ਲਾਹੌਰ (ਭਾਸ਼ਾ)- ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ 'ਸੁਰੱਖਿਆ ਚਿੰਤਾਵਾਂ' ਕਾਰਨ 18 ਅਕਤੂਬਰ ਤੱਕ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਵਕੀਲਾਂ ਅਤੇ ਪਾਰਟੀ ਨੇਤਾਵਾਂ ਨੂੰ ਮਿਲਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੁਆਰਾ ਕਈ ਸ਼ਹਿਰਾਂ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਚਕਾਰ ਲਗਾਈ ਗਈ ਹੈ। ਪੀ.ਟੀ.ਆਈ. ਦੇ ਸੰਸਥਾਪਕ ਖਾਨ ਕਈ ਮਾਮਲਿਆਂ ਵਿੱਚ ਅਗਸਤ 2023 ਤੋਂ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਬੰਦ ਹਨ।
ਇਹ ਵੀ ਪੜ੍ਹੋ: ਅਹੁਦਾ ਸੰਭਾਲਣ ਤੋਂ 6 ਦਿਨਾਂ ਬਾਅਦ ਮੇਅਰ ਦਾ ਕਤਲ
ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਪੀ.ਟੀ.ਆਈ. 'ਤੇ 15 ਅਤੇ 16 ਅਕਤੂਬਰ ਨੂੰ ਇਸਲਾਮਾਬਾਦ ਵਿੱਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਸਿਖ਼ਰ ਸੰਮੇਲਨ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ ਅਤੇ ਇਹ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਹੈ ਕਿ ਇਨ੍ਹਾਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾਵੇ। ਪੰਜਾਬ ਸਰਕਾਰ ਦੇ ਇੱਕ ਅਧਿਕਾਰੀ ਨੇ ਕਿਹਾ, "ਪੀ.ਟੀ.ਆਈ. ਦੇ ਸੰਸਥਾਪਕ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 18 ਅਕਤੂਬਰ ਤੱਕ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਉਨ੍ਹਾਂ ਦੇ ਪਰਿਵਾਰ, ਵਕੀਲਾਂ ਅਤੇ ਪਾਰਟੀ ਨੇਤਾਵਾਂ ਨੂੰ ਮਿਲਣ ਤੋਂ ਰੋਕ ਦਿੱਤਾ ਗਿਆ ਹੈ।" ਉਨ੍ਹਾਂ ਕਿਹਾ ਕਿ ਸਰਕਾਰ ਨੇ "ਸੁਰੱਖਿਆ ਚਿੰਤਾਵਾਂ" ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹੀ ਹੋਈ ਧੀ, ਮਾਂ-ਪਿਓ ਸਣੇ ਪਰਿਵਾਰ ਦੇ 13 ਲੋਕਾਂ ਦਾ ਕੀਤਾ ਕਤਲ
ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਨੇਤਾ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਗਠਜੋੜ ਸਰਕਾਰ ਨੇ ਦੋਸ਼ ਲਗਾਇਆ ਹੈ ਕਿ ਪੀ.ਟੀ.ਆਈ. ਸੰਮੇਲਨ ਨੂੰ ਅਸਫਲ ਕਰਨ ਲਈ ਇਸਲਾਮਾਬਾਦ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਪਾਕਿਸਤਾਨੀ ਫੌਜ ਨੂੰ SCO ਸੰਮੇਲਨ ਲਈ ਸੁਰੱਖਿਆ ਦੇਣ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਪੀ.ਟੀ.ਆਈ. ਦੇ ਸੰਸਥਾਪਕ ਦੀ ਮਦਦ ਕਰਨ ਦੇ ਦੋਸ਼ ਵਿੱਚ ਅਦਿਆਲਾ ਜੇਲ੍ਹ ਦੇ 6 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ, ਪੀ.ਟੀ.ਆਈ. ਦੇ ਬੁਲਾਰੇ ਨੇ ਕਿਹਾ ਕਿ ਖਾਨ ਦੀ ਕਾਨੂੰਨੀ ਟੀਮ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰੇਗੀ, ਜਿਸ ਵਿੱਚ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਮੁਲਾਕਾਤਾਂ ਤੋਂ ਪਾਬੰਦੀ ਹਟਾਉਣ ਦੀ ਬੇਨਤੀ ਕੀਤੀ ਜਾਵੇਗੀ। ਇਸਲਾਮਾਬਾਦ, ਲਾਹੌਰ ਅਤੇ ਰਾਵਲਪਿੰਡੀ ਸਮੇਤ ਪਾਕਿਸਤਾਨ ਦੇ ਕਈ ਹਿੱਸਿਆਂ ਵਿਚ ਪੀ.ਟੀ.ਆਈ. ਸਮਰਥਕ ਸਰਕਾਰ ਵਿਰੋਧੀ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ: 'ਝੁਕਾਂਗਾ ਨਹੀਂ...' ਡੋਨਾਲਡ ਟਰੰਪ ਨੇ ਜਿਥੇ ਹੋਇਆ ਸੀ ਹਮਲਾ, ਉਥੋਂ ਫਿਰ ਦਿੱਤਾ ਭਾਸ਼ਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਰਾਕੀ ਫੌਜੀ ਕਾਰਵਾਈ 'ਚ ਚੋਟੀ ਦਾ IS ਅੱਤਵਾਦੀ ਢੇਰ
NEXT STORY