ਇਸਲਾਮਾਬਾਦ: ਪਾਕਿਸਤਾਨ ਆਪਣੀਆਂ ਹਰਕਤਾਂ ਤੋ ਬਾਜ਼ ਨਹੀਂ ਆ ਰਿਹਾ। ਪਾਕਿਸਤਾਨੀ ਫੌਜ ਹੁਣ ਅੱਤਵਾਦੀਆਂ ਦੀ ਭਾਸ਼ਾ ਬੋਲਣ ਲੱਗ ਪਈ ਹੈ। ਪਾਕਿਸਤਾਨੀ ਫੌਜ ਦੇ ਬੁਲਾਰੇ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ ਨੇ ਹਾਲ ਹੀ ਵਿੱਚ ਭਾਰਤ ਨੂੰ ਗਿੱਦੜ ਭਬਕੀ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਅਹਿਮਦ ਸ਼ਰੀਫ ਵੱਲੋਂ ਜਿਹੜੀ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ ਉਹ ਭਾਸ਼ਾ ਅੰਤਰਰਾਸ਼ਟਰੀ ਅੱਤਵਾਦੀ ਅਤੇ ਭਾਰਤ ਦੇ ਮੋਸਟ ਵਾਂਟੇਡ ਹਾਫਿਜ਼ ਸਈਦ ਵੀ ਆਪਣੇ ਬਿਆਨਾਂ ਵਿੱਚ ਕਰ ਚੁੱਕਾ ਹੈ।
ਅਹਿਮਦ ਚੌਧਰੀ ਪਾਕਿਸਤਾਨ ਦੀ ਇੱਕ ਯੂਨੀਵਰਸਿਟੀ ਨੂੰ ਸੰਬੋਧਨ ਕਰ ਰਹੇ ਸਨ ਜਿੱਥੇ ਉਨ੍ਹਾਂ ਨੇ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਦੁਆਰਾ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਹਵਾਲਾ ਦਿੰਦੇ ਹੋਏ ਗਿੱਦੜ ਭਬਕੀ ਦਿੱਤੀ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਆਈ.ਐਸ.ਪੀ.ਆਰ ਦੇ ਡੀਜੀ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ ਨੇ ਕਿਹਾ, "ਜੇ ਤੁਸੀਂ ਸਾਡਾ ਪਾਣੀ ਰੋਕਦੇ ਹੋ, ਤਾਂ ਅਸੀਂ ਤੁਹਾਡਾ ਸਾਹ ਰੋਕ ਦੇਵਾਂਗੇ।" ਇਸ ਦੌਰਾਨ ਹਾਲ ਵਿੱਚ ਮੌਜੂਦ ਲੋਕਾਂ ਨੇ ਤਾੜੀਆਂ ਨਾਲ ਉਨ੍ਹਾਂ ਦੇ ਬਿਆਨ ਦਾ ਸਵਾਗਤ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ-ਹਾਰਵਰਡ 'ਤੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਦੇਣ 'ਤੇ ਰੋਕ, ਜਾਣੋ ਭਾਰਤੀਆਂ 'ਤੇ ਅਸਰ
ਖਾਸ ਗੱਲ ਇਹ ਹੈ ਕਿ ਪਾਕਿਸਤਾਨੀ ਫੌਜ ਦੇ ਬੁਲਾਰੇ ਨੇ ਜੋ ਕਿਹਾ ਹੈ, ਭਾਰਤ ਵਿੱਚ ਦਹਿਸ਼ਤ ਫੈਲਾਉਣ ਵਾਲੇ ਹਾਫਿਜ਼ ਸਈਦ ਵੱਲੋਂ ਵੀ ਪਹਿਲਾਂ ਅਜਿਹੇ ਹੀ ਬਿਆਨ ਦਿੱਤੇ ਜਾ ਚੁੱਕੇ ਹਨ। ਇੱਕ ਪੁਰਾਣੇ ਬਿਆਨ ਵਿੱਚ ਹਾਫਿਜ਼ ਸਈਦ ਨੇ ਭਾਰਤ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ, 'ਜੇ ਤੁਸੀਂ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ, ਤਾਂ ਅਸੀਂ ਤੁਹਾਡੇ ਸਾਹ ਵੀ ਬੰਦ ਕਰ ਦੇਵਾਂਗੇ।' ਇਨ੍ਹਾਂ ਨਦੀਆਂ ਵਿੱਚ ਖੂਨ ਵਗਦਾ ਰਹੇਗਾ।
ਸਿੰਧੂ ਜਲ ਸਮਝੌਤੇ ਨੂੰ ਮੁਅੱਤਲ ਕਰਨ ਤੋਂ ਪਾਕਿਸਤਾਨ ਪਰੇਸ਼ਾਨ
22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਭਾਰਤ ਨੇ ਪਾਕਿਸਤਾਨ ਵਿਰੁੱਧ ਸਖ਼ਤ ਕਾਰਵਾਈ ਕੀਤੀ ਅਤੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ। ਇਸ ਨਾਲ ਪਾਕਿਸਤਾਨ ਨਾਰਾਜ਼ ਹੈ। ਸਿੰਧੂ ਜਲ ਸੰਧੀ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਿੰਧੂ ਅਤੇ ਇਸ ਦੀਆਂ ਪੰਜ ਸਹਾਇਕ ਨਦੀਆਂ - ਸਤਲੁਜ, ਬਿਆਸ, ਰਾਵੀ, ਜੇਹਲਮ ਅਤੇ ਚਨਾਬ - ਦੇ ਪਾਣੀਆਂ ਦੀ ਵੰਡ ਅਤੇ ਪ੍ਰਬੰਧਨ ਨੂੰ ਨਿਰਧਾਰਤ ਕਰਦੀ ਹੈ। ਭਾਰਤ ਨੇ ਕਈ ਮੌਕਿਆਂ 'ਤੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਖੂਨ ਅਤੇ ਪਾਣੀ ਇਕੱਠੇ ਨਹੀਂ ਵਹਿ ਸਕਦੇ। ਪਾਕਿਸਤਾਨੀ ਆਗੂ ਵੀ ਸਿੰਧੂ ਜਲ ਸੰਧੀ ਮੁਅੱਤਲ ਕਰਨ 'ਤੇ ਭਾਰਤ ਵਿਰੋਧੀ ਬਿਆਨਬਾਜ਼ੀ ਕਰਦੇ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਮੁਹੰਮਦ ਯੂਨਸ ਦੇ ਸਕਦੇ ਹਨ ਅਸਤੀਫ਼ਾ!
NEXT STORY