ਸੰਯੁਕਤ ਰਾਸ਼ਟਰ, (ਭਾਸ਼ਾ)— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨੇ ਫਿਰ ਕਸ਼ਮੀਰ ਰਾਗ ਅਲਾਪਿਆ। ਸੰਯੁਕਤ ਰਾਸ਼ਟਰ ਜਨਰਲ ਸਕੱਤਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਇਸ 'ਤੇ ਵਿਸਥਾਰ ਪੂਰਵਕ ਬਿਓਰਾ ਨਾ ਦਿੰਦਿਆਂ ਹੋਇਆ ਸਿਰਫ ਇੰਨੀ ਕੁ ਜਾਣਕਾਰੀ ਸਾਂਝੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਮਰਾਨ ਖਾਨ ਜਨਰਲ ਸਕੱਤਰ ਨਾਲ ਗੱਲ ਕਰਨਾ ਚਾਹੁੰਦੇ ਸਨ। ਉਨ੍ਹਾਂ ਕਿਹਾ,'' ਇਹ ਸਾਧਾਰਣ ਗੱਲ ਹੈ ਕਿਉਂਕਿ ਜਨਰਲ ਸਕੱਤਰ ਵੱਖ-ਵੱਖ ਦੇਸ਼ਾਂ ਦੇ ਮੁਖੀਆਂ ਨਾਲ ਗੱਲਬਾਤ ਕਰਦੇ ਰਹਿੰਦੇ ਹਨ। ਜਿਵੇਂ ਕਿ ਮੈਂ ਦੱਸਿਆ ਕਿ ਮੈਂ ਇਸ ਗੱਲ ਦੀ ਪੁਸ਼ਟੀ ਕਰ ਸਕਦਾ ਹਾਂ ਕਿ ਫੋਨ 'ਤੇ ਉਨ੍ਹਾਂ ਦੀ ਗੱਲਬਾਤ ਹੋਈ ਅਤੇ ਪਾਕਿਸਤਾਨ ਦੇ ਪੀ. ਐੱਮ. ਨੇ ਕਸ਼ਮੀਰ ਮੁੱਦਾ ਚੁੱਕਿਆ।''
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪੀ. ਐੱਮ. ਨੇ ਹਾਲ ਹੀ 'ਚ ਟਵੀਟ ਕਰਦੇ ਹੋਏ ਕਿਹਾ ਸੀ,''ਕਸ਼ਮੀਰੀਆਂ ਨੂੰ ਉਨ੍ਹਾਂ ਦੇ ਭਵਿੱਖ ਦਾ ਫੈਸਲਾ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।'' ਉਨ੍ਹਾਂ ਇਹ ਵੀ ਕਿਹਾ ਸੀ ਕਿ ਪਾਕਿਸਤਾਨ ਸੰਯੁਕਤ ਰਾਸ਼ਟਰ 'ਚ ਭਾਰਤ ਦੇ ਮਨੁੱਖੀ ਅਧਿਕਾਰਾਂ ਦੇ ਉਲੰਘਣ ਦਾ ਮੁੱਦਾ ਵੀ ਉਠਾਵੇਗਾ। ਇਨ੍ਹਾਂ ਗੱਲਾਂ ਤੋਂ ਪਾਕਿਸਤਾਨ ਦੀ ਘਟੀਆ ਚਾਲ ਸਾਫ ਨਜ਼ਰ ਆ ਰਹੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ,''ਉਨ੍ਹਾਂ ਵਲੋਂ ਆ ਰਿਹਾ ਬਿਆਨ ਉਨ੍ਹਾਂ ਦੇ ਪਾਖੰਡ ਅਤੇ ਦੋਹਰੇਪਨ ਨੂੰ ਦਿਖਾਉਂਦਾ ਹੈ।''
ਹਰਸ਼ ਵਰਧਨ ਬਣੇ ਅਮਰੀਕਾ 'ਚ ਭਾਰਤ ਦੇ ਨਵੇਂ ਰਾਜਦੂਤ
NEXT STORY