ਪੇਸ਼ਾਵਰ (ਪੀ.ਟੀ.ਆਈ.)- ਪਾਕਿਸਤਾਨੀ ਸੁਰੱਖਿਆ ਬਲਾਂ ਨੇ ਪਿਛਲੇ ਦੋ ਦਿਨਾਂ ਵਿੱਚ ਅਫਗਾਨਿਸਤਾਨ ਸਰਹੱਦ ਨੇੜੇ ਬਲੋਚਿਸਤਾਨ ਸੂਬੇ ਵਿੱਚ ਘੱਟੋ-ਘੱਟ 47 ਅੱਤਵਾਦੀ ਮਾਰ ਦਿੱਤੇ ਹਨ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐਸ.ਪੀ.ਆਰ.) ਨੇ ਇੱਕ ਬਿਆਨ ਵਿੱਚ ਦੱਸਿਆ ਕਿ ਸੁਰੱਖਿਆ ਬਲਾਂ ਨੇ 7-8 ਅਗਸਤ ਦੀ ਵਿਚਕਾਰਲੀ ਰਾਤ ਨੂੰ ਜ਼ੋਬ ਜ਼ਿਲ੍ਹੇ ਦੇ ਸਾਂਬਾਜ਼ਾ ਵਿੱਚ ਇੱਕ ਸੈਨੇਟਾਈਜ਼ੇਸ਼ਨ ਆਪ੍ਰੇਸ਼ਨ ਚਲਾਇਆ ਅਤੇ 33 ਅੱਤਵਾਦੀਆਂ ਨੂੰ ਮਾਰ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ-ਮੈਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਨੂੰ ਰੋਕਿਆ : Trump ਨੇ ਮੁੜ ਕੀਤਾ ਦਾਅਵਾ
ਆਈ.ਐਸ.ਪੀ.ਆਰ. ਨੇ ਕਿਹਾ ਕਿ 8-9 ਅਗਸਤ ਦੀ ਵਿਚਕਾਰਲੀ ਰਾਤ ਨੂੰ ਅਫਗਾਨਿਸਤਾਨ ਸਰਹੱਦ ਨਾਲ ਸਾਂਬਾਜ਼ਾ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਇੱਕ ਹੋਰ ਆਪ੍ਰੇਸ਼ਨ ਵਿੱਚ 14 ਹੋਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। ਇਸ ਵਿੱਚ ਕਿਹਾ ਗਿਆ ਹੈ ਕਿ ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਵੀ ਬਰਾਮਦ ਕੀਤੇ ਗਏ। ਨਵੰਬਰ 2022 ਵਿੱਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ) ਵੱਲੋਂ ਸਰਕਾਰ ਨਾਲ ਆਪਣੀ ਜੰਗਬੰਦੀ ਰੱਦ ਕਰਨ ਤੋਂ ਬਾਅਦ ਪਾਕਿਸਤਾਨ ਵਿੱਚ ਅੱਤਵਾਦੀ ਹਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ, ਖਾਸ ਕਰਕੇ ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਪ੍ਰਾਂਤਾਂ ਵਿੱਚ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਡਰੱਗ ਤਸਕਰੀ ਮਾਮਲੇ 'ਚ ਇੰਡੋ-ਕੈਨੇਡੀਅਨ ਟਰੱਕ ਡਰਾਈਵਰ ਗ੍ਰਿਫ਼ਤਾਰ
NEXT STORY