ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਮੋਦੀ ਸਰਕਾਰ ਨੂੰ ਲੈ ਕੇ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਸਾਡੀਆਂ ਕੋਸ਼ਿਸ਼ਾਂ ਨੂੰ ਕਮਜ਼ੋਰੀ ਸਮਝਦੇ ਹਨ। ਖਾਨ ਨੇ ਕਿਹਾ ਕਿ ਅਸੀਂ ਦੁਆ ਕਰਦੇ ਹਾਂ ਕਿ ਭਾਰਤ ’ਚ ਅਜਿਹੀ ਸਰਕਾਰ ਆਵੇ ਜੋ ਪਾਕਿਸਤਾਨ ਨਾਲ ਗੰਭੀਰਤਾ ਨਾਲ ਗੱਲ ਕਰ ਸਕੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਵੀਰਵਾਰ ਨੂੰ ਇਸਲਾਮਾਬਾਦ ਕਨਕਲੇਵ 2021 ਵਿਚ ਕਿਹਾ ਕਿ ਇਕ ਮੁੱਦੇ ਨੇ ਪੂਰੇ ਦੱਖਣੀ ਏਸ਼ੀਆ ਨੂੰ ਗ਼ੁਲਾਮ ਬਣਾ ਦਿੱਤਾ ਹੈ। ਇਹ ਮੁੱਦਾ ਕਸ਼ਮੀਰ ਦਾ ਹੈ। ਮੈਂ ਕਈ ਵਾਰ ਨਰਿੰਦਰ ਮੋਦੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਬਾਅਦ ਵਿਚ ਮੈਨੂੰ ਅਹਿਸਾਸ ਹੋਇਆ ਕਿ ਉਹ ਇਨ੍ਹਾਂ ਯਤਨਾਂ ਨੂੰ ਸਾਡੀ ਕਮਜ਼ੋਰੀ ਸਮਝ ਰਹੇ ਹਨ। ਉਨ੍ਹਾਂ ਦਾ ਪ੍ਰਤੀਕਰਮ ਇਕ ਵੱਖਰੇ ਰੂਪ ਵਿਚ ਆ ਰਿਹਾ ਸੀ।
ਇਹ ਵੀ ਪੜ੍ਹੋ : ਭਾਰਤੀ ਕਬਜ਼ੇ ’ਚੋਂ ਪੰਜਾਬ ਨੂੰ ਆਜ਼ਾਦ ਕਰਾਉਣ ਲਈ ਅਸੀਂ 80 ਦਿਨਾਂ ’ਚ 800 ਬਿਲੀਅਨ ਡਾਲਰ ਇਕੱਠੇ ਕਰ ਸਕਦੇ ਹਾਂ : ਪਨੂੰ
ਖਾਨ ਨੇ ਕਿਹਾ ਕਿ ਭਾਰਤ ਨੂੰ ਲੱਗਦਾ ਹੈ ਕਿ ਪਾਕਿਸਤਾਨ ਇਸ ਸਮੇਂ ਬਹੁਤ ਕਮਜ਼ੋਰ ਹੈ। ਅਸੀਂ ਕਿਸੇ ਸਾਧਾਰਨ ਹਿੰਦੁਸਤਾਨ ਦੀ ਸਰਕਾਰ ਨਾਲ ਗੱਲਬਾਤ ਨਹੀਂ ਕਰ ਰਹੇ ਪਰ ਇਹ ਇਕ ਖਾਸ ਵਿਚਾਰਧਾਰਾ ਵਾਲੀ ਸਰਕਾਰ ਹੈ। ਇਸ ਨਾਲ ਗੱਲਬਾਤ ਬਹੁਤ ਮੁਸ਼ਕਲ ਹੋ ਜਾਂਦੀ ਹੈ। ਇਹ ਭਾਰਤ ਲਈ ਵੀ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਮਸਲਾ ਵੀ ਬੰਬਾਂ ਅਤੇ ਬੰਦੂਕਾਂ ਨਾਲ ਨਹੀਂ ਸਗੋਂ ਗੱਲਬਾਤ ਰਾਹੀਂ ਹੱਲ ਕੀਤਾ ਜਾਵੇਗਾ। ਦੋਵਾਂ ਦੇਸ਼ਾਂ ਵਿਚਾਲੇ ਵਪਾਰ ਵੀ ਬਹੁਤ ਘੱਟ ਹੈ।
ਇਹ ਵੀ ਪੜ੍ਹੋ : ਦੱਖਣੀ ਮੈਕਸੀਕੋ ’ਚ ਵਾਪਰਿਆ ਵੱਡਾ ਹਾਦਸਾ, ਟਰਾਲਾ ਪਲਟਣ ਕਾਰਨ 53 ਲੋਕਾਂ ਦੀ ਮੌਤ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਭਾਰਤੀ ਅਮਰੀਕੀ ਰਾਘਵਨ ਨੂੰ ਵ੍ਹਾਈਟ ਹਾਊਸ ’ਚ ਮਿਲੀ ਤਰੱਕੀ
NEXT STORY