ਇਸਲਾਮਾਬਾਦ: ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨਾਲ ਉਨ੍ਹਾਂ ਦੇ ਆਪਣੇ ਹੀ ਮੰਤਰਾਲੇ ਵਿੱਚ ਇੱਕ ਅਜੀਬ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਇਸ਼ਾਕ ਡਾਰ ਪਾਕਿਸਤਾਨੀ ਵਿਦੇਸ਼ ਦਫ਼ਤਰ ਵਿੱਚ ਮਿਸਰ ਦੇ ਵਿਦੇਸ਼ ਮੰਤਰੀ ਬਦਰ ਅਬਦੁਲਤੀ ਦਾ ਸਵਾਗਤ ਕਰ ਰਹੇ ਸਨ, ਜਦੋਂ ਉਹ ਅਚਾਨਕ ਲੜਖੜਾ ਕੇ ਜ਼ਮੀਨ 'ਤੇ ਡਿੱਗ ਪਏ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਨੇੜੇ ਖੜ੍ਹੇ ਅਧਿਕਾਰੀ ਉਨ੍ਹਾਂ ਨੂੰ ਸੰਭਾਲਦੇ ਹੋਏ ਦਿਖਾਈ ਦੇ ਰਹੇ ਹਨ।
ਇਸ਼ਾਕ ਡਾਰ ਪੂਰੀ ਤਰ੍ਹਾਂ ਸੁਰੱਖਿਅਤ
ਪਾਕਿਸਤਾਨੀ ਵਿਦੇਸ਼ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਹਾਦਸੇ ਵਿੱਚ ਇਸ਼ਾਕ ਡਾਰ ਨੂੰ ਕੋਈ ਸੱਟ ਨਹੀਂ ਲੱਗੀ ਹੈ। ਉਹ ਪੂਰੀ ਤਰ੍ਹਾਂ ਠੀਕ ਹਨ ਅਤੇ ਆਪਣੀਆਂ ਨਿਰਧਾਰਤ ਦੁਵੱਲੀ ਮੀਟਿੰਗਾਂ ਅਤੇ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਰਹੇ ਹਨ। ਇਹ ਘਟਨਾ ਪਾਕਿਸਤਾਨ ਵੱਲੋਂ ਆਯੋਜਿਤ ਇੱਕ ਚਾਰ-ਪੱਖੀ ਮੀਟਿੰਗ ਦੌਰਾਨ ਵਾਪਰੀ, ਜਿਸ ਵਿੱਚ ਮਿਸਰ, ਤੁਰਕੀ ਅਤੇ ਸਾਊਦੀ ਅਰਬ ਦੇ ਵਿਦੇਸ਼ ਮੰਤਰੀਆਂ ਨੇ ਸ਼ਮੂਲੀਅਤ ਕੀਤੀ।
ਅਮਰੀਕਾ-ਈਰਾਨ ਵਿਚਕਾਰ ਵਿਚੋਲੇ ਦੀ ਭੂਮਿਕਾ
ਮੌਜੂਦਾ ਖੇਤਰੀ ਤਣਾਅ ਦਰਮਿਆਨ ਪਾਕਿਸਤਾਨ ਖੁਦ ਨੂੰ ਇੱਕ ਮਹੱਤਵਪੂਰਨ ਰਾਜਨੀਤਕ ਪੁਲ (Diplomatic Bridge) ਵਜੋਂ ਸਥਾਪਿਤ ਕਰ ਰਿਹਾ ਹੈ। ਇਸਲਾਮਾਬਾਦ ਇਸ ਸਮੇਂ ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਨੂੰ ਘੱਟ ਕਰਨ ਲਈ ਅਸਿੱਧੇ ਤੌਰ 'ਤੇ (Backchannel) ਗੱਲਬਾਤ ਦੀ ਮੇਜ਼ਬਾਨੀ ਕਰ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਜਨਤਾ ਨੂੰ ਮੁਫ਼ਤ ਸਫ਼ਰ ਦਾ ਵੱਡਾ ਤੋਹਫ਼ਾ! ਵਿਕਟੋਰੀਆ ਸਰਕਾਰ ਨੇ ਕਰ 'ਤਾ ਐਲਾਨ
ਹੋਰਮੁਜ਼ ਜਲਮਾਰਗ 'ਤੇ ਵੱਡੀ ਸਫਲਤਾ
ਇਸ ਦੌਰਾਨ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਈਰਾਨ ਨੇ ਪਾਕਿਸਤਾਨੀ ਝੰਡੇ ਵਾਲੇ 20 ਹੋਰ ਜਹਾਜ਼ਾਂ ਨੂੰ 'ਹੋਰਮੁਜ਼ ਜਲਮਾਰਗ' (Strait of Hormuz) ਤੋਂ ਗੁਜ਼ਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਮਝੌਤੇ ਤਹਿਤ ਹੁਣ ਰੋਜ਼ਾਨਾ ਦੋ ਪਾਕਿਸਤਾਨੀ ਜਹਾਜ਼ ਇਸ ਰਣਨੀਤਕ ਰਸਤੇ ਨੂੰ ਪਾਰ ਕਰ ਸਕਣਗੇ। ਡਾਰ ਨੇ ਇਸ ਕਦਮ ਨੂੰ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਲਿਆਉਣ ਵਾਲਾ ਇੱਕ ਰਚਨਾਤਮਕ ਸੰਕੇਤ ਦੱਸਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਵਾਦ ਅਤੇ ਕੂਟਨੀਤੀ ਹੀ ਮੌਜੂਦਾ ਸੰਕਟ ਵਿੱਚੋਂ ਨਿਕਲਣ ਦਾ ਇੱਕੋ-ਇੱਕ ਰਸਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜੰਗ 'ਚ ਅਮਰੀਕਾ ਨੂੰ ਸਭ ਤੋਂ ਵੱਡਾ ਨੁਕਸਾਨ ! ਇਰਾਨ ਨੇ 'ਉਡਾ'ਤਾ' 25,00,00,00,000 ਦਾ 'ਜਹਾਜ਼'
NEXT STORY