹੱਕਾਨੀ ਨੂੰ ਇਹ ਪੁੱਛਿਆ ਗਿਆ ਕਿ ਅੰਤਰਰਾਸ਼ਟਰੀ ਭਾਈਚਾਰੇ ਨੇ ਇਸ ਤੱਥ ਦੀ ਅਣਦੇਖੀ ਕਿਉਂ ਕੀਤੀ ਕਿ ਪਾਕਿਸਤਾਨ ਕਈ ਸਾਲਾਂ ਤੋਂ ਅਫਗਾਨ ਯੁੱਧ ਦੇ ਪਿੱਛੇ ਸੀ?
ਇਸ ਤੋਂ ਪਹਿਲਾਂ ਹੱਕਾਨੀ ਨੇ ਸੰਯੁਕਤ ਰਾਜ ਅਮਰੀਕਾ ਤੇ ਸ਼੍ਰੀਲੰਕਾ ’ਚ ਪਾਕਿਸਤਾਨ ਦੇ ਰਾਜਦੂਤ ਦੇ ਰੂਪ ’ਚ ਕੰਮ ਕੀਤਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸਲਾਮਾਬਾਦ ਇਲਾਕੇ ’ਚ ਸਾਰੀਆਂ ਅੱਤਵਾਦੀ ਸਰਗਰਮੀਆਂ ਦਾ ਸਮਰਥਨ ਕਰਦਾ ਰਿਹਾ ਹੈ।
ਅਫਗਾਨਿਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਹੱਕਾਨੀ ਨੇ ਕਿਹਾ ਕਿ ਪਾਕਿਸਤਾਨ ਅਜੇ ਵੀ ਤਾਲਿਬਾਨ ਦਾ ਸਮਰਥਨ ਕਰ ਰਿਹਾ ਹੈ ਤੇ ਉਸ ਨੇ ਭਾਰਤ ਨੂੰ ਕਮਜ਼ੋਰ ਕਰਨ ਦੇ ਮਕਸਦ ਨਾਲ ਅੱਤਵਾਦੀ ਸਮੂਹਾਂ ਨੂੰ ਸਥਾਪਿਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਅੱਤਵਾਦ ਪਾਕਿਸਤਾਨ ਦੀ ਵਿਦੇਸ਼ ਨੀਤੀ ਦਾ ਇਕ ਸਪੱਸ਼ਟ ਹਿੱਸਾ ਹੈ, ਜਦਕਿ ਉਸ ਦੀ ਸ਼ਕਤੀਸ਼ਾਲੀ ਫੌਜ ਪੂਰੀ ਤਰ੍ਹਾਂ ਨਾਲ ਅੱਤਵਾਦੀ ਸਮੂਹਾਂ ਦੀ ਸਥਾਪਨਾ ਤੇ ਟਰੇਨਿੰਗ ’ਤੇ ਧਿਆਨ ਦਿੰਦੀ ਹੈ।
ਉਨ੍ਹਾਂ ਪਾਕਿਸਤਾਨ ਨੂੰ ਅੱਤਵਾਦੀ ਸਰਗਰਮੀਆਂ ਦਾ ਸਮਰਥਨ ਬੰਦ ਕਰਨ ਦੀ ਸਲਾਹ ਦਿੱਤੀ ਤੇ ਸੰਯੁਕਤ ਰਾਜ ਅਮਰੀਕਾ ਦੀ ਇਸ ਨੂੰ ਲੈ ਕੇ ਕੋਈ ਕਦਮ ਨਾ ਚੁੱਕੇ ਜਾਣ ਦੀ ਨਿੰਦਿਆ ਵੀ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਥਿਤੀ ਅਜੇ ਵੀ ਬਣੀ ਹੋਈ ਹੈ ਤਾਂ ਅਫਗਾਨਿਸਤਾਨ ਜਲਦ ਹੀ ਖੂਨੀ ਸੰਘਰਸ਼ਾਂ ਲਈ ਮੈਦਾਨ ’ਚ ਆਵੇਗਾ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਬਿਲ ਗੇਟਸ ਅਤੇ ਮੇਲਿੰਡਾ ਦੇ ਤਲਾਕ ’ਤੇ ਲੱਗੀ ਅਦਾਲਤੀ ਮੋਹਰ, 27 ਸਾਲਾਂ ਬਾਅਦ ਹੋਏ ਵੱਖ
NEXT STORY