ਲਾਹੌਰ (ਬਿਊਰੋ): ਪਾਕਿਸਤਾਨ ਦੇ ਇੱਕ ਗੈਰ-ਲਾਭਕਾਰੀ ਸੰਗਠਨ ਨੇ ਆਪਣੇ ਦੇਸ਼ ਅਤੇ ਭਾਰਤ ਨੂੰ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਸਰਵਉੱਚ ਨਾਗਰਿਕ ਪੁਰਸਕਾਰ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਨੇ ਬੁੱਧਵਾਰ ਨੂੰ ਲਾਹੌਰ ਹਾਈ ਕੋਰਟ (LHC) ਦੇ ਅਹਾਤੇ ਵਿੱਚ ਭਗਤ ਸਿੰਘ ਦੀ 115ਵੀਂ ਜਯੰਤੀ ਮਨਾਈ। ਵਕੀਲਾਂ ਦੇ ਭਾਈਚਾਰੇ ਨੇ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਸ਼ਿਵਰਾਮ ਹਰੀ ਰਾਜਗੁਰੂ ਅਤੇ ਸੁਖਦੇਵ ਲਈ ਨਾਅਰੇ ਲਗਾਏ ਅਤੇ ਕੇਕ ਕੱਟਿਆ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਨੇ ਰੂਸ ਵਿਰੁੱਧ ਯੁੱਧ 'ਚ ਯੂਕ੍ਰੇਨ ਲਈ 12.3 ਬਿਲੀਅਨ ਡਾਲਰ ਦੀ ਸਹਾਇਤਾ ਨੂੰ ਦਿੱਤੀ ਮਨਜ਼ੂਰੀ
ਫਾਊਂਡੇਸ਼ਨ ਦੇ ਪ੍ਰਧਾਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਇਸ ਮੌਕੇ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੂੰ ਅਪੀਲ ਕੀਤੀ ਕਿ ਭਗਤ ਸਿੰਘ ਵੱਲੋਂ ਉਪ-ਮਹਾਂਦੀਪ ਦੇ ਲੋਕਾਂ ਲਈ ਕੀਤੇ ਬਲੀਦਾਨ ਅਤੇ ਉਹਨਾਂ ਦੀ ਬਹਾਦਰੀ ਕਰਦਿਆਂ ਆਜ਼ਾਦੀ ਘੁਲਾਟੀਏ ਨੂੰ ਸਰਵਉੱਚ ਨਾਗਰਿਕ ਪੁਰਸਕਾਰ ਦਿੱਤਾ ਜਾਵੇ।ਉਨ੍ਹਾਂ ਦੋਹਾਂ ਦੇਸ਼ਾਂ ਦਰਮਿਆਨ ਸਮਾਜਿਕ ਅਤੇ ਆਰਥਿਕ ਸਬੰਧਾਂ ਨੂੰ ਬਹਾਲ ਕਰਨ ਅਤੇ ਆਸਾਨ ਵੀਜ਼ਾ ਨੀਤੀ ਬਣਾਉਣ ਦੀ ਅਪੀਲ ਕੀਤੀ, ਤਾਂ ਜੋ ਦੋਵਾਂ ਗੁਆਂਢੀਆਂ ਦਰਮਿਆਨ ਸ਼ਾਂਤੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਫਾਊਂਡੇਸ਼ਨ ਨੇ ਮੰਗ ਕੀਤੀ ਕਿ ਬ੍ਰਿਟੇਨ ਦੇ ਰਾਜਾ ਚਾਰਲਸ ਤੀਜੇ ਨੂੰ ਪਾਕਿਸਤਾਨ, ਭਾਰਤ ਅਤੇ ਇਨ੍ਹਾਂ ਤਿੰਨਾਂ ਕ੍ਰਾਂਤੀਕਾਰੀਆਂ ਦੇ ਪਰਿਵਾਰਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਵੱਡਾ ਮੁਆਵਜ਼ਾ ਦੇਣਾ ਚਾਹੀਦਾ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ ਨੇ ਰੂਸ ਵਿਰੁੱਧ ਯੁੱਧ 'ਚ ਯੂਕ੍ਰੇਨ ਲਈ 12.3 ਬਿਲੀਅਨ ਡਾਲਰ ਦੀ ਸਹਾਇਤਾ ਨੂੰ ਦਿੱਤੀ ਮਨਜ਼ੂਰੀ
NEXT STORY