ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਉੱਤਰ-ਪੱਛਮੀ ਖੇਤਰ ਵਿੱਚ ਸੁਰੱਖਿਆ ਬਲਾਂ ਨੇ ਇੱਕ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕੀਤੀ ਹੈ। ਇਸ ਕਾਰਵਾਈ ਵਿਚ ਸੁਰੱਖਿਆ ਬਲਾਂ ਨੇ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨਾਲ ਸਬੰਧਤ ਸੱਤ ਅੱਤਵਾਦੀਆਂ ਨੂੰ ਮਾਰ ਦਿੱਤਾ। ਇੱਕ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਅਧਿਕਾਰੀ ਦੇ ਅਨੁਸਾਰ ਇਹ ਕਾਰਵਾਈ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਵਿੱਚ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਈਦਕ ਖੇਤਰ ਵਿੱਚ 'ਫਿਤਨਾ ਅਲ ਖਵਾਰੀਜ' ਨਾਲ ਸਬੰਧਤ ਅੱਤਵਾਦੀਆਂ ਦੇ ਕਈ ਟਿਕਾਣੇ ਵੀ ਤਬਾਹ ਕਰ ਦਿੱਤੇ ਗਏ।
ਪੜ੍ਹੋ ਇਹ ਅਹਿਮ ਖ਼ਬਰ- ਲਹਿੰਦੇ ਪੰਜਾਬ 'ਚ ਪੰਜ ਸਾਲਾਂ ਦੌਰਾਨ ਹਿੰ./ਸਾ ਦੇ ਲਗਭਗ 1,96,000 ਮਾਮਲੇ ਆਏ ਸਾਹਮਣੇ
ਅਧਿਕਾਰੀ ਨੇ ਕਿਹਾ ਕਿ ਇਹ ਕਾਰਵਾਈ ਸਰਕਾਰ ਦੇ 'ਆਜ਼ਮ-ਏ-ਇਸਤੇਹਕਾਮ' ਪਹੁੰਚ ਤਹਿਤ ਕੀਤੇ ਜਾ ਰਹੇ ਅੱਤਵਾਦ ਵਿਰੋਧੀ ਕਾਰਵਾਈਆਂ ਦਾ ਹਿੱਸਾ ਸੀ। ਪਾਕਿਸਤਾਨ ਦੀ ਸੰਘੀ ਸਰਕਾਰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਟੀਟੀਪੀ ਲਈ 'ਫਿਤਨਾ ਅਲ ਖਵਾਰੀਜ' ਸ਼ਬਦ ਦੀ ਵਰਤੋਂ ਕਰਦੀ ਹੈ। ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬਾ ਪਿਛਲੇ ਕੁਝ ਸਾਲਾਂ ਤੋਂ ਅੱਤਵਾਦੀ ਹਿੰਸਾ, ਲੜਾਕਿਆਂ ਦੀ ਸਰਹੱਦ ਪਾਰ ਆਵਾਜਾਈ ਅਤੇ ਲਗਾਤਾਰ ਫੌਜੀ ਕਾਰਵਾਈਆਂ ਕਾਰਨ ਅਸਥਿਰਤਾ ਦਾ ਸਾਹਮਣਾ ਕਰ ਰਿਹਾ ਹੈ। ਨਵੰਬਰ 2022 ਵਿੱਚ ਪਾਕਿਸਤਾਨੀ ਸਰਕਾਰ ਨਾਲ ਜੰਗਬੰਦੀ ਸਮਝੌਤੇ ਦੀ ਮਿਆਦ ਪੁੱਗਣ ਤੋਂ ਬਾਅਦ ਟੀਟੀਪੀ ਨੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਸੂਬੇ ਵਿੱਚ ਅਕਸਰ ਹਮਲੇ ਕੀਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਦਿਲ ਟੁੱਟਿਆ ਤਾਂ ਔਰਤ ਨੇ ਲਿਆ 'ਅਨੋਖਾ' ਬਦਲਾ ! ਖਬਰ ਪੜ੍ਹ ਹੱਸ-ਹੱਸ ਹੋ ਜਾਓਗੇ ਲੋਟਪੋਟ
NEXT STORY