ਇਸਲਾਮਾਬਾਦ— ਇਮਰਾਨ ਖਾਨ ਸਰਕਾਰ 'ਚ ਗ੍ਰਹਿ ਮੰਤਰੀ ਬ੍ਰਿਗੇਡੀਅਰ (ਸੇਵਾਮੁਕਤ) ਏਜਾਜ਼ ਅਹਿਮਦ ਸ਼ਾਹ ਨੇ ਕਬੂਲ ਕੀਤਾ ਹੈ ਕਿ ਕਸ਼ਮੀਰ ਮੁੱਦੇ 'ਤੇ ਪਾਕਿਸਤਾਨ ਅੰਤਰਰਾਸ਼ਟਰੀ ਬਿਰਾਦਰੀ ਤੋਂ ਸਮਰਥਨ ਹਾਸਲ ਕਰਨ 'ਚ ਅਸਫਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸਲਾਮਾਬਾਦ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਦੁਨੀਆ ਭਾਰਤ ਦੀ ਗੱਲ 'ਤੇ ਹੀ ਵਿਸ਼ਵਾਸ ਕਰਦੀ ਹੈ। ਉਨ੍ਹਾਂ ਦੇ ਇਸ ਬਿਆਨ ਨਾਲ ਪਾਕਿਸਤਾਨ ਲਈ ਸ਼ਰਮਿੰਦਗੀ ਵਾਲੀ ਸਥਿਤੀ ਬਣ ਗਈ ਹੈ।
ਵੀਰਵਾਰ ਨੂੰ 'ਹਮ' ਪੱਤਰਕਾਰ ਚੈਨਲ ਨਾਲ ਇੰਟਰਵਿਊ 'ਚ ਸ਼ਾਹ ਨੇ ਕਿਹਾ ਕਿ ਪਾਕਿਸਤਾਨ 'ਚ ਸੱਤਾ 'ਤੇ ਬੈਠੇ ਵੱਡੇ ਲੋਕਾਂ ਨੇ ਦੇਸ਼ ਬਰਬਾਦ ਕਰ ਦਿੱਤਾ ਹੈ। ਕਸ਼ਮੀਰ 'ਚ ਹਾਲਾਤ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਅਸੀਂ ਕਹਿੰਦੇ ਹਾਂ ਕਿ ਉਨ੍ਹਾਂ ਨੇ ਕਰਫਿਊ ਲਗਾ ਦਿੱਤਾ, ਉਥੇ ਦਵਾਈਆਂ ਨਹੀਂ ਮਿਲ ਰਹੀਆਂ ਪਰੰਤੂ ਲੋਕ ਸਾਡੇ 'ਤੇ ਭਰੋਸਾ ਨਹੀਂ ਕਰਦੇ ਬਲਕਿ ਉਹ ਭਾਰਤ 'ਤੇ ਭਰੋਸਾ ਕਰ ਰਹੇ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਾਅਵਾ ਕੀਤਾ ਸੀ ਕਿ ਕਸ਼ਮੀਰ ਮੁੱਦੇ 'ਤੇ 58 ਦੇਸ਼ਾਂ ਨੇ ਪਾਕਿਸਤਾਨ ਦੇ ਰੁਖ ਦਾ ਸਮਰਥਨ ਕੀਤਾ ਹੈ। ਇਸ ਤੋਂ ਬਾਅਦ ਸ਼ਾਹ ਦੀ ਇਹ ਟਿੱਪਣੀ ਆਈ ਹੈ। ਖਾਨ ਨੇ 26 ਅਗਸਤ ਨੂੰ ਰਾਸ਼ਟਰ ਦੇ ਨਾਮ ਆਪਣੇ ਸੰਬੋਧਨ 'ਚ ਕਿਹਾ ਸੀ ਕਿ ਉਹ ਸੰਯੁਕਤ ਰਾਸ਼ਟਰ ਮਹਾਸਭਾ ਸਣੇ ਸਾਰੇ ਅੰਤਰਰਾਸ਼ਟਰੀ ਮੰਚਾਂ 'ਤੇ ਕਸ਼ਮੀਰ ਮੁੱਦੇ ਨੂੰ ਚੁੱਕਣਗੇ। ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਤੇ ਸੰਵਿਧਾਨ ਦੀ ਧਾਰਾ 370 ਦੇ ਕੁਝ ਕਾਨੂੰਨਾਂ ਨੂੰ ਖਤਮ ਕਰਨ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਦੇ ਵਿਚਾਲੇ ਤਣਾਅ ਵਧ ਗਿਆ। ਪਾਕਿਸਤਾਨ ਨੇ ਇਸ 'ਤੇ ਸਖਤ ਪ੍ਰਤੀਕਿਰਿਆ ਦਿੱਤੀ ਸੀ। ਭਾਰਤ ਨੇ ਅੰਤਰਰਾਸ਼ਟਰੀ ਬਿਰਾਦਰੀ ਨੂੰ ਸਪੱਸ਼ਟ ਸਬਦਾਂ 'ਚ ਇਹ ਕਹਿ ਦਿੱਤਾ ਕਿ ਧਾਰਾ 370 ਨੂੰ ਖਤਮ ਕਰਨਾ ਉਸ ਦਾ ਅੰਦਰੂਨੀ ਮਾਮਲਾ ਹੈ। ਨਾਲ ਹੀ ਉਸ ਨੇ ਪਾਕਿਸਤਾਨ ਨੂੰ ਵੀ ਇਹ ਸਲਾਹ ਦਿੱਤੀ ਕਿ ਉਹ ਸੱਚਾਈ ਨੂੰ ਸਵਿਕਾਰ ਕਰੇ।
ਸ਼ਾਹ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਨੇ ਜਮਾਤ ਉਦ ਦਾਵਾ ਜਿਹੇ ਪਾਬੰਦੀਸ਼ੁਦਾ ਸੰਗਠਨਾਂ 'ਤੇ ਕਰੋੜਾਂ ਰੁਪਏ ਖਰਚ ਕੀਤੇ ਹਨ ਤੇ ਹੁਣ ਉਨ੍ਹਾਂ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮੂਹਾਂ ਦੇ ਖਿਲਾਫ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਸ਼ਾਹ ਨੇ ਕਿਹਾ ਕਿ ਰਾਸ਼ਟਰੀ ਕਾਰਜ ਯੋਜਨਾ ਤਹਿਤ ਸਾਰੇ ਜਿਹਾਦੀਆਂ 'ਤੇ ਕੰਟਰੋਲ ਦੇ ਸਰਕਾਰ ਦੇ ਫੈਸਲੇ ਦਾ ਹੀ ਨਤੀਜਾ ਹੈ ਕਿ ਮੁੰਬਈ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਤੇ ਜਮਾਤ ਉਦ ਦਾਵਾ ਦਾ ਮੁਖੀ ਹਾਫਿਜ਼ ਸਈਦ ਅਦਾਲਤਾਂ 'ਚ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ।
ਕਸ਼ਮੀਰ ਮੁੱਦੇ 'ਤੇ ਪਾਕਿ ਅਦਾਕਾਰਾ ਨੇ ਮਲਾਲਾ 'ਤੇ ਕੱਢੀ ਭੜਾਸ
NEXT STORY