ਇਸਲਾਮਾਬਾਦ— ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੇ ਦਿਨ ਆਏ ਅਯੁੱਧਿਆ ਮਾਮਲੇ 'ਤੇ ਫੈਸਲੇ 'ਤੇ ਸਵਾਰ ਚੁੱਕਦੇ ਹੋਏ ਕਿਹਾ ਕਿ ਉਹ ਇਸ ਤਰ੍ਹਾਂ ਦੇ ਖੁਸ਼ੀ ਦੇ ਮੌਕੇ 'ਤੇ ਦਿਖਾਈ ਗਈ ਅਸੰਵੇਦਨਸ਼ੀਲਤਾ ਤੋਂ ਬੇਹੱਦ ਦੁਖੀ ਹਨ। ਜ਼ਿਕਰਯੋਗ ਹੈ ਕਿ ਭਾਰਤੀ ਸੁਪਰੀਮ ਕੋਰਟ ਨੇ ਸ਼ਨੀਵਾਰ ਨੂੰ ਅਯੁੱਧਿਆ 'ਚ ਵਿਵਾਦਿਤ ਸਥਲ ਰਾਮ ਜਨਮਭੂਮੀ 'ਤੇ ਮੰਦਰ ਦੇ ਨਿਰਮਾਣ ਦਾ ਰਸਤਾ ਸਾਫ ਕਰਦੇ ਹੋਏ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ 'ਸੁੰਨੀ ਵਕਫ ਬੋਰਡ' ਨੂੰ ਮਸਜਿਦ ਦੇ ਨਿਰਮਾਣ ਦੇ ਲਈ ਪੰਜ ਏਕੜ ਜ਼ਮੀਨ ਦਿੱਤੀ ਜਾਵੇ।
ਡਾਨ ਨਿਊਜ਼ ਚੈਨਲ ਨੇ ਕੁਰੈਸ਼ੀ ਦੇ ਹਵਾਲੇ ਨਾਲ ਕਿਹਾ ਕਿ ਕੀ ਇਸ ਨੂੰ ਥੋੜੇ ਦਿਨ ਟਾਲਿਆ ਨਹੀਂ ਜਾ ਸਕਦਾ ਸੀ। ਮੈਂ ਇਸ ਖੁਸ਼ੀ ਦੇ ਮੌਕੇ 'ਤੇ ਦਿਖਾਈ ਗਈ ਅਸੰਵੇਦਨਸ਼ੀਲਤਾ ਨਾਲ ਬੇਹੱਦ ਦੁਖੀ ਹਾਂ। ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਕਰਤਾਰਪੁਰ ਲਾਂਘੇ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਤੁਹਾਨੂੰ ਇਸ ਤੋਂ ਧਿਆਨ ਭਟਕਾਉਣ ਦੀ ਬਜਾਏ ਇਸ ਖੁਸ਼ੀ ਦੇ ਮੌਕੇ ਦਾ ਹਿੱਸਾ ਬਣਨਾ ਚਾਹੀਦਾ ਸੀ। ਇਹ ਵਿਵਾਦ ਸੰਵੇਦਨਸ਼ੀਲ ਸੀ ਤੇ ਉਸ ਨੂੰ ਇਸ ਸ਼ੁੱਭ ਦਿਨ ਦਾ ਹਿੱਸਾ ਨਹੀਂ ਬਣਨਾ ਚਾਹੀਦਾ ਸੀ। ਇਹ ਲਾਂਘਾ ਗੁਰਦਾਸਪੁਰ 'ਚ ਬਾਬਾ ਨਾਨਕ ਗੁਰਦੁਆਰੇ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਦਰਬਾਰ ਸਾਹਿਬ ਨਾਲ ਜੋੜੇਗਾ। ਇਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਸਨ। ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਪਹਿਲਾਂ ਹੀ ਕਾਫੀ ਦਬਾਅ 'ਚ ਹੈ ਤੇ ਭਾਰਤੀ ਅਦਾਲਤ ਦਾ ਇਹ ਫੈਸਲਾ ਉਨ੍ਹਾਂ 'ਤੇ ਦਬਾਅ ਹੋਰ ਵਧਾਏਗਾ। ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਫੈਸਲੇ ਨੂੰ ਵਿਸਤਾਰ ਨਾਲ ਪੜ੍ਹਨ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦੇਵੇਗਾ।
ਇਸ ਵਿਚਾਲੇ ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਹੁਸੈਨ ਨੇ ਫੈਸਲੇ ਨੂੰ ਸ਼ਰਮਨਾਕ, ਗੈਰ-ਕਾਨੂੰਨੀ ਤੇ ਅਨੈਤਿਕ ਕਰਾਰ ਦਿੱਤਾ। ਸਰਕਾਰੀ ਪਾਕਿਸਤਾਨੀ ਰੇਡੀਓ ਦੀ ਖਬਰ ਮੁਤਾਬਕ ਪ੍ਰਧਾਨ ਮੰਤਰੀ ਦੀ ਵਿਸ਼ੇਸ਼ ਸਹਾਇਕ ਫਿਰਦੌਸ ਏਵਾਨ ਨੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਭਾਰਤੀ ਚੋਟੀ ਦੀ ਅਦਾਲਤ ਨੇ ਦੱਸ ਦਿੱਤਾ ਹੈ ਕਿ ਉਹ ਸੁਤੰਤਰ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਜਿੱਥੇ ਕਰਤਾਰਪੁਰ ਲਾਂਘਾ ਖੋਲ੍ਹ ਪਾਕਿਸਤਾਨ ਘੱਟ ਗਿਣਤੀਆਂ ਦੇ ਅਧਿਕਾਰ ਪੁਖਤਾ ਕਰ ਰਿਹਾ ਹੈ ਉਥੇ ਹੀ ਦੂਜੇ ਪਾਸੇ ਭਾਰਤ ਮੁਸਲਮਾਨਾਂ ਸਣੇ ਘੱਟ ਗਿਣਤੀਆਂ 'ਤੇ ਜ਼ੁਲਮ ਕਰ ਰਿਹਾ ਹੈ।
ਸਿੱਖ ਭਾਈਚਾਰੇ ਲਈ ਲਾਂਘਾ ਨਹੀਂ ਬਲਕਿ ਦਿਲ ਦੇ ਦਰਵਾਜ਼ੇ ਖੋਲ੍ਹ ਰਹੇ ਹਾਂ: ਇਮਰਾਨ ਖਾਨ
NEXT STORY